ED ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਖ਼ਿਲਾਫ਼ ਪੰਜਾਬ ਕਾਂਗਰਸ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ

07/21/2022 9:09:31 PM

ਚੰਡੀਗੜ੍ਹ (ਅਸ਼ਵਨੀ)–ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੁੱਛਗਿੱਛ ਕੀਤੇ ਜਾਣ ਦੇ ਖਿਲਾਫ਼ ਪੰਜਾਬ ਕਾਂਗਰਸ ਨੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਵੱਡੀ ਤਾਦਾਦ ’ਚ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਭਵਨ ਵਿਚ ਇਕੱਠੇ ਹੋ ਕੇ ਰਾਜ ਭਵਨ ਵੱਲ ਮਾਰਚ ਕੱਢਿਆ। ਉਨ੍ਹਾਂ ਨੂੰ ਰਸਤੇ ਵਿਚ ਪਾਣੀ ਦੀਆਂ ਬੁਛਾੜਾਂ ਨਾਲ ਰੋਕਿਆ ਗਿਆ ਤੇ ਬਾਅਦ ਵਿਚ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਰ ਰਹੇ ਸਨ। ਇਸ ਦੌਰਾਨ ਮੌਜੂਦ ਰਹੇ ਹੋਰ ਨੇਤਾਵਾਂ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀਆਂ ਵਿਚ ਪਰਗਟ ਸਿੰਘ, ਅਰੁਣਾ ਚੌਧਰੀ, ਗੁਰਕੀਰਤ ਸਿੰਘ ਕੋਟਲੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਜੀਤ ਸਿੰਘ ਸਮੇਤ ਲਖਬੀਰ ਸਿੰਘ ਲੱਖਾ, ਬਰਿੰਦਰ ਢਿੱਲੋਂ, ਦਰਸ਼ਨ ਸਿੰਘ ਬਰਾੜ, ਦਲਬੀਰ ਗੋਲਡੀ, ਬਰਿੰਦਰਮੀਤ ਸਿੰਘ ਪਾਹੜਾ, ਇੰਦਰਬੀਰ ਸਿੰਘ ਬੁਲਾਰੀਆ, ਕੈਪਟਨ ਸੰਦੀਪ ਸੰਧੂ ਤੇ ਮੌਜੂਦਾ ਤੇ ਸਾਬਕਾ ਵਿਧਾਇਕ ਸ਼ਾਮਲ ਰਹੇ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

   

ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇਹ ਸਿਰਫ਼ ਇਕੱਲੀ ਸੋਨੀਆ ਗਾਂਧੀ ਦੀ ਲੜਾਈ ਨਹੀਂ ਹੈ, ਬਲਕਿ ਇਹ ਦੇਸ਼ ਦੇ ਹਰ ਇਕ ਨਾਗਰਿਕ ਦੀ ਲੜਾਈ ਹੈ, ਜੋ ਲੋਕਤੰਤਰ ਤੇ ਆਜ਼ਾਦੀ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੱਡੀ ਗਲਤੀ ਲੱਗੀ ਹੈ, ਜਿਸ ਨੇ ਇਹ ਸੋਚਿਆ ਕਿ ਉਹ ਕਾਂਗਰਸ ਪਾਰਟੀ ਨੂੰ ਡਰਾ ਸਕਦੀ ਹੈ। ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਲੀਡਰਸ਼ਿਪ ਨੂੰ ਡਰਾਉਣ ਦਾ ਯਤਨ ਕਰ ਰਹੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੀ ਜਾਣਦੀ ਹੈ ਕਿ ਇਸ ਨਾਲ ਕੁਝ ਨਹੀਂ ਨਿਕਲਣ ਵਾਲਾ ਪਰ ਉਹ ਇਹ ਸਿਰਫ਼ ਝੂਠੀ ਸੋਚ ਪੈਦਾ ਕਰਨਾ ਚਾਹੁੰਦੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਨੀਤਕ ਵਿਰੋਧੀਆਂ ਨੂੰ ਪ੍ਰਤਾੜਿਤ ਕਰਨ ਨੂੰ ਲੈ ਕੇ ਕੇਂਦਰ ਤੇ ਰਾਜ ਸਰਕਾਰਾਂ ਦੀ ਨਿੰਦਾ ਕੀਤੀ।

Manoj

This news is Content Editor Manoj