ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦੇ ਪੁੱਤਰ ਦੀ ਇਟਲੀ ਵਿਚ ਮੌਤ
Tuesday, Dec 03, 2024 - 06:29 PM (IST)
ਦਸੂਹਾ (ਝਾਵਰ) : ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਗੋਪਾਲ ਸਿੰਘ ਪਾਲ ਦੇ ਪੁੱਤਰ ਹਰਜੀਤ ਸਿੰਘ ਉਰਫ ਪਾਡਾ (49) ਦੀ ਇਟਲੀ ਦੇ ਜਨੋਵਾ ਸ਼ਹਿਰ 'ਚ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਗੋਪਾਲ ਸਿੰਘ ਪਾਲ ਨੇ ਦੱਸਿਆ ਕਿ ਉਸ ਦਾ ਪੁੱਤਰ 19 ਸਾਲ ਤੋਂ ਇਟਲੀ ਵਿਖੇ ਰਹਿ ਰਿਹਾ ਸੀ ਅਤੇ ਜਨੋਵਾ ਸ਼ਹਿਰ ਦੇ ਇਕ ਰੈਸਟੋਰੈਂਟ ‘ਚ ਕੰਮ ਕਰ ਰਿਹਾ ਸੀ। ਕਰੀਬ ਢਾਈ ਸਾਲ ਪਹਿਲਾਂ ਜਦੋ ਹਰਜੀਤ ਸਿੰਘ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਕੁਝ ਅਣਪਛਾਤੇ ਲੁਟੇਰਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸਿਰ ‘ਤੇ ਗਹਿਰੀ ਸੱਟ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਜਨੋਵਾ ਸ਼ਹਿਰ ਦੇ ਸਰਕਾਰੀ ਹਸਪਤਾਲ ‘ਚ ਜ਼ੇਰੇ ਇਲਾਜ ਸੀ।
ਇਹ ਵੀ ਪੜ੍ਹੋ : ਇੰਸਟਾਗ੍ਰਾਮ 'ਤੇ ਕੁੜੀ ਨਾਲ ਹੋ ਗਈ ਦੋਸਤੀ, ਮਗਰੋਂ ਉਹ ਹੋਇਆ ਜੋ ਚਿੱਤ-ਚੇਤੇ ਵੀ ਨਾ ਸੀ
ਲੰਘੇ ਮੰਗਲਵਾਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਹਲਕਾ ਵਿਧਾਇਕ ਐਡਵੋਕੇਟ ਕਰਮਬੀਰਟ ਘੁੰਮਣ, ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ, ਦਸੂਹਾ ਕੋਂਸਲ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ, ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਕੋਂਸਲਰ ਭੁੱਲਾ ਰਾਣਾ ਆਦਿ ਨੇ ਪਰਿਵਾਰ ਨਾਲ ਦੁਖ ਵੰਡਾਇਆ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e