ਜਾਖੜ ਦਾ ਮੋਦੀ 'ਤੇ ਤੰਜ, ਕਿਹਾ-ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ 'ਮੋਦੀ ਸਰਕਾਰ'

Friday, Oct 30, 2020 - 03:55 PM (IST)

ਜਾਖੜ ਦਾ ਮੋਦੀ 'ਤੇ ਤੰਜ, ਕਿਹਾ-ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ 'ਮੋਦੀ ਸਰਕਾਰ'

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਆਰਥਿਕ ਬਰਬਾਦੀ ਦਾ ਦੂਜਾ ਨਾਂ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ, ਜੀ. ਐੱਸ. ਟੀ. ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਨੇ ਛੋਟੋ ਵਪਾਰੀ ਨੂੰ ਤਬਾਹ ਕਰ ਦਿੱਤਾ ਸੀ ਅਤੇ ਹੁਣ ਕਾਲੇ ਖੇਤੀ ਕਾਨੂੰਨਾਂ ਨਾਲ ਇਸ ਨੇ ਦੇਸ਼ ਦੇ ਪੇਟ ਪਾਲਕ ਕਿਸਾਨ ਦੀ ਬਰਬਾਦੀ ਦੀ ਇਬਾਰਤ ਲਿਖ ਦਿੱਤੀ ਹੈ। ਮੁੱਖ ਮੰਤਰੀ ਦੇ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ 'ਚ ਹੋਈ ਇਸ ਸਭਾ ਦੌਰਾਨ ਵਿਧਾਇਕ ਦਸੂਹਾ ਅਰੁਣ ਡੋਗਰਾ, ਵਿਧਾਇਕ ਮੁਕੇਰੀਆਂ  ਇੰਦੂ ਬਾਲਾ ਅਤੇ ਵੱਡੀ ਗਿਣਤੀ 'ਚ ਵਰਕਰ ਅਤੇ ਕਿਸਾਨ ਮੌਜੂਦ ਸਨ।

ਇਹ ਵੀ ਪੜ੍ਹੋ: ਸੁਰਖੀਆਂ 'ਚ ਕਪੂਰਥਲਾ ਕੇਂਦਰੀ ਜੇਲ, ਮਾਮੂਲੀ ਗੱਲ ਪਿੱਛੇ ਵਾਰਡਨਾਂ ਨੇ ਡਿਪਟੀ ਸੁਪਰਡੈਂਟ 'ਤੇ ਕੀਤਾ ਹਮਲਾ

ਟਾਂਡਾ ਵਿਖੇ ਕਿਸਾਨ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦੇ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਨੂੰ ਅਲਗ ਥਲਗ ਕਰਨ ਦੀ ਸਾਜਿਸ਼ ਤਹਿਤ ਗੱਲਬਾਤ ਲਈ ਸਿਰਫ ਪੰਜਾਬ ਦੇ ਕਿਸਾਨਾਂ ਨੂੰ ਬੁਲਾਇਆ ਅਤੇ ਫਿਰ ਗੱਲਬਾਤ ਵੀ ਨਾ ਕਰਕੇ ਪੰਜਾਬ ਦਾ ਅਪਮਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋਂ ਵਰਸੋਇਆ ਪੰਜਾਬ ਕੇਂਦਰ ਸਰਕਾਰ ਦੀ ਕਿਸੇ ਧੱਕੇਸ਼ਾਹੀ ਨੂੰ ਬਰਦਾਸਤ ਨਹੀਂ ਕਰੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਪੰਜਾਬ ਦਾ ਨੁਕਸਾਨ ਕਰਨ ਦੀ ਕੇਂਦਰ ਦੀ ਸਾਜਿਸ਼ ਦਾ ਅਸਰ ਦੇਸ਼ ਦੇ ਸਮੂਚੇ ਅਰਥਚਾਰੇ 'ਤੇ ਪਵੇਗਾ।

PunjabKesari

ਇਹ ਵੀ ਪੜ੍ਹੋ: ਅੱਧੀ ਦਰਜਨ ਹਮਲਾਵਰਾਂ ਨੇ ਸ਼ਰੇਆਮ ਚਲਾਈਆਂ ਕਿਰਪਾਨਾਂ ਤੇ ਰਾਡਾਂ, ਦਹਿਸ਼ਤ ਨਾਲ ਸਹਿਮੇ ਲੋਕ

ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੂੰ ਯਾਦ ਕਰਦੇ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਵਿਕਾਸ ਦਰ ਵੀ ਬਰਕਰਾਰ ਰੱਖੀ ਅਤੇ ਮੁਸਕਿਲ ਦੌਰ 'ਚ ਵੀ ਦੇਸ਼ ਦੇ ਵਿਕਾਸ ਨੂੰ ਰੁਕਣ ਨਹੀਂ ਸੀ ਦਿੱਤਾ ਸਗੋਂ ਮਗਨਰੇਗਾ, ਭੋਜਨ ਸੁਰੱਖਿਆ ਦਾ ਅਧਿਕਾਰ ਵਰਗੇ ਕਾਨੂੰਨ ਲਿਆ ਕੇ ਕਮਜੋਰ ਵਰਗਾਂ ਦਾ ਹੱਥ ਫੜਿਆ ਸੀ, ਜਦਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ 'ਤੇ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦੋਹਰਾ ਕਤਲ: ਨਸ਼ੇੜੀ ਪੁੱਤ ਨੇ ਪਿਓ ਤੇ ਮਤਰੇਈ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਕਿਸਾਨਾਂ ਨੂੰ ਬਹੁ ਰਾਸ਼ਟਰੀ ਕੰਪਨੀਆਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਸੁਚੇਤ ਕਰਦੇ ਕਿਹਾ ਕਿ ਜਦ ਕਿਸਾਨ ਕੋਲ ਪੈਸਾ ਆਉਂਦਾ ਹੈ ਤਾਂਹੀ ਆਰਥਿਕਤਾ ਦਾ ਪਹੀਆ ਘੁੰਮਦਾ ਹੈ। ਉਨ੍ਹਾਂ ਨੇ ਕਿਹਾ ਕਿ ਐੱਮ. ਐੱਸ. ਪੀ. ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾ ਕਰਵਾਇਆ ਕਿ ਪੰਜਾਬ ਸੁੱਤਾ ਨਹੀਂ ਹੈ ਸਗੋਂ ਇਹ ਨਾ ਸਿਰਫ ਆਪਣੀ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਿਹਾ ਹੈ।

ਜਾਖੜ ਨੇ ਕਿਹਾ ਕਿ ਜੇਕਰ ਕਾਰਪੋਰੇਟ ਅਦਾਰੇ ਇੰਨੇ ਹੀ ਕਿਸਾਨਾਂ ਦੇ ਹਿੱਤੂ ਹਨ ਤਾਂ ਉੱਤਰ-ਪ੍ਰਦੇਸ਼ ਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦਾ ਖੜ੍ਹਾ 12000 ਕਰੋੜ ਰੁਪਇਆ ਪਹਿਲਾਂ ਕਿਸਾਨਾਂ ਨੂੰ ਦੁਆਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੀ ਜ਼ਿੱਦ ਪੁਗਾਉਣ ਲਈ ਪੰਜਾਬ ਦੀ ਆਰਥਿਕ ਘੇਰਾਬੰਦੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੀ. ਐੱਸ. ਟੀ. ਦਾ ਹਿੱਸਾ ਰੋਕਣ ਤੋਂ ਬਾਅਦ ਹੁਣ ਦਿਹਾਤੀ ਵਿਕਾਸ ਫੰਡ ਬੰਦ ਕਰਨ ਦੀ ਗੱਲ ਕੇਂਦਰ ਸਰਕਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ 'ਚ ਹੋਏ 31000 ਕਰੋੜ ਰੁਪਏ ਦੇ ਅਨਾਜ ਘੋਟਾਲੇ ਦੀ ਜਾਂਚ ਕਿਉਂ ਨਹੀਂ ਕਰਵਾਉਂਦੀ।

PunjabKesari

ਇਹ ਵੀ ਪੜ੍ਹੋ: ਜਲੰਧਰ: ਪੰਜਾਬ ਲਈ ਬਹਾਦਰੀ ਦੀ ਮਿਸਾਲ ਬਣ ਚੁੱਕੀ ਕੁਸੁਮ ਲਈ ਕੈਪਟਨ ਨੇ ਭੇਜੀ ਵਿੱਤੀ ਮਦਦ

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਗਲ ਕਰਦੇ ਕਿਹਾ ਕਿ ਸਾਰੀ ਉਮਰ ਕਿਸਾਨਾਂ ਦੇ ਨਾਂ 'ਤੇ ਰਾਜਨੀਤੀ ਕਰਨ ਵਾਲੇ ਸ: ਸੁਖਬੀਰ ਸਿੰਘ ਬਾਦਲ ਹਾਲੇ ਵੀ ਕੇਂਦਰ ਸਰਕਾਰ ਖ਼ਿਲਾਫ਼ ਨਹੀਂ ਬੋਲ ਰਹੇ ਹਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਉਹ ਹਾਲੇ 'ਚ ਪੰਜਾਬ 'ਚ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਐਡਵੋਕੇਟ ਦਮਨਦੀਪ ਸਿੰਘ ਬਿੱਲਾ, ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਰਵਿੰਦਰ ਪਾਲ ਸਿੰਘ ਗੋਰਾ, ਪ੍ਰਧਾਨ ਬਲਾਕ ਕਾਂਗਰਸ ਅਵਤਾਰ ਸਿੰਘ ਖੋਖਰ, ਮਨੀ ਸਹਿਬਾਜ਼ਪੁਰ, ਜਗਦੀਸ਼ ਖਰਲ, ਕਿਸ਼ਨ ਲਾਲ ਵੈਦ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ


author

shivani attri

Content Editor

Related News