ਪੰਜਾਬ ਕਾਂਗਰਸ ''ਚ ਵੱਡੀ ਹਲਚਲ! ਰਾਹੁਲ ਗਾਂਧੀ ਨੇ ਦਿੱਲੀ ਸੱਦ ਲਏ 35 ਲੀਡਰ, ਇਨ੍ਹਾਂ ਆਗੂਆਂ ਦੀ ਆਵੇਗੀ ਸ਼ਾਮਤ
Thursday, Mar 13, 2025 - 09:23 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਂਗਰਸ ਨੇ ਵੱਡਾ ਕਦਮ ਚੁੱਕ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ’ਚ 13 ਮਾਰਚ ਨੂੰ ਦਿੱਲੀ ’ਚ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ’ਚ ਪੰਜਾਬ ਕਾਂਗਰਸ ਦੇ 35 ਦੇ ਕਰੀਬ ਸੀਨੀਅਰ ਆਗੂ ਸ਼ਾਮਲ ਹੋਣਗੇ। ਇਹ ਮੀਟਿੰਗ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ’ਚ 10 ਵਜੇ ਸ਼ੁਰੂ ਹੋਵੇਗੀ, ਜਿਸ ’ਚ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਤੇ ਧੜੇਬੰਦੀ ਖ਼ਤਮ ਕਰਨ ’ਤੇ ਗੰਭੀਰ ਚਰਚਾ ਹੋਣ ਦੀ ਉਮੀਦ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 20 ਦਿਨਾਂ ਦੇ ਅੰਦਰ-ਅੰਦਰ ਨਿਬੇੜ ਲਓ ਆਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
ਇਸ ਮੀਟਿੰਗ ’ਚ ਪ੍ਰਤਾਪ ਸਿੰਘ ਬਾਜਵਾ, ਰਜਿੰਦਰ ਕੌਰ ਭੱਠਲ, ਸ਼ਮਸ਼ੇਰ ਸਿੰਘ ਦੂਲੋ, ਰਾਣਾ ਕੇ. ਪੀ. ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਰਗੇ ਵੱਡੇ ਆਗੂ ਸ਼ਾਮਲ ਹੋਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਤੋਂ ਹੀ ਦਿੱਲੀ ’ਚ ਮੌਜੂਦ ਹਨ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਪੰਜਾਬ ਕਾਂਗਰਸ ’ਚ ਦੋਹਰੀ ਰਾਜਨੀਤੀ ਖੇਡ ਰਹੇ ਆਗੂਆਂ ’ਤੇ ਸਖ਼ਤ ਹੋ ਸਕਦੇ ਹਨ। ਉਨ੍ਹਾਂ ਨੇ ਹਾਲ ਹੀ ’ਚ ਕਿਹਾ ਸੀ ਕਿ ਪਾਰਟੀ ’ਚ ਹਾਲੇ ਵੀ 30 ਫ਼ੀਸਦੀ ਅਜਿਹੇ ਆਗੂ ਹਨ, ਜੋ ਭਾਜਪਾ ਨਾਲ ਸਬੰਧਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8