ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

Thursday, Apr 29, 2021 - 03:46 PM (IST)

ਜਲੰਧਰ (ਧਵਨ)– ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾਲਾਂਕਿ 1 ਮਈ ਤੋਂ 18 ਸਾਲਾਂ ਤੋਂ ਲੈ ਕੇ 44 ਸਾਲ ਦੇ ਲੋਕਾਂ ਨੂੰ ਟੀਕਾ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਪਰ ਪੰਜਾਬ ’ਚ ਫਿਲਹਾਲ 1 ਮਈ ਤੋਂ 18 ਸਾਲਾਂ ਤੇ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ ਹੈ ਕਿਉਂਕਿ ਅਜੇ ਸੂਬੇ ’ਚ ਵੈਕਸੀਨ ਦੀ ਭਾਰੀ ਕਮੀ ਪਾਈ ਜਾ ਰਹੀ ਹੈ। ਜਦ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ 1 ਮਈ ਤੋਂ ਕੇਂਦਰ ਤੋਂ ਹਰ ਵੈਕਸੀਨ ਮਿਲਣ ਦੇ ਆਸਾਰ ਨਹੀਂ ਹਨ ਤਾਂ ਵਿੰਨੀ ਮਹਾਜਨ ਨੇ ਕਿਹਾ ਕਿ ਅਜੇ ਇਸ ਸਬੰਧ ’ਚ ਕੁਝ ਨਹੀਂ ਕਿਹਾ ਜਾ ਸਕਦਾ ਹੈ ਕਿਉਂਕਿ 45 ਸਾਲਾਂ ਅਤੇ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਵਿਡ ਟੀਕਾ ਲਗਾਉਣ ਲਈ ਲੋੜੀਂਦੀ ਮਾਤਰਾ ’ਚ ਟੀਕੇ ਉਪਲਬਧ ਨਹੀਂ ਹਨ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

PunjabKesari

ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ 30 ਲੱਖ ਵੈਕਸੀਨ ਖ੍ਰੀਦਣ ਦੇ ਆਰਡਰ ਤਾਂ ਸਰਕਾਰ ਨੇ ਦੇ ਦਿੱਤੇ ਹਨ ਪਰ ਅਜੇ ਇਹ ਕਹਿਣਾ ਹੈ ਮੁਸ਼ਕਿਲ ਹੈ ਕਿ ਵੈਕਸੀਨ ਦੀ ਸਪਲਾਈ ਦਵਾਈ ਕੰਪਨੀਆਂ ਵੱਲੋਂ ਕਦੋਂ ਤੱਕ ਪੰਜਾਬ ਨੂੰ ਦਿੱਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਿਲਹਾਲ 45 ਸਾਲਾਂ ਅਤੇ ਉਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਵੈਕਸੀਨ ਲਗਾਉਣ ਦਾ ਕੰਮ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦ ਪੰਜਾਬ ਕੋਲ ਵਾਧੂ ਵੈਕਸੀਨ ਹੀ ਨਹੀਂ ਹੈ ਤਾਂ ਉਸ ਹਾਲਤ ’ਚ ਘੱਟ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਕੰਮ ਕਿਵੇਂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ 'ਚ ਵਧਿਆ 'ਨਾਈਟ ਕਰਫ਼ਿਊ' ਦਾ ਸਮਾਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ’ਚ ਸਾਰਾ ਮਾਮਲਾ ਲਿਆ ਦਿੱਤਾ ਗਿਆ ਹੈ ਤੇ ਸੂਬਾ ਸਰਕਾਰ ਲਗਾਤਾਰ ਕੇਂਦਰ ਸਰਕਾਰ ਨਾਲ ਸੰਪਰਕ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇਸ ਸਮੇਂ 2 ਦਿਨ ਤੋਂ ਵੀ ਘੱਟ ਸਮੇਂ ਦੀ ਵੈਕਸੀਨ ਬਾਕੀ ਬਚੀ ਹੋਈ ਹੈ, ਜੋ ਕਿ ਢਾਈ ਲੱਖ ਦੇ ਲਗਭਗ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਤੋਂ ਘੱਟ ਸਪਲਾਈ ਆਉਣ ਦੇ ਕਾਰਣ ਮੁਹੱਈਆ ਵੈਕਸੀਨ ਅਨੁਸਾਰ ਹੀ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਾਨੂੰ 2 ਲੱਖ ਰੋਜ਼ਾਨਾ ਵੈਕਸੀਨ ਲਗਾਉਣ ਦੇ ਹਿਸਾਬ ਨਾਲ ਸਪਲਾਈ ਕਰ ਦੇਵੇ ਤਾਂ ਅਸੀਂ ਇੰਨੇ ਟੀਕੇ ਲੋਕਾਂ ਨੂੰ ਲਗਾਉਣ ਲਈ ਤਿਆਰ ਹਾਂ ਪਰ ਜਦ ਵੈਕਸੀਨ ਦੀ ਸਪਲਾਈ ਹੀ ਨਹੀਂ ਹੋਵੇਗੀ ਤਾਂ ਫਿਰ ਜ਼ਿਆਦਾ ਟੀਕੇ ਕਿਵੇਂ ਲਗਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਚੰਗੀ ਖ਼ਬਰ: ਪੰਜਾਬ ’ਚ ਘਰੇਲੂ ਇਕਾਂਤਵਾਸ ਦੌਰਾਨ ਠੀਕ ਹੋਏ 98 ਫ਼ੀਸਦੀ ਕੋਰੋਨਾ ਪੀੜਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News