'ਪੰਜਾਬ ਕਾਂਗਰਸ' 14 ਤਾਰੀਖ਼ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਕਰੇਗੀ ਪ੍ਰਦਰਸ਼ਨ, ਕੀਤਾ ਜਾਵੇਗਾ ਵੱਡਾ ਐਲਾਨ

12/11/2020 2:02:33 PM

ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਦਿੱਲੀ ਵਿਖੇ ਕਿਸਾਨ ਅੰਦੋਲਨ ਚੱਲ ਰਿਹਾ ਹੈ, ਉੱਥੇ ਹੀ ਪੰਜਾਬ ਕਾਂਗਰਸ ਵੱਲੋਂ ਵੀ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਸ਼ੰਭੂ ਬੈਰੀਅਰ 'ਤੇ 14 ਦਸੰਬਰ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਧਰਨੇ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ 'ਚ ਹੋਣ ਵਾਲੀ ਵੱਡੀ ਰੈਲੀ ਦੀ ਜਗ੍ਹਾ ਅਤੇ ਤਾਰੀਖ਼ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਕੂਲੀ 'ਬੱਚਿਆਂ' ਨੂੰ ਜਲਦ ਮਿਲ ਸਕਦੀ ਹੈ ਵੱਡੀ ਰਾਹਤ, ਇਸ ਮੁਸ਼ਕਲ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲਿਆਂ ਦਾ ਫੌਰੀ ਤੌਰ 'ਤੇ ਹੱਲ ਕਰੇ ਤਾਂ ਜੋ ਜਿਹੜੇ ਕਿਸਾਨ ਠੰਡ ਦੌਰਾਨ ਦਿੱਲੀ ਦੀ ਸਰਹੱਦ 'ਤੇ ਬੈਠੇ ਹੋਏ ਹਨ, ਉਹ ਘਰਾਂ ਨੂੰ ਵਾਪਸ ਪਰਤ ਕੇ ਆਪਣੇ ਖੇਤਾਂ ਅਤੇ ਫ਼ਸਲਾਂ ਨੂੰ ਸਾਂਭਣ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਹੰਕਾਰ ਛੱਡ ਕੇ ਨਵੇਂ ਸਿਰੇ ਤੋਂ ਕਿਸਾਨਾਂ ਦੇ ਖ਼ਦਸ਼ਿਆਂ ਨੂੰ ਦੂਰ ਕਰਕੇ ਗੱਲਬਾਤ ਸ਼ੁਰੂ ਕਰੇ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ 'ਚ 'ਨਵਜੋਤ ਸਿੱਧੂ' ਦੀ ਵਾਪਸੀ ਟਲੀ, ਕਰਨੀ ਪਵੇਗੀ ਹੋਰ ਉਡੀਕ

ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦਾ ਸ਼ੋਸ਼ਣ ਕਰਨ ਵਾਲੇ ਬਿਆਨ ਦਾ ਜਵਾਬ ਦਿੰਦਿਆਂ ਜਾਖੜ ਨੇ ਕਿਹਾ ਕਿ ਭਾਜਪਾ 'ਚ ਰਹਿਣਾ ਦੁਸ਼ਯੰਤ ਚੌਟਾਲਾ ਦੀ ਮਜਬੂਰੀ ਹੈ ਅਤੇ ਇਹ ਸਾਰੀ ਦੁਨੀਆ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਜਿਸ ਤਰ੍ਹਾਂ ਦਾ ਵਤੀਰਾ ਉਨ੍ਹਾਂ ਦੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ, ਉਹ ਸ਼ੋਭਾ ਨਹੀਂ ਦਿੰਦਾ। ਕਿਸਾਨਾਂ ਵੱਲੋਂ ਪੂਰੇ ਦੇਸ਼ ਦੇ ਰੇਲਵੇ ਟਰੈਕ ਜਾਮ ਕਰਨ ਦੇ ਸਵਾਲ 'ਤੇ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਾਲਾਤ ਨੂੰ ਦੇਖਦੇ ਹੋਏ ਫ਼ੈਸਲਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮੰਗਣੀ ਦੇ ਪ੍ਰੋਗਰਾਮ 'ਚ ਹੋਇਆ ਕੁੱਟ-ਕੁਟਾਪਾ, ਮੁੰਡੇ ਵਾਲਿਆਂ ਦੀ ਕਰਤੂਤ ਨੇ ਸਭ ਹੈਰਾਨ ਕਰ ਛੱਡੇ

ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਜਾ ਕੇ ਬੈਠੇ ਹਨ ਤਾਂ ਆਪਣੇ ਹੰਕਾਰ ਦੇ ਘੋੜੇ ਤੋਂ ਕੇਂਦਰ ਸਰਕਾਰ ਉਤਰੀ ਹੈ ਪਰ ਅਜੇ ਤੱਕ ਪੂਰਾ ਹੰਕਾਰ ਨਹੀਂ ਛੱਡਿਆ। ਜਾਖੜ ਨੇ ਕੇਂਦਰ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਧੀਰਜ ਦਾ ਇਮਤਿਹਾਨ ਲੈ ਰਹੇ ਹਨ ਕਿ ਇਹ ਆਪਣੀ ਗੱਲ ਤੋਂ ਕਿੱਥੇ ਜਾ ਕੇ ਡੋਲਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੈਠ ਕੇ ਇਸ ਮਸਲੇ ਦਾ ਹੱਲ ਨਹੀਂ ਕਰਦੇ, ਉਸ ਸਮੇਂ ਤੱਕ ਇਸ ਦਾ ਹੱਲ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਮਮਤਾ ਹੋਈ ਸ਼ਰਮਸਾਰ, ਸਿਵਲ ਹਸਪਤਾਲ ਦੀ ਅਮਰਜੈਂਸੀ 'ਚ ਛੱਡੀ ਰੋਂਦੀ ਹੋਈ ਮਾਸੂਮ ਬੱਚੀ

ਉਨ੍ਹਾਂ ਕਿਹਾ ਕਿ ਜਿਸ ਦਿਨ ਮੋਦੀ ਸਾਹਿਬ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦਾ ਦੁੱਖ-ਦਰਦ ਸਮਝਣਗੇ ਤਾਂ ਉਸੇ ਦਿਨ ਇਹ ਮਸਲਾ ਹੱਲ ਹੋ ਸਕਦਾ ਹੈ ਅਤੇ ਸਾਰਾ ਹਿੰਦੋਸਤਾਨ ਇਸ ਪਰੇਸ਼ਾਨੀ ਤੋਂ ਬਚ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਅਰਦਾਸ ਕਰਦੇ ਹਾਂ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਫੌਰੀ ਤੌਰ 'ਤੇ ਮੰਨ ਕੇ ਉਨ੍ਹਾਂ ਦੀ ਅਤੇ ਲੋਕਾਂ ਦੀ ਪਰੇਸ਼ਾਨੀ ਨੂੰ ਹੱਲ ਕਰੇ।
 

ਨੋਟ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਦਿਓ ਆਪਣੀ ਰਾਏ


 


Babita

Content Editor

Related News