ਪੰਜਾਬ ’ਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, 6 ਲੋਕਾਂ ਦੀ ਮੌਤ ਤੇ 6083 ਦੀ ਰਿਪੋਰਟ ਆਈ ਪਾਜ਼ੇਟਿਵ

01/13/2022 10:28:33 PM

ਚੰਡੀਗੜ੍ਹ (ਬਿਊਰੋ)-ਕੋਰੋਨਾ ਵਾਇਰਸ ਪੰਜਾਬ ’ਚ ਖ਼ਤਰਨਾਕ ਹੁੰਦਾ ਜਾ ਰਿਹਾ ਹੈ, ਜਿਸ ਨਾਲ ਅੱਜ 6 ਲੋਕਾਂ ਦੀ ਜਾਨ ਚਲੀ ਗਈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 6083 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 776, ਲੁਧਿਆਣਾ ’ਚ 670, ਜਲੰਧਰ ’ਚ 514, ਐੱਸ. ਏ. ਐੱਸ. ਨਗਰ ’ਚ 914, ਪਠਾਨਕੋਟ ’ਚ 344, ਅੰਮ੍ਰਿਤਸਰ ’ਚ 731 ਫਤਿਹਗੜ੍ਹ ਸਾਹਿਬ ’ਚ 189, ਗੁਰਦਾਸਪੁਰ ’ਚ 346, ਹੁਸ਼ਿਆਰਪੁਰ ’ਚ 115, ਬਠਿੰਡਾ ’ਚ 404, ਰੋਪੜ ’ਚ 214, ਤਰਨਤਾਰਨ ’ਚ 98, ਫਿਰੋਜ਼ਪੁਰ ’ਚ 115, ਸੰਗਰੂਰ ’ਚ 61, ਮੋਗਾ ’ਚ 49, ਕਪੂਰਥਲਾ ’ਚ 195, ਬਰਨਾਲਾ ’ਚ 58, ਫਾਜ਼ਿਲਕਾ ’ਚ 58, ਸ਼ਹੀਦ ਭਗਤ ਸਿੰਘ ਨਗਰ 37, ਫਰੀਦਕੋਟ 69, ਮਾਨਸਾ 50,  ਮੁਕਤਸਰ ’ਚ 76 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਚੋਣ ਕਮਿਸ਼ਨ ਤੇ ਭਾਜਪਾ ’ਤੇ ਲਾਏ ਵੱਡੇ ਇਲਜ਼ਾਮ, ਕੀਤੇ 5 ਸਵਾਲ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,42,182 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16708 ਲੋਕਾਂ ਦੀ ਮੌਤ ਹੋ ਚੁੱਕੀ ਹੈ। 595090 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵੀਟ ਕਰ ਪੰਜਾਬ ਦੇ ਸਿਸਟਮ ਨੂੰ ਲੈ ਕੇ ਚੁੱਕੇ ਸਵਾਲ, ਕਹੀਆਂ ਵੱਡੀਆਂ ਗੱਲਾਂ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

Manoj

This news is Content Editor Manoj