ਕੋਰੋਨਾ ਆਫ਼ਤ: ਪੰਜਾਬ 'ਚ ਘਟਣ ਲੱਗੇ ਕੋਰੋਨਾ ਦੇ ਮਰੀਜ਼, 35 ਫ਼ੀਸਦੀ ਖਾਲੀ ਹੋਏ ਹਸਪਤਾਲਾਂ ਦੇ ਬੈੱਡ

Tuesday, May 25, 2021 - 06:13 PM (IST)

ਕੋਰੋਨਾ ਆਫ਼ਤ: ਪੰਜਾਬ 'ਚ ਘਟਣ ਲੱਗੇ ਕੋਰੋਨਾ ਦੇ ਮਰੀਜ਼, 35 ਫ਼ੀਸਦੀ ਖਾਲੀ ਹੋਏ ਹਸਪਤਾਲਾਂ ਦੇ ਬੈੱਡ

ਜਲੰਧਰ (ਰੱਤਾ)– ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਭਾਵੇਂ ਘੱਟ ਰਹੀ ਹੈ ਪਰ ਇਸ ਵਾਇਰਸ ਕਾਰਨ ਮਰਨ ਵਾਲਿਆਂ ਦਾ ਗ੍ਰਾਫ ਹੇਠਾਂ ਨਹੀਂ ਆ ਰਿਹਾ। ਸੋਮਵਾਰ ਨੂੰ 188 ਹੋਰ ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਸੂਬੇ ਵਿੱਚ ਹੁਣ ਤੱਕ 13469 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 387 ਮਰੀਜ਼ ਵੈਂਟੀਲੇਟਰ ’ਤੇ ਹਨ ਜਦੋਂਕਿ ਲੈਵਲ-3 ਦੇ 1011 ਮਰੀਜ਼ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਇਸ ਤੋਂ ਇਲਾਵਾ 6743 ਮਰੀਜ਼ ਆਕਸੀਜਨ ਦੇ ਸਹਾਰੇ ਹਨ। 

ਪੜ੍ਹੋ ਇਹ ਵੀ ਖਬਰ - ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

ਵਰਣਨਯੋਗ ਹੈ ਕਿ ਸੂਬੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਘਟੀ ਹੈ ਪਰ ਮੌਤਾਂ ਦਾ ਗ੍ਰਾਫ ਅਜੇ 175 ਤੋਂ 227 ਦੇ ਵਿਚਕਾਰ ਚੱਲ ਰਿਹਾ ਹੈ। 1-2 ਦਿਨ ਰਾਹਤ ਮਿਲਦੀ ਹੈ ਤਾਂ ਅਗਲੇ ਦਿਨ ਗ੍ਰਾਫ ਵਧ ਜਾਂਦਾ ਹੈ। ਸੂਬੇ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ 4487 ਹੋਰ ਲੋਕ ਕੋਰੋਨਾ ਪਾਜ਼ੇਟਿਵ ਆਏ ਹਨ, ਜਿਸ ਨਾਲ ਹੁਣ ਤੱਕ 543484 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਮੋਹਾਲੀ ਅਤੇ ਪਟਿਆਲਾ ਵਿੱਚ 17-17 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ ਲੁਧਿਆਣਾ 'ਚ 15, ਬਠਿੰਡਾ ਵਿੱਚ 14 ਅਤੇ ਮੁਕਤਸਰ ਵਿੱਚ 13 ਲੋਕਾਂ ਦੀ ਮੌਤ ਦੀ ਸੂਚਨਾ ਹੈ।

ਪੜ੍ਹੋ ਇਹ ਵੀ ਖਬਰ - ਕੋਰੋਨਾ ਤੋਂ ਬਾਅਦ ਅੰਮ੍ਰਿਤਸਰ ’ਚ ਬਲੈਕ ਫੰਗਸ ਦਾ ਜਾਨਲੇਵਾ ਹਮਲਾ, 3 ਮਰੀਜ਼ਾਂ ਦੀ ਹੋਈ ਮੌਤ

ਜ਼ਿਲੇ ’ਚ ਮਈ ਮਹੀਨੇ ਇਨਫੈਕਟਿਡ ਮਰੀਜ਼ਾਂ ਦੇ ਕੋਵਿਡ ਬੈੱਡਾਂ ਦੀ ਗਿਣਤੀ 1226 ਤੋਂ ਘੱਟ ਕੇ 984 ਤੱਕ ਪਹੁੰਚੀ : ਡਿਪਟੀ ਕਮਿਸ਼ਨਰ
ਕੋਵਿਡ-19 ਮਹਾਮਾਰੀ ਦੇ ਲਗਾਤਾਰ ਵਧਦੇ ਕਹਿਰ ਤੋਂ ਹੁਣ ਜ਼ਿਲ੍ਹਾ ਨਿਵਾਸੀਆਂ ਨੂੰ ਰਾਹਤ ਮਿਲਣ ਦੇ ਆਸਾਰ ਦਿਸਣ ਲੱਗੇ ਹਨ, ਕਿਉਂਕਿ ਮਈ ਮਹੀਨੇ ਦੌਰਾਨ ਪਹਿਲੀ ਵਾਰ ਜਲੰਧਰ ’ਚ ਕੋਰੋਨਾ ਇਨਫੈਕਟਿਡ ਮਰੀਜ਼ਾਂ ਦੇ ਕੋਵਿਡ ਬੈੱਡਾਂ ਦੀ ਗਿਣਤੀ ਘੱਟ ਕੇ ਇਕ ਹਜ਼ਾਰ ਤੋਂ ਹੇਠਾਂ ਆ ਗਈ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਕਿਹਾ ਕਿ 15 ਮਈ ਨੂੰ ਜ਼ਿਲ੍ਹੇ ਵਿੱਚ 1226 ਬੈੱਡ ਮਰੀਜ਼ਾਂ ਨਾਲ ਭਰੇ ਹੋਏ ਸਨ, ਜਿਸ ਦਾ ਅੰਕੜਾ ਸਿਰਫ਼ 9 ਦਿਨਾਂ ਵਿੱਚ ਘੱਟ ਕੇ 984 ਹੋ ਗਿਆ ਹੈ। 15 ਮਈ ਤੱਕ ਰੋਜ਼ਾਨਾ ਮਰੀਜ਼ਾਂ ਦੇ ਵਾਧੇ ਦਾ ਕ੍ਰਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਘਟਦਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਵਿਚ ਇਕ ਵੈਕਸੀਨੇਸ਼ਨ ਕੈਂਪ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੋਰੋਨਾ ਮਹਾਮਾਰੀ ਖ਼ਿਲਾਫ਼ ਲੜੀ ਜਾ ਰਹੀ ਲੜਾਈ ਵਿੱਚ ਜਿੱਤ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੈਕਸੀਨ ਹੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦਾ ਇਕ ਵੱਡਾ ਹਥਿਆਰ ਹੈ।

ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ

ਘਨਸ਼ਾਮ ਥੋਰੀ ਨੇ ਕਿਹਾ ਕਿ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਤੋਂ ਟੀਕਾਕਰਨ ਕਰਵਾ ਕੇ ਬਚਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ 24 ਘੰਟੇ ਆਪਣੀਆਂ ਸੇਵਾਵਾਂ ਦੇਣ ਵਾਲੇ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਦੇ ਕੰਮ ਦੀ ਸ਼ਲਾਾਘਾ ਕਰਦਿਆਂ ਲੋਕਾਂ ਨੂੰ ਕਿਹਾ ਕਿ ਉਹ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਵਿਚ ਕੋਈ ਲਾਪ੍ਰਵਾਹੀ ਨਾ ਵਰਤਣ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)


author

rajwinder kaur

Content Editor

Related News