ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
Thursday, Nov 21, 2024 - 05:58 PM (IST)
ਲੁਧਿਆਣਾ (ਖੁਰਾਣਾ) : ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਲਗਭਗ 1850 ਰਾਸ਼ਨ ਡਿਪੂਆਂ ’ਤੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ 4,66,162 ਰਾਸ਼ਨ ਕਾਰਡ ਧਾਰਕਾਂ ਨਾਲ ਸਬੰਧਤ 17 ਲੱਖ ਤੋਂ ਵੱਧ ਲਾਭਪਾਤਰ ਪਰਿਵਾਰ ਨੂੰ ਨਵੰਬਰ ਮਹੀਨੇ ਤੋਂ ਲੈ ਕੇ 31 ਜਨਵਰੀ ਤੱਕ ਦੇ 3 ਮਹੀਨਿਆਂ ਦਾ ਅਨਾਜ ਦਿੱਤਾ ਜਾਵੇਗਾ। ਵਿਭਾਗੀ ਅੰਕੜਿਆਂ ਮੁਤਾਬਕ ਰਾਸ਼ਨ ਕਾਰਡ ’ਚ ਦਰਜ ਹਰ ਮੈਂਬਰ ਨੂੰ 5 ਕਿਲੋਗ੍ਰਾਮ ਪ੍ਰਤੀ ਮਹੀਨਾ ਦੇ ਹਿਸਾਬ ਨਾਲ 3 ਮਹੀਨੇ ਦੀ 15 ਕਿਲੋ ਕਣਕ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਦਿੱਤੀ ਜਾਣ ਵਾਲੀ ਫ੍ਰੀ ਕਣਕ ਦਾ ਫਾਇਦਾ ਪ੍ਰਾਪਤ ਕਰਨ ’ਚ ਉਹ ਰਾਸ਼ਨ ਕਾਰਡ ਵੀ ਸ਼ਾਮਲ ਹੋਣਗੇ, ਜਿਨ੍ਹਾਂ ਦੀ ਫਿਲਹਾਲ ਕਿਸੇ ਕਾਰਨਾਂ ਕਰਕੇ ਅਜੇ ਤੱਕ ਦੇ ਈ-ਕੇ. ਵਾਈ. ਸੀ. ਨਹੀਂ ਹੋ ਸਕੀ।
ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਕੰਬਿਆ ਪੰਜਾਬ ਦਾ ਇਹ ਪਿੰਡ, 150 ਤੋਂ ਵੱਧ ਚੱਲੀਆਂ ਗੋਲੀਆਂ
ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਕਥਿਤ ਤੌਰ ’ਤੇ ਕੀਤੀ ਵਿਭਾਗ ਵੱਲੋਂ ਈ-ਕੇ. ਵਾਈ. ਸੀ. ਦੀ ਸਮਾਂ ਸੀਮਾ 31 ਦਸੰਬਰ ਤੱਕ ਵਧਾਏ ਜਾਣ ਕਾਰਨ ਮੌਜੂਦਾ ਸਮੇਂ ਦੌਰਾਨ ਉਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਵੀ ਕਥਿਤ ਤੌਰ ’ਤੇ ਫ੍ਰੀ ਕਣਕ ਦਾ ਫਾਇਦਾ ਮਿਲੇਗਾ, ਜਿਨ੍ਹਾਂ ਦਾ ਨਾਂ ਰਾਸ਼ਨ ਕਾਰਡ ਤੋਂ ਕੱਟ ਗਿਆ ਹੈ ਜਾਂ ਫਿਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਇੰਤਕਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਕੈਨੇਡਾ ਦੀ ਫਲਾਈਟ ਲੈਣ ਏਅਰਪੋਰਟ ਪਹੁੰਚਿਆ ਪਰਿਵਾਰ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਇਸ ਸਬੰਧੀ ਜ਼ਿਆਦਾਤਰ ਡਿਪੂ ਹੋਲਡਰਾਂ ਅਤੇ ਵਿਭਾਗੀ ਮੁਲਾਜ਼ਮਾਂ ਵੱਲੋਂ ਰਾਸ਼ਨ ਕਾਰਡਧਾਰਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਿੱਸੇ ਦੀ ਕਣਕ ਹੜੱਪਣ ਲਈ ਕਈ ਤਰ੍ਹਾਂ ਦੇ ਝੂਠੇ ਕਿੱਸੇ-ਕਹਾਣੀਆਂ ਸੁਣਾਈਆਂ ਜਾ ਸਕਦੀਆਂ ਹਨ, ਜਿਨ੍ਹਾਂ ਤੋਂ ਖਪਤਕਾਰਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਅਹਿਮ ਖ਼ਬਰ, 25 ਨਵੰਬਰ ਦੀ ਖਿੱਚ ਲਓ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e