ਪੰਜਾਬ 'ਚ ਕੋਰੋਨਾ ਦਾ ਵੱਡਾ ਧਮਾਕਾ, ਇਕ ਦਿਨ 'ਚ ਹੋਈਆਂ 106 ਮੌਤਾਂ

09/02/2020 8:26:31 PM

ਚੰਡੀਗੜ੍ਹ :ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਪੰਜਾਬ 'ਚ ਕੋਰੋਨਾ ਦੇ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆਏ। ਸੂਬੇ 'ਚ ਅੱਜ ਇਕ ਦਿਨ 'ਚ ਕੋਰੋਨਾ ਕਾਰਣ ਰਿਕਾਰਡ ਤੋੜ ਮੌਤਾਂ ਹੋਈਆਂ ਹਨ। ਸੂਬੇ 'ਚ ਅੱਜ ਬੁੱਧਵਾਰ ਨੂੰ ਕੋਰੋਨਾ ਕਾਰਣ 106 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੰਨਾ ਹੀ ਨਹੀਂ ਇਸ ਦੇ ਨਾਲ ਹੀ ਅੱਜ 1514 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਕੋਰੋਨਾ ਦੇ ਵੱਡੀ ਗਿਣਤੀ 'ਚ ਵੱਧ ਰਹੇ ਮਾਮਲੇ ਪੰਜਾਬ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਰੋਕਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਕੋਰੋਨਾ ਦੇ ਕੇਸ ਦਿਨ-ਬ-ਦਿਨ ਵੱਧਦੇ ਜਾ ਰਹੇ ਹਨ।

ਕੋਰੋਨਾ ਮਰੀਜ਼ਾਂ ਦੀ ਮੌਤ ਦੇ ਸਿਲਸਿਲੇ 'ਚ ਪੰਜਾਬ ਦੇਸ਼ ਭਰ 'ਚੋਂ 9ਵੇਂ ਨੰਬਰ 'ਤੇ
ਕੇਂਦਰ ਸਰਕਾਰ ਵਲੋਂ ਅਨਲਾਕ 4.0 ਦੇ ਤਹਿਤ ਦੇਸ਼ਭਰ 'ਚ ਜਨਤਾ ਨੂੰ ਭਾਰੀ ਰਾਹਤਾਂ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਜੇ ਵੀ ਬੰਦਿਸ਼ਾਂ ਜਾਰੀ ਰੱਖੀਆਂ ਹੋਈਆਂ ਹਨ। ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਵਧਦੀ ਤਾਦਾਦ ਅਤੇ ਮੌਤਾਂ 'ਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਈਟ ਕਰਫਿਊ ਅਤੇ ਵੀਕੈਂਡ ਲਾਕਡਾਊਨ ਵਿਚ ਕੋਈ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਦਰ 2.7 ਹੈ, ਜੋ ਗੁਆਂਢੀ ਰਾਜਾਂ ਦੀ ਤੁਲਣਾ ਵਿਚ ਕਿਤੇ ਜ਼ਿਆਦਾ ਹੈ।

ਦਰਅਸਲ ਇਸ ਪਿੱਛੇ ਕਾਰਨ ਵੀ ਹੈ। ਦੇਸ਼ਭਰ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀਆਂ ਮੌਤਾਂ ਦੇ ਸਿਲਸਿਲੇ ਵਿਚ ਪੰਜਾਬ ਮਹਾਰਾਸ਼ਟਰ, ਤਮਿਲਨਾਡੂ, ਦਿੱਲੀ, ਉਤਰ ਪ੍ਰਦੇਸ਼, ਗੁਜਰਾਤ, ਆਂਧਰਾ ਪ੍ਰਦੇਸ਼, ਗੁਜਰਾਤ, ਕਰਨਾਟਕ ਅਤੇ ਪੱਛਮੀ ਬੰਗਾਲ ਤੋਂ ਬਾਅਦ 9ਵੇਂ ਨੰਬਰ 'ਤੇ ਹੈ। ਦਿੱਲੀ ਨੂੰ ਛੱਡ ਦੇਈਏ ਤਾਂ ਸਾਰੇ ਰਾਜ ਪੰਜਾਬ ਤੋਂ ਵੱਡੇ ਹਨ। ਪੰਜਾਬ ਵਿਚ ਪਹਿਲੀ ਸਤੰਬਰ ਤੱਕ 1512 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।


Deepak Kumar

Content Editor

Related News