ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਦੂਜੀ ਖ਼ੁਰਾਕ ਸਬੰਧੀ ਸਰਕਾਰੀ ਟੀਕਾਕਰਨ ਕੇਂਦਰਾਂ ਨੂੰ ਨਵੀਆਂ ਹਦਾਇਤਾਂ ਜਾਰੀ

Thursday, Sep 02, 2021 - 05:52 PM (IST)

ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਦੂਜੀ ਖ਼ੁਰਾਕ ਸਬੰਧੀ ਸਰਕਾਰੀ ਟੀਕਾਕਰਨ ਕੇਂਦਰਾਂ ਨੂੰ ਨਵੀਆਂ ਹਦਾਇਤਾਂ ਜਾਰੀ

ਚੰਡੀਗੜ੍ਹ- ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਦੀ ਦੂਜੀ ਖ਼ੁਰਾਕ ਲਗਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਦੂਜੀ ਖ਼ੁਰਾਕ ਲਗਾਉਣ ਲਈ ਹਰ ਐਤਵਾਰ ਦਾ ਦਿਨ ਨਿਰਧਾਰਤ ਕੀਤਾ ਹੈ।

ਇਥੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਸੂਬੇ ਲਈ ਕੋਵਿਡ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਆਈ ਹੈ। ਹਾਲਾਂਕਿ, ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਵਿਡ-19 ਟੀਕਾਕਰਨ ਜਾਂ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਦੇਣ ਦੇ ਮੱਦੇਨਜ਼ਰ ਸਾਰੇ ਸਰਕਾਰੀ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਹਰ ਐਤਵਾਰ ਨੂੰ ਕੋਵਿਡ ਟੀਕਾਕਰਨ ਸੈਸ਼ਨ ਲਈ ਨਿਰਧਾਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਟੀਕੇ ਦੀ ਪਹਿਲੀ ਅਤੇ ਦੂਜੀ ਖ਼ੁਰਾਕ ਲਈ ਆਮ ਟੀਕਾਕਰਨ ਸੈਸ਼ਨ ਐਤਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਦਿਨਾਂ ਦੌਰਾਨ ਇਕੋ ਜਿਹੇ ਰਹਿਣਗੇ।

ਇਹ ਵੀ ਪੜ੍ਹੋ: ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸੂਬੇ ਵਿੱਚ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਬੋਲਦਿਆਂ ਬਲਬੀਰ ਸਿੱਧੂ ਨੇ ਦੱਸਿਆ ਕਿ 31 ਅਗਸਤ ਤੱਕ 1,36,70,847 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ 32,89,210 ਨੂੰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਗਾਈਆਂ ਗਈਆਂ ਹਨ ਅਤੇ 1,03,81,637 ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲੱਗੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਟੀਕਾ ਲਗਵਾਉਣ। 

ਇਹ ਵੀ ਪੜ੍ਹੋ: ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖ਼ਬਰੀ, ਹੁਣ ਰਾਤ ਨੂੰ ਇਸ ਟਾਈਮ ਵੀ ਮਿਲੇਗੀ ਬੱਸ ਸਰਵਿਸ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News