ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ

Thursday, Aug 20, 2020 - 07:09 PM (IST)

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ

ਚੰਡੀਗੜ੍ਹ/ਜਲੰਧਰ—ਪੰਜਾਬ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਖ਼ਤੀ ਹੋਰ ਵਧਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਹੁਣ ਪੰਜਾਬ 'ਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਕਰਫ਼ਿਊ ਲੱਗਾ ਰਹੇਗਾ। ਇਹ ਹੁਕਮ ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਜਾਰੀ ਹੋਣਗੇ। ਦੁਕਾਨਾਂ ਅਤੇ ਹੋਟਲ-ਰੈਸਟੋਰੈਂਟ ਵੀ 7 ਵਜੇ ਤੱਕ ਬੰਦ ਕਰਨੇ ਹੋਣਗੇ ਪਰ ਉਂਝ ਅਜੇ ਦੁਕਾਨਾਂ ਅਤੇ ਹੋਟਲ-ਰੈਸਟੋਰੈਂਟ ਸਬੰਧੀ ਕੋਈ ਟਾਈਮਿੰਗ ਨਹੀਂ ਆਈ ਹੈ।

ਇਹ ਵੀ ਪੜ੍ਹੋ: ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ 31 ਤੱਕ ਅਗਸਤ ਤੱਕ ਸਿਰਫ ਵਿਆਹ ਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਛੱਡ ਕੇ ਸੂਬੇ ਭਰ ਵਿੱਚ ਹਰ ਤਰ੍ਹਾਂ ਦੇ ਇਕੱਠਾਂ ਉਤੇ ਪਾਬੰਦੀ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਰੋਜ਼ਾਨਾ ਕੋਵਿਡ ਦੇ ਵਧਦੇ ਮਾਮਲਿਆਂ ਅਤੇ ਮੌਤਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਸੂਬੇ ਵਿੱਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਲਈ ਉਚ ਅਧਿਕਾਰੀਆਂ ਨਾਲ ਕੀਤੀ ਵੀਡਿਓ ਕਾਨਫਰੰਸ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਖੁੱਲਣਗੇ। ਕੈਪਟਨ ਨੇ ਸਬੰਧਿਤ ਅਧਿਕਾਰੀਆਂ ਨੂੰ ਇਹ ਵੀ ਹੁਕਮ ਕੀਤੇ ਕਿ ਉਹ ਸਰਕਾਰੀ ਦਫਤਰਾਂ ਵਿੱਚ ਜਨਤਕ ਮਹਿਮਾਨਾਂ ਨੂੰ ਸੀਮਤ ਕਰਨ ਅਤੇ ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ, ਜਿਸ ਨੂੰ ਸੂਬਾ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਦੇ ਆਨਲਾਈਨ ਕੰਮਕਾਰ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਕੀਤਾ ਹੈ।
 

ਇਹ ਵੀ ਪੜ੍ਹੋ: ਡੇਅਰੀ ਫਾਰਮ ਤੇ ਗਊਸ਼ਾਲਾਵਾਂ ਨੂੰ ਚਲਾਉਣ ਲਈ ਲੈਣੀ ਪਵੇਗੀ ਇਜਾਜ਼ਤ, PPCB ਦੇ ਨਵੇਂ ਹੁਕਮ ਜਾਰੀ
ਇਹ ਵੀ ਪੜ੍ਹੋ: ਸਵੱਛਤਾ ਸਰਵੇਖਣ 2020 ਦੇ ਨਤੀਜਿਆਂ 'ਚ ਜਲੰਧਰ ਕੈਂਟ ਨੇ ਮਾਰੀ ਬਾਜ਼ੀ

ਕੋਵਿਡ ਮਾਮਲਿਆਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ 5 ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਐਸ.ਏ.ਐਸ.ਨਗਰ ਵਿੱਚ ਮੁੜ ਵਾਹਨਾਂ ਦੀ ਸਮਰੱਥਾ ਦੀਆਂ ਬੰਦਿਸ਼ਾਂ ਨੂੰ ਲਾਗੂ ਕੀਤਾ ਹੈ। ਬੱਸਾਂ ਤੇ ਹੋਰ ਜਨਤਕ ਆਵਾਜਾਈ ਦੇ ਸਾਧਨਾਂ ਨੂੰ 50 ਫੀਸਦੀ ਸਮਰੱਥਾ ਅਤੇ ਨਿੱਜੀ ਚਾਰ ਪਹੀਆ ਵਾਹਨ ਨੂੰ ਪ੍ਰਤੀ ਵਾਹਨ ਤਿੰਨ ਸਵਾਰੀਆਂ ਤੱਕ ਚਲਾਉਣ ਦੀ ਆਗਿਆ ਹੋਵੇਗੀ। ਕਿਸੇ ਵੀ ਨਿੱਜੀ ਵਾਹਨ ਵਿੱਚ ਤਿੰਨ ਤੋਂ ਵੱਧ ਸਵਾਰੀਆਂ ਨਹੀਂ ਬੈਠਣੀਆਂ ਚਾਹੀਦੀਆਂ। ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਭੀੜ 'ਤੇ ਕੰਟਰੋਲ ਕਰਨ ਲਈ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ 50 ਫੀਸਦੀ ਦੁਕਾਨਾਂ ਹੀ ਖੋਲੀਆਂ ਜਾਣ। ਸੂਬੇ ਭਰ ਦੇ ਕੁੱਲ ਸਰਗਰਮ ਮਾਮਲਿਆਂ ਦੀ 80 ਫੀਸਦੀ ਗਿਣਤੀ ਸਿਰਫ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਹੈ।

ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਦਿੱਤੇ ਨਿਰਦੇਸ਼
ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਵਿਆਹ ਸਮਾਗਮਾਂ ਅਤੇ ਅੰਤਿਮ ਸਸਕਾਰ ਦੇ ਸਮੇਂ ਇਜਾਜ਼ਤ ਦਿੱਤੇ ਗਏ ਵਿਅਕਤੀਆਂ ਦੀ ਗਿਣਤੀ ਅਤੇ 31 ਅਗਸਤ ਤੱਕ ਸਿਆਸੀ ਇਕੱਠਾਂ 'ਤੇ ਮੁਕੰਮਲ ਪਾਬੰਦੀ ਸਬੰਧੀ ਬਣਾਏ ਗਏ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਸਥਿਤੀ ਦੀ ਸਮੀਖਿਆ 31 ਅਗਸਤ ਨੂੰ ਕੀਤੀ ਜਾਵੇਗੀ। ਉਨ੍ਹਾਂ ਡੀ. ਜੀ. ਪੀ. ਨੂੰ ਸਭ ਪ੍ਰਕਾਰ ਦੇ ਸਿਆਸੀ ਧਰਨਿਆਂ ਅਤੇ ਇਕੱਠਾਂ 'ਤੇ ਸਖਤੀ ਨਾਲ ਕਾਰਵਾਈ ਕਰਨ ਲਈ ਨਿਰਦੇਸ਼ ਦਿੰਦੇ ਹੋਏ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਪਾਬੰਦੀਆਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਕੈਪਟਨ ਨੇ ਕਿਹਾ ਕਿ ਹੁਣ ਬਹੁਤ ਹੋ ਚੁੱਕਿਆ ਹੈ ਅਤੇ ਤੁਹਾਨੂੰ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਖਤ ਕਦਮ ਚੁੱਕਣੇ ਚਾਹੀਦੇ ਹਨ। ਸੂਬੇ ਵਿੱਚ ਹੁਣ ਤੱਕ ਕੋਵਿਡ ਨਾਲ ਹੋਈਆਂ 920 ਮੌਤਾਂ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰੇਕ ਮੌਤ ਨਾਲ ਮੈਨੂੰ ਦੁੱਖ ਹੁੰਦਾ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਸਥਿਤੀ ਦੇ ਵਿਗੜਨ ਦੀਆਂ ਸੰਭਾਵਨਾਂ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਰਾਹ ਜਾਂਦੇ ਨੌਜਵਾਨ ਨੂੰ ਘੇਰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਕੋਵਿਡ ਦੇ ਫੈਲਾਅ ਨੂੰ ਠੱਲ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ 'ਚ ਲੋਕਾਂ ਦੀ ਭਾਗੀਦਾਰੀ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹੋਰ ਸਾਰੇ ਵਿਭਾਗਾਂ, ਐਨ. ਜੀ. ਓਜ਼. ਅਤੇ ਸਥਾਨਕ ਆਗੂਆਂ ਦੀ ਮਦਦ ਨਾਲ ਲੋਕ ਸਾਂਝੇਦਾਰੀ ਯਕੀਨੀ ਬਣਾਉਣ ਲਈ ਕਿਹਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਇਸ ਸਮੇਂ ਸਿਹਤ ਸਬੰਧੀ ਹੰਗਾਮੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਸਖਤ ਕਦਮ ਚੁੱਕੇ ਜਾ ਰਹੇ ਹਨ, ਜਿਨ੍ਹਾਂ 'ਚ ਆਉਂਦੇ ਦਿਨਾਂ ਦੌਰਾਨ ਕੋਵਿਡ ਨੂੰ ਨੱਥ ਪਾਉਣ ਲਈ ਹੋਰ ਵੀ ਤੇਜ਼ੀ ਲਿਆਂਦੀ ਜਾ ਸਕਦੀ ਹੈ। ਹਾਲਾਂਕਿ ਮੌਜੂਦਾ ਸਮੇਂ ਸ਼ਹਿਰੀ ਖੇਤਰਾਂ ਵਿੱਚ ਹੀ ਮਾਮਲੇ ਵੇਖਣ ਨੂੰ ਆ ਰਹੇ ਹਨ ਪਰ ਪੇਂਡੂ ਖੇਤਰਾਂ ਵਿੱਚ ਵੀ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ ਅਤੇ ਲੋੜ ਪੈਣ 'ਤੇ ਸਫਰ ਕਰਨ ਸਬੰਧੀ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ।
 

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2975, ਲੁਧਿਆਣਾ 7288, ਜਲੰਧਰ 4888, ਮੋਹਾਲੀ 'ਚ 2138, ਪਟਿਆਲਾ 'ਚ 4247, ਹੁਸ਼ਿਆਰਪੁਰ 'ਚ 926, ਤਰਨਾਰਨ 686, ਪਠਾਨਕੋਟ 'ਚ 787, ਮਾਨਸਾ 'ਚ 320, ਕਪੂਰਥਲਾ 657, ਫਰੀਦਕੋਟ 700, ਸੰਗਰੂਰ 'ਚ 1670, ਨਵਾਂਸ਼ਹਿਰ 'ਚ 517, ਰੂਪਨਗਰ 571, ਫਿਰੋਜ਼ਪੁਰ 'ਚ 1307, ਬਠਿੰਡਾ 1442, ਗੁਰਦਾਸਪੁਰ 1254, ਫਤਿਹਗੜ੍ਹ ਸਾਹਿਬ 'ਚ 764, ਬਰਨਾਲਾ 770, ਫਾਜ਼ਿਲਕਾ 561 ਮੋਗਾ 943, ਮੁਕਤਸਰ ਸਾਹਿਬ 527 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 937 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

shivani attri

Content Editor

Related News