ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 1811 ਲੋਕਾਂ ਦੀ ਰਿਪੋਰਟ ਪਾਜ਼ੇਟਿਵ, 4 ਦੀ ਮੌਤ

Thursday, Jan 06, 2022 - 02:23 PM (IST)

ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ, 1811 ਲੋਕਾਂ ਦੀ ਰਿਪੋਰਟ ਪਾਜ਼ੇਟਿਵ, 4 ਦੀ ਮੌਤ

ਜਲੰਧਰ (ਬਿਊਰੋ) - ਪੰਜਾਬ ’ਚ ਕੋਰੋਨਾ ਦਾ ਕਹਿਰ ਅੱਜ ਵੀ ਜਾਰੀ ਹੈ। ਕੋਰੋਨਾ ਦੇ ਮਾਮਲੇ ਘੱਟ ਹੋਣ ਦੀ ਥਾਂ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ’ਚ ਪਿਛਲੇ 24 ਘੰਟਿਆਂ ’ਚ 1811 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਇਸ ਖ਼ਤਰਨਾਕ ਵਾਇਰਸ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 598, ਲੁਧਿਆਣਾ ’ਚ 203, ਜਲੰਧਰ ’ਚ 183, ਐੱਸ.ਏ.ਐੱਸ. ’ਚ 300, ਪਠਾਨਕੋਟ ’ਚ 163, ਅੰਮ੍ਰਿਤਸਰ ’ਚ 105, ਫਤਿਹਗੜ੍ਹ ਸਾਹਿਬ ’ਚ 52, ਗੁਰਦਾਸਪੁਰ ’ਚ 40, ਹੁਸ਼ਿਆਰਪੁਰ ’ਚ 30, ਬਠਿੰਡਾ ’ਚ 26, ਰੋਪੜ ’ਚ 21, ਤਰਨਤਾਰਨ ’ਚ 15, ਫਿਰੋਜ਼ਪੁਰ ’ਚ 14, ਸੰਗਰੂਰ ’ਚ 14, ਮੋਗਾ ’ਚ 9, ਕਪੂਰਥਲਾ ’ਚ 8, ਮੁਕਤਸਰ ’ਚ 8, ਬਰਨਾਲਾ ’ਚ 7, ਫਾਜ਼ਿਲਕਾ ’ਚ 7, ਫਰੀਦਕੋਟ ’ਚ 4 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਾਨਸਾ ’ਚ ਕੋਈ ਵੀ ਸ਼ਖ਼ਸ ਕੋਰੋਨਾ ਪਾਜ਼ੇਟਿਵ ਨਹੀਂ ਪਾਇਆ ਗਿਆ।   

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 608723 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16657 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ’ਚ 4434 ਲੋਕ ਅਜਿਹੇ ਹਨ, ਜੋ ਅਜੇ ਵੀ ਕੋਰੋਨਾ ਪਾਜ਼ੇਟਿਵ ਹਨ। 587632 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ

ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲੱਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੀ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਂਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚੱਲਾਉਣ ਦੀ ਹਿਦਾਇਤ ਦਿੱਤੀ ਗਈ ਹੈ। ਹੀ ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News