ਪੰਜਾਬ ’ਚ ਲਗਾਏ ਗਏ ‘ਮਿੰਨੀ ਲਾਕਡਾਊਨ’ ਦਰਮਿਆਨ ਤਸਵੀਰਾਂ ’ਚ ਵੇਖੋ ਜਲੰਧਰ ਜ਼ਿਲ੍ਹੇ ਦਾ ਹਾਲ
Monday, May 03, 2021 - 04:57 PM (IST)
ਜਲੰਧਰ (ਸੋਨੂੰ)— ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਸੂਬੇ ਵਿਚ ਮਿੰਨੀ ਲਾਕਡਾਊਨ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਮਿੰਨੀ ਲਾਕਡਾਊਨ 15 ਮਈ ਤੱਕ ਜਾਰੀ ਰਹੇਗਾ। ਇਸ ਦੌਰਾਨ ਸਿਰਫ਼ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਬੀਤੇ ਦਿਨ ਜਾਰੀ ਕੀਤੀਆਂ ਗਈਆਂ ਹਦਾਇਤਾਂ ਅੱਜ ਤੋਂ ਸ਼ੁਰੂ ਹੋ ਚੁੱਕੀਆਂ ਹਨ। ਇਸੇ ਤਹਿਤ ਮਿੰਨੀ ਲਾਕਡਾਊਨ ਦੌਰਾਨ ਅੱਜ ਜਲੰਧਰ ’ਚ ਪੂਰਨ ਰੂਪ ਨਾਲ ਬਾਜ਼ਾਰ ਬੰਦ ਰਹੇ। ਜਲੰਧਰ ਦੇ ਬਾਜ਼ਾਰਾਂ ’ਚ ਸਾਰੀਆਂ ਦੁਕਾਨਾਂ ਬੰਦ ਦਿੱਸੀਆਂ। ਇਸ ਦੌਰਾਨ ਸਿਰਫ਼ ਮੈਡੀਕਲ ਦੁਕਾਨਾਂ ਹੀ ਖ਼ੁੱਲ੍ਹੀਆਂ ਹੋਈਆਂ ਸਨ, ਇਸ ਦੇ ਇਲਾਵਾ ਸਾਰਾ ਬਾਜ਼ਾਰ ਬੰਦ ਰਿਹਾ। ਹਾਲਾਂਕਿ ਇਸ ਦੌਰਾਨ ਕੁਝ ਵਾਹਨ ਸੜਕਾਂ ਉਤੇ ਜ਼ਰੂਰ ਚੱਲਦੇ ਵਿਖਾਈ ਦਿੱਤੇ।
ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ
ਜ਼ਿਕਰਯੋਗ ਹੈ ਕਿ ਨਵੀਆਂ ਹਦਾਇਤਾਂ ਮੁਤਾਬਕ ਪੰਜਾਬ ਵਿਚ ਬਾਹਰੀ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਹੁਣ ਬਿਨਾਂ ਕੋਵਿਡ ਨੈਗੇਟਿਵ ਰਿਪੋਰਟ ਦੇ ਦਾਖ਼ਲਾ ਨਹੀਂ ਮਿਲੇਗਾ। ਨਾਲ ਹੀ, 15 ਮਈ ਤਕ ਗੈਰ-ਜ਼ਰੂਰੀ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਪੰਜਾਬ ਸਰਕਾਰ ਨੇ ਕੋਵਿਡ ਦੇ ਵਧਦੇ ਪ੍ਰਭਾਵ ਨੂੰ ਵੇਖਦੇ ਹੋਏ 15 ਮਈ ਤਕ ਲਈ ਸਖ਼ਤੀ ਵਧਾ ਦਿੱਤੀ ਹੈ। ਇਸ ਤਹਿਤ, ਹੁਣ ਬਾਹਰੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿਚ ਦਾਖ਼ਲ ਹੋਣ ਲਈ 72 ਘੰਟਿਆਂ ਤਕ ਦੀ ਕੋਵਿਡ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਨਵੀਂ ਪਾਬੰਦੀਆਂ ਦੇ ਨਾਲ ਜਾਰੀ ਕੀਤਾ ਇਹ ਫਰਮਾਨ
ਜਿਸ ਵਿਅਕਤੀ ਨੇ ਵੈਕਸੀਨ ਦੀ ਘੱਟ ਤੋਂ ਘੱਟ ਇਕ ਡੋਜ਼ ਲਗਵਾ ਲਈ ਹੈ ਅਤੇ ਉਸ ਕੋਲ ਦੋ ਹਫ਼ਤੇ ਪੁਰਾਣਾ ਵੈਕਸੀਨ ਸਰਟੀਫਿਕੇਟ ਹੈ, ਉਸ ਨੂੰ ਵੀ ਪ੍ਰਮਾਣਿਤ ਮੰਨਿਆ ਜਾਵੇਗਾ। ਇਸ ਕੜੀ ਵਿਚ ਸਰਕਾਰ ਨੇ ਸੂਬੇ ਭਰ ਵਿਚ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਵਿਚ ਸਖ਼ਤੀ ਦੇ ਹੁਕਮ ਦਿੱਤੇ ਹਨ, ਜਿਸ ਤਹਿਤ ਬਿਨਾਂ ਕਰਫਿਊ ਪਾਸ ਦੇ ਚੱਲਣ ਵਾਲਿਆਂ ’ਤੇ ਪੂਰੀ ਤਰ੍ਹਾਂ ਰੋਕ ਰਹੇਗੀ।
ਇਹ ਵੀ ਪੜ੍ਹੋ : ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ
ਇਹ ਲਾਈਆਂ ਗਈਆਂ ਨੇ ਪਾਬੰਦੀਆਂ
ਧਾਰਮਿਕ ਸਥਾਨ ਸ਼ਾਮ 6 ਵਜੇ ਹੋਣਗੇ ਬੰਦ।
ਨਵੇਂ ਨਿਯਮ ਮੁਤਾਬਕ ਹੁਣ ਕਾਰ-ਟੈਕਸੀ ’ਚ ਸਿਰਫ 2 ਪੈਸੰਜਰ ਹੀ ਬੈਠ ਸਕਣਗੇ।
ਦੋਪਹੀਆ ਵਾਹਨ ਦੀ ਪਿਛਲੀ ਸੀਟ ’ਤੇ ਸਿਰਫ ਪਰਿਵਾਰਕ ਮੈਂਬਰ ਹੀ ਸਫਰ ਕਰ ਸਕੇਗਾ।
ਵਿਆਹ-ਸਸਕਾਰ ਅਾਦਿ ਪ੍ਰੋਗਰਾਮਾਂ ’ਚ ਸਿਰਫ਼ 10 ਲੋਕਾਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ
ਪਿੰਡਾਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।
ਸਰਕਾਰੀ ਦਫ਼ਤਰਾਂ ਅਤੇ ਬੈਂਕ ਵਿਚ 50 ਫੀਸਦੀ ਸਟਾਫ ਕੰਮ ਕਰੇਗਾ।
ਗ੍ਰਹਿ ਮਹਿਕਮੇ ਨੇ ਸੂਬੇ ਵਿਚ ਕਿਸਾਨਾਂ ਨੂੰ ਕਿਸੇ ਵੀ ਟੋਲ ਪਲਾਜ਼ਾ, ਪੈਟਰੋਲ ਪੰਪ ਅਤੇ ਮਾਲ ’ਤੇ ਜਮਾਵੜਾ ਨਾ ਕਰਨ ਦੀ ਬੇਨਤੀ ਕੀਤੀ ਹੈ।
ਸਬਜ਼ੀ ਮੰਡੀ ਵਿਚ ਸੋਸ਼ਲ ਡਿਸਟੈਂਸਿੰਗ ਦੀ ਜ਼ਰੂਰੀ ਤੌਰ ’ਤੇ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਪ੍ਰਸ਼ਾਸਨ ਵੱਲੋਂ ਰੈੱਡ ਜ਼ੋਨ ਐਲਾਨਿਆ ਗਿਆ ਕਾਠਗੜ੍ਹ ਦਾ ਇਹ ਪਿੰਡ, ਲਾਈਆਂ ਪਾਬੰਦੀਆਂ
ਇਹ ਵੀ ਪੜ੍ਹੋ : ਜਲੰਧਰ ਦੇ ਡੀ. ਸੀ. ਨੇ ਕੋਵਿਡ ਮਰੀਜ਼ਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ, ਪ੍ਰਾਈਵੇਟ ਐਂਬੂਲੈਂਸਾਂ ਦੀ ਸਰਵਿਸ ਦੇ ਰੇਟ ਕੀਤੇ ਨਿਰਧਾਰਿਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?