ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਰਾਜ ਭਵਨ ਵੱਲ ਕਰੇਗੀ ਕੂਚ

Monday, Mar 13, 2023 - 11:56 AM (IST)

ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਰਾਜ ਭਵਨ ਵੱਲ ਕਰੇਗੀ ਕੂਚ

ਚੰਡੀਗੜ੍ਹ : ਕਾਂਗਰਸ ਵੱਲੋਂ ਪੂਰੇ ਦੇਸ਼ ਸਮੇਤ ਅੱਜ ਇੱਥੇ ਮਹਿੰਗਾਈ, ਬੇਰੁਜ਼ਗਾਰੀ ਅਤੇ ਅਡਾਣੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੂਰੇ ਦੇਸ਼ 'ਚ ਕਾਂਗਰਸ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ਤੋਂ ਲੈ ਕੇ ਰਾਜ ਭਵਨ ਤੱਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਵੀ ਪੰਜਾਬ ਕਾਂਗਰਸ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ : PSTET ਦੇ ਚੁੱਕੇ ਉਮੀਦਵਾਰਾਂ ਲਈ ਵੱਡੀ ਖ਼ਬਰ, ਹੁਣ ਮੁੜ ਦੇਣਾ ਪਵੇਗਾ ਪੇਪਰ

ਇਹ ਰੋਸ ਮਾਰਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਕਾਂਗਰਸ ਭਵਨ ਤੋਂ ਸ਼ੁਰੂ ਹੋਵੇਗਾ ਅਤੇ ਇਸ 'ਚ ਸੂਬੇ ਦੇ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ : 'ਸੀਜ਼ਨਲ ਫਲੂ' ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਰੋਸ ਮਾਰਚ ਅਡਾਣੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ 'ਤੇ ਅਡਾਣੀ ਦਾ ਸਮਰਥਨ ਕਰਨ ਅਤੇ ਉਸ ਨੂੰ ਫ਼ਾਇਦਾ ਪਹੁੰਚਾਉਣ ਦਾ ਦੋਸ਼ ਲਾਉਂਦੀ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News