ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
Saturday, Sep 12, 2026 - 06:33 PM (IST)
ਚੰਡੀਗੜ੍ਹ : ਪੰਜਾਬ ਵਿਚ ਚੱਲ ਰਹੀ ਧੜੇਬੰਦੀ ਵਿਚਾਲੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਪਹਿਲੀ ਵਾਰ ਪੰਜਾਬ ਆਉਣਗੇ। ਸੂਤਰਾਂ ਮੁਤਾਬਕ 15 ਸਤੰਬਰ ਕਾਂਗਰਸ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ, ਅਤੇ ਇਸੇ ਦਿਨ ਪਾਇਲਟ ਪੰਜਾਬ ਆ ਸਕਦੇ ਹਨ। ਪਾਇਲਟ ਚੰਡੀਗੜ੍ਹ ਵਿਚ ਹੋਣ ਵਾਲੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਵੀ ਸ਼ਾਮਲ ਹੋ ਸਕਦੇ ਹਨ। ਇਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਮਗਰੋਂ ਸਚਿਨ ਪਾਇਲਟ ਦਾ ਇਹ ਪਹਿਲਾ ਚੰਡੀਗੜ੍ਹ ਦੌਰਾ ਹੋਵੇਗਾ। ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਧੜਿਆਂ ਵਿਚ ਵੰਡੀ ਪੰਜਾਬ ਕਾਂਗਰਸ ਨੂੰ ਇਕੋ ਮੰਚ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
