ਪੰਜਾਬ ਕਾਂਗਰਸ ਦੀ ''ਚੋਣ ਕਮੇਟੀ'' ਦੀ ਪਹਿਲੀ ਬੈਠਕ ਅੱਜ, ਨਵਜੋਤ ਸਿੱਧੂ ਕਰਨਗੇ ਅਗਵਾਈ

Thursday, Dec 16, 2021 - 10:45 AM (IST)

ਪੰਜਾਬ ਕਾਂਗਰਸ ਦੀ ''ਚੋਣ ਕਮੇਟੀ'' ਦੀ ਪਹਿਲੀ ਬੈਠਕ ਅੱਜ, ਨਵਜੋਤ ਸਿੱਧੂ ਕਰਨਗੇ ਅਗਵਾਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬੈਠਕਾਂ ਅਤੇ ਰੈਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਪਹਿਲੀ ਬੈਠਕ ਵੀਰਵਾਰ ਨੂੰ 5 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ ਕਿ ਸਕਰੀਨਿੰਗ ਕਮੇਟੀ ਦੀ ਬੈਠਕ ਅੱਜ ਸ਼ਾਮ ਨੂੰ ਪੰਜਾਬ ਕਾਂਗਰਸ ਭਵਨ ਵਿਖੇ ਹੋਵੇਗੀ।

ਇਹ ਵੀ ਪੜ੍ਹੋ : ਅੱਜ ਦਿਨ ਭਰ ਲੁਧਿਆਣਾ 'ਚ ਮੰਡਰਾਵੇਗਾ CM ਚੰਨੀ ਦਾ ਹੈਲੀਕਾਪਟਰ, ਜਾਣੋ ਸਾਰੇ ਪ੍ਰੋਗਰਾਮਾਂ ਦਾ ਵੇਰਵਾ

ਉਨ੍ਹਾਂ ਦੱਸਿਆ ਕਿ 16 ਦਸੰਬਰ ਨੂੰ ਇਹ ਬੈਠਕ 5 ਵਜੇ ਤੋਂ 8.30 ਵਜੇ ਵਿਚਕਾਰ ਹੋਵੇਗੀ, ਜਦੋਂ ਕਿ 17 ਅਤੇ 18 ਦਸੰਬਰ ਨੂੰ 11 ਵਜੇ ਤੋਂ 6 ਵਜੇ ਵਿਚਕਾਰ ਚੱਲੇਗੀ। ਦੱਸਣਯੋਗ ਹੈ ਕਿ ਅੱਜ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਣਾ 'ਚ ਰੈਲੀ ਨੂੰ ਸੰਬੋਧਨ ਕਰਨਗੇ, ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਰਾਏਕੋਟ ਅਤੇ ਮੋਗਾ ਵਿਖੇ ਰੈਲੀ ਕਰਨਗੇ। ਕਾਂਗਰਸ ਵੱਲੋਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। 
ਇਹ ਵੀ ਪੜ੍ਹੋ : 'ਪੰਜਾਬ ਯੂਨੀਵਰਸਿਟੀ' 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਮੁਲਤਵੀ ਹੋ ਸਕਦੀਆਂ ਨੇ ਪ੍ਰੀਖਿਆਵਾਂ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News