ਰਾਹੁਲ ਗਾਂਧੀ ਦੀ ਮੌਜੂਦਗੀ 'ਚ ਰਾਜਾ ਵੜਿੰਗ ਦਾ ਵੱਡਾ ਬਿਆਨ
Wednesday, Nov 04, 2026 - 01:53 PM (IST)
ਸੰਗਰੂਰ (ਵੈੱਬ ਡੈਸਕ): ਅੱਜ ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਉਚੇਚੇ ਤੌਰ 'ਤੇ ਪਹੁੰਚੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ 'ਤੇ ਚਿੰਤਾ ਜ਼ਾਹਿਰ ਕੀਤੀ।
ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਸਾਲ ਪਹਿਲਾਂ ਹੀ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਚੁੱਕਿਆ ਸੀ, ਪਰ ਉਸ ਵੇਲੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਸੀ, ਪਰ ਅੱਜ ਨਸ਼ਿਆਂ ਨੇ ਪੰਜਾਬ ਵਿਚ ਹਾਲਾਤ ਖ਼ਰਾਬ ਕਰ ਦਿੱਤੇ ਹਨ ਤੇ ਹਰ ਮਾਂ ਆਪਣੇ ਪੁੱਤ ਨੂੰ ਲੈ ਕੇ ਫ਼ਿਕਰਮੰਦ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਸਰਕਾਰ ਨੂੰ ਘੇਰਿਆ।
ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਜੀ ਨੇ ਉਨ੍ਹਾਂ ਨੂੰ ਸਾਢੇ ਚਾਰ ਸਾਲ ਸੇਵਾ ਕਰਨ ਦਾ ਮੌਕਾ ਦਿੱਤਾ ਤੇ ਇਕ ਪਛਾਣ ਦਿਵਾਈ। ਉਨ੍ਹਾਂ ਨੇ ਵਰਕਰਾਂ ਨੇ ਕਿਹਾ ਕਿ ਜੇ ਅੱਜ ਸਾਡੀ ਪਛਾਣ ਹੈ ਤਾਂ ਕਾਂਗਰਸ ਪਾਰਟੀ ਨੇ ਬਣਾਈ ਹੈ, ਇਸ ਲਈ ਸਾਨੂੰ ਕੋਈ ਚੀਜ਼ ਜਾਂ ਅਹੁਦਾ ਮਿਲੇ ਜਾ ਨਾਂ ਮਿਲੇ, ਅਸੀਂ ਅਗਲੇ 3-4 ਮਹੀਨੇ ਡੱਟ ਕੇ ਮਿਹਨਤ ਕਰਾਂਗੇ ਤੇ ਪੰਜਾਬ ਵਿਚ ਕਾਂਗਰਸ ਦਾ ਰਾਜ ਸਥਾਪਤ ਕਰਾਂਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ 'ਚ ਕਾਂਗਰਸ ਦੀ ਸਰਕਾਰ ਬਣਾਵਾਂਗੇ।
