ਵੱਡੀ ਖ਼ਬਰ : 3 ਮੈਂਬਰੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਬਾਰੇ ਹਾਈਕਮਾਨ ਨੂੰ ਸੌਂਪੀ ਰਿਪੋਰਟ

Thursday, Jun 10, 2021 - 06:06 PM (IST)

ਵੱਡੀ ਖ਼ਬਰ : 3 ਮੈਂਬਰੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਬਾਰੇ ਹਾਈਕਮਾਨ ਨੂੰ ਸੌਂਪੀ ਰਿਪੋਰਟ

ਨਵੀਂ ਦਿੱਲੀ/ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਲਈ ਬਣਾਈ ਗਈ 3 ਮੈਂਬਰੀ ਕਮੇਟੀ ਵੱਲੋਂ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪ ਦਿੱਤੀ ਗਈ ਹੈ। ਕਾਂਗਰਸ ਵਿਚ ਚੱਲ ਰਹੀ ਖਾਨਾਜੰਗੀ ਨੂੰ ਠੱਲ੍ਹਣ ਲਈ ਹਾਈਕਮਾਨ ਵਲੋਂ ਸੀਨੀਅਰ ਆਗੂਆਂ ਹਰੀਸ਼ ਰਾਵਤ, ਮਲਿਕਾਅਰਜੁਨ ਖੜਗੇ ਤੇ ਜੇ. ਪੀ. ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵੱਲੋਂ ਇਸ ਸਾਰੇ ਮਾਮਲੇ ਦੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਇਸ ਗੱਲ ਦੇ ਕਿਆਸ ਲਾਏ ਜਾ ਰਹੇ ਸਨ ਕਿ ਖੜਗੇ ਕਮੇਟੀ ਦੀ ਰਿਪੋਰਟ ਜਮ੍ਹਾਂ ਹੋਣ 'ਚ ਅਜੇ ਦੇਰੀ ਹੋ ਸਕਦੀ ਹੈ। ਇਸ ਰਿਪੋਰਟ ਨੂੰ ਲੈ ਕੇ ਪੰਜਾਬ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ।

ਇਹ ਵੀ ਪੜ੍ਹੋ :  ਗੈਂਗਸਟਰ ਜੈਪਾਲ ਭੁੱਲਰ ਤੱਕ ਇੰਝ ਪੁੱਜੀ ਸੀ ਪੰਜਾਬ ਪੁਲਸ, DGP ਨੇ ਕੀਤਾ ਖ਼ੁਲਾਸਾ (ਵੀਡੀਓ) 

ਹਰ ਦਿਨ ਨਵੇਂ-ਨਵੇਂ ਤਰ੍ਹਾਂ ਦੇ ਸਿਆਸੀ ਸਮੀਕਰਣਾਂ ਦੇ ਕਿਆਸ ਲਾਏ ਜਾ ਰਹੇ ਸਨ। ਨਵੀਂ ਚਰਚਾ ਵਿਚ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਹਾਈਕਮਾਨ ਦਲਿਤ ਮੁੱਦਿਆਂ ਨੂੰ ਲੈ ਕੇ ਕਾਫ਼ੀ ਸਰਗਰਮ ਹੈ। ਸੰਭਾਵਨਾ ਇਸ ਗੱਲ ਦੀ ਹੈ ਕਿ ਪੰਜਾਬ ਮੰਤਰੀ ਮੰਡਲ ਜਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੱਧਰ ’ਤੇ ਭਾਵੀ ਫੇਰਬਦਲ ਵਿਚ ਦਲਿਤ ਵਰਗ ਨੂੰ ਜ਼ਿਆਦਾ ਤਵੱਜੋ ਦਿੱਤੀ ਜਾਵੇ। ਚਰਚਾ ਤਾਂ ਇੱਥੋਂ ਤੱਕ ਸੀ ਕਿ ਕਿਸੇ ਦਲਿਤ ਚਿਹਰੇ ਨੂੰ ਉਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ 'ਲੂ' ਤੇ ਗਰਮੀ ਝੱਲ ਰਹੇ ਲੋਕਾਂ ਲਈ ਬੁਰੀ ਖ਼ਬਰ, ਅਜੇ ਨਹੀਂ ਮਿਲੇਗੀ ਰਾਹਤ

ਇਹ ਚਰਚਾ ਇਸ ਲਈ ਵੀ ਅਹਿਮ ਸੀ ਕਿਉਂਕਿ ਪੰਜਾਬ ਦੀਆਂ ਅਗਲੀਆਂ ਚੋਣਾਂ ਵਿਚ ਦਲਿਤਾਂ ਨੂੰ ਲੁਭਾਉਣ ਲਈ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਭਾਜਪਾ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੱਕ ਨੇ ਸੱਤਾ ਵਿਚ ਆਉਣ ’ਤੇ ਦਲਿਤ ਵਰਗ ਨੂੰ ਅਹਿਮ ਅਹੁਦਾ ਦੇਣ ਦਾ ਐਲਾਨ ਤੱਕ ਕਰ ਦਿੱਤਾ ਹੈ। ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਪੱਧਰ ’ਤੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੈ।

ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਐਨਕਾਊਂਟਰ 'ਤੇ ਕਾਂਗਰਸੀ ਆਗੂ ਨੇ ਵੰਡੇ ਲੱਡੂ, ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਅਜਿਹੇ ਵਿਚ ਹਾਈਕਮਾਨ ਚੋਣਾਂ ਤੋਂ ਪਹਿਲਾਂ ਹੀ ਦਲਿਤ ਭਾਈਚਾਰੇ ਨੂੰ ਲੁਭਾਉਣ ਦਾ ਦਾਅ ਖੇਡਦੇ ਹੋਏ ਪੰਜਾਬ ਮੰਤਰੀ ਮੰਡਲ ਜਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਵੱਡਾ ਫੇਰਬਦਲ ਕਰ ਸਕਦਾ ਹੈ। ਹਾਲਾਂਕਿ ਤਿੰਨ ਮੈਂਬਰੀ ਕਮੇਟੀ ਦੇ ਪੱਧਰ ’ਤੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਹਾਲਾਂਕਿ ਪੰਜਾਬ ਕਾਂਗਰਸ ਦੇ ਨੇਤਾਵਾਂ ਨਾਲ ਬੈਠਕ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਲਿਤਾਂ ਨਾਲ ਜੁੜੇ ਮੁੱਦਿਆਂ ਨੂੰ ਅਹਮੀਅਤ ਦੇਣ ਦੀ ਗੱਲ ਲਗਾਤਾਰ ਕਰਦੇ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਹਾਈਕਮਾਨ ਵੱਲੋਂ ਰਿਪੋਰਟ ਦੇਖਣ ਮਗਰੋਂ ਕੀ ਫ਼ੈਸਲਾ ਲਿਆ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ   


author

Babita

Content Editor

Related News