ਕੋਰੋਨਾ ਆਫ਼ਤ: ਪੰਜਾਬ 'ਚ ਅੱਜ ਸ਼ੁਰੂ ਹੋਵੇਗਾ ਟੀਕਾਕਰਨ ਅਭਿਆਸ
Friday, Jan 08, 2021 - 09:14 AM (IST)
ਚੰਡੀਗੜ੍ਹ, ਅੰਮਿ੍ਰਤਸਰ (ਰਮਨਜੀਤ)-ਪੰਜਾਬ ਸਰਕਾਰ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਕੋਰੋਨਾ ਟੀਕਾਕਰਨ ਸਬੰਧੀ ਅਭਿਆਸ ਕਰਵਾਉਣ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਟੀਕਾਕਰਨ ਅਭਿਆਸ 8 ਜਨਵਰੀ ਨੂੰ ਕੀਤਾ ਜਾਵੇਗਾ। ਪਹਿਲੇ ਪੜਾਅ ਤਹਿਤ ਸਿਹਤ ਸੰਭਾਲ ਕਰਮਚਾਰੀਆਂ ਦਾ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ, ਕਮਿਊਨਿਟੀ ਸਿਹਤ ਕੇਂਦਰ ਅਤੇ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਵਿਖੇ ਟੀਕਾਕਰਨ ਕੀਤਾ ਜਾਵੇਗਾ। ਕੁੱਲ 1,57,020 ਸਿਹਤ ਸੰਭਾਲ ਕਰਮਚਾਰੀਆਂ ਦਾ ਡਾਟਾ ਪੋਰਟਲ ’ਤੇ ਅਪਲੋਡ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : 32 ਸਾਲ ਪਹਿਲਾਂ ਬੰਬ ਧਮਾਕੇ ਦੀ ਸ਼ਿਕਾਰ ਜਨਾਨੀ ਦੇ ਸਰੀਰ ’ਚੋਂ ਮਿਲੀ ਅਜਿਹੀ ਚੀਜ਼, ਉੱਡੇ ਸਭ ਦੇ ਹੋਸ਼
ਸਿੱਧੂ ਨੇ ਕਿਹਾ ਕਿ ਮਾਈਕਰੋ ਪਲਾਨ ਅਨੁਸਾਰ ਸਬੰਧਤ 100 ਪ੍ਰਤੀਸ਼ਤ ਸੈਸ਼ਨ ਸਾਈਟਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਸਾਰੀਆਂ ਸਾਈਟਾਂ ਵਿੱਚ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਆਈ.ਈ.ਸੀ. (ਜਾਣਕਾਰੀ, ਸਿੱਖਿਆ ਅਤੇ ਸੰਚਾਰ) ਪ੍ਰਦਰਸ਼ਤ ਕੀਤੇ ਗਏ ਹਨ ਤਾਂ ਜੋ ਲਾਭਪਾਤਰੀਆਂ ਨੂੰ ਲੋੜੀਂਦੀ ਸੇਧ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਕੋਰੋਨਾ ਟੀਕਾਕਰਨ ਦੇ ਅਭਿਆਸ ਲਈ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਨੂੰ ਵੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ