ਪੰਜਾਬ ’ਚ ਘਰੇਲੂ ਇਕਾਂਤਵਾਸ ਅਧੀਨ ਕੋਰੋਨਾ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ ਕੱਲ੍ਹ ਤੋਂ ਹੋਵੇਗੀ ਸ਼ੁਰੂ

10/01/2020 7:16:53 PM

ਚੰਡੀਗੜ੍ਹ— ਪੰਜਾਬ ’ਚ ਘਰੇਲੂ ਇਕਾਂਤਵਾਸ ਅਧੀਨ ਬਿਨਾਂ ਲੱਛਣਾਂ ਵਾਲੇ ਅਤੇ ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਸ਼ੁੱਕਰਵਾਰ ਤੋਂ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਇਨ੍ਹਾਂ ਮਰੀਜ਼ਾਂ ਦੀ ਰੋਜ਼ਾਨਾ ਨਿਗਰਾਨੀ ਲਈ ਪੇਸ਼ੇਵਰ ਹੋਮ ਹੈਲਥਕੇਅਰ ਕੰਪਨੀਆਂ ਦੇ ਇਕ ਸਹਾਇਤਾ ਸਮੂਹ ਦਾ ਸਹਿਯੋਗ ਲਿਆ ਜਾਵੇਗਾ। ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਵੀਰਵਾਰ ਦੁਪਹਿਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਕੋਵਿਡ ਵੀਡੀਓ ਸਮੀਖਿਆ ਉਪਰੰਤ ਦਿੱਤੀ ਗਈ।

ਇਹ ਵੀ ਪੜ੍ਹੋ: ਨਸ਼ੇ ’ਚ ਟੱਲੀ ਨੌਜਵਾਨਾਂ ਨੇ ਪਤੀ ਦੇ ਸਾਹਮਣੇ ਪਤਨੀ ਨੂੰ ਕੀਤੇ ਭੱਦੇ ਕੁਮੈਂਟ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ

ਸਿਹਤ ਸੱਕਤਰ ਹੁਸਨ ਲਾਲ ਨੇ ਮੀਟਿੰਗ ਨੂੰ ਦੱਸਿਆ ਕਿ ਇਸ ਮੰਤਵ ਲਈ ਮੈਸਰਜ਼ ਹੈਲਥ ਵਿਸਟਾ ਪ੍ਰਾਈਵੇਟ ਲਿਮਟਿਡ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਉਨਾਂ ਦੇ ਪੇਸ਼ੇਵਰ ਸਿਹਤ ਦੇਖਭਾਲ ਟੈਲੀਕਾਲਰ ਰੋਜ਼ਾਨਾ 10 ਤੋਂ ਵੀ ਘੱਟ ਦਿਨਾਂ ਲਈ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ। ਇਸ ਸਮੂਹ ਕੋਲ ਦਿੱਲੀ, ਮੁੰਬਈ, ਚੇਨਈ ਅਤੇ ਕਰਨਾਟਕ ਸਮੇਤ ਹੋਰਨਾਂ ਸੂਬਿਆਂ ਵਿੱਚ ਵੀ ਅਜਿਹੀ ਨਿਗਰਾਨੀ ਦਾ ਤਜ਼ਰਬਾ ਹੈ।

ਇਹ ਵੀ ਪੜ੍ਹੋ: ਰੋਡ ਸ਼ੋਅ ਦੌਰਾਨ ਬਿਕਰਮ ਮਜੀਠੀਆ ਨੇ ਕੈਪਟਨ ’ਤੇ ਲਾਏ ਰਗੜ੍ਹੇ

ਬੁਲਾਰੇ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਜਾਂਚ ਰੋਜ਼ਾਨਾ ਫੋਨ ਨੰਬਰ 01206679850, 08068972066 ਅਤੇ 04068118722 ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਤਹਿਤ 40 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰੀਜ਼ਾਂ ਦੀ ਨਿਗਰਾਨੀ ਪਹਿਲ ਦੇ ਅਧਾਰ ’ਤੇ ਕੀਤੀ ਜਾਵੇਗੀ। ਮਰੀਜ਼ਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਦੋਂ ਉਨ੍ਹਾਂ ਨੂੰ ਉਪਰੋਕਤ ਨੰਬਰਾਂ ਤੋਂ ਫੋਨ ਆਵੇ ਤਾਂ ਉਹ ਇਨਾਂ ਨੰਬਰਾਂ ਦਾ ਜਵਾਬ ਜ਼ਰੂਰ ਦੇਣ।

ਘਰੇਲੂ ਇਕਾਂਤਵਾਸ (ਐੱਚ. ਆਈ.) ਅਧੀਨ ਇਛੁੱਕ ਮਰੀਜ਼ਾਂ ਲਈ ਵੀਡੀਓ ਕਾਲ ਰਾਹੀਂ ਡਾਕਟਰੀ ਸਲਾਹ-ਮਸ਼ਵਰੇ ਦਾ ਪ੍ਰਬੰਧ ਕੀਤਾ ਜਾਵੇਗਾ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਉਨਾਂ ਦੇ ਇਕਾਂਤਵਾਸ ਦੌਰਾਨ ਕਿਸੇ ਵੀ ਡਾਕਟਰੀ ਸਹਾਇਤਾ ਅਤੇ ਡਾਕਟਰਾਂ ਨਾਲ ਸਲਾਹ-ਮਸ਼ਵਰੇ ਲਈ ਇੱਕ ਵੱਖਰਾ ਨੰਬਰ ਐਸ.ਐਮ.ਐਸ ਰਾਹੀਂ ਸਾਂਝਾ ਕੀਤਾ ਜਾਵੇਗਾ। ਕਿਸੇ ਵੀ ਐਮਰਜੈਂਸੀ ਜਾਂ ਐਂਬੂਲੈਂਸ ਦੀ ਜਰੂਰਤ ਲਈ 108 ਜਾਂ 104 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ:  ਰਾਜੌਰੀ ’ਚ ਸ਼ਹੀਦ ਹੋਏ ਫ਼ੌਜੀ ਕਰਨੈਲ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ

shivani attri

This news is Content Editor shivani attri