ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ''ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ

Tuesday, Jun 02, 2026 - 02:24 PM (IST)

ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ''ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਨੂੰ ਬਦਲੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਵਿਚਾਲੇ ਕਾਂਗਰਸ ਹਾਈਕਮਾਂਡ ਦੀ ਮੀਟਿੰਗ ਮਗਰੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਿਹਾ ਹੈ ਕਿ ਫ਼ਿਲਹਾਲ ਪੰਜਾਬ ਵਿਚ ਲੀਡਰਸ਼ਿਪ ਵਿਚ ਕੋਈ ਤਬਦੀਲੀ ਨਹੀਂ ਹੋ ਰਹੀ। 

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੀਆਂ ਚੋਣਾਂ ਨੇੜੇ ਹਨ, ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਹੀ ਮੀਟਿੰਗ ਹੋਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੀਟਿੰਗ ਵਿਚ ਸਿਰਫ਼ ਚੋਣ ਰਣਨੀਤੀ ਬਾਰੇ ਗੱਲਬਾਤ ਹੋਈ ਹੈ, ਲੀਡਰਸ਼ਿਪ ਵਿਚ ਤਬਦੀਲੀ 'ਤੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਸੀਂ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਚੋਣਾਂ ਲੜਾਂਗੇ। ਇਸ ਮੀਟਿੰਗ ਵਿਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਕੇਸੀ ਵੇਣੁਗੋਪਾਲ, ਭੁਪੇਸ਼ ਬਘੇਲ ਆਦਿ ਮੌਜੂਦ ਰਹੇ। 


author

Anmol Tagra

Content Editor

Related News