ਪੰਜਾਬ ਨੇ ਦੇਸ਼ ’ਚ ਕੁੱਲ ਆਮਦ ਦਾ 70.37 ਫੀਸਦੀ ਝੋਨਾ ਖਰੀਦਿਆ

11/11/2020 9:56:18 AM

ਜੈਤੋ (ਪਰਾਸ਼ਰ) - ਸਾਉਣੀ ਦੇ ਸੀਜ਼ਨ ਸਾਲ 2020-21 ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ, ਤੇਲੰਗਾਨਾ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਆਦਿ ਰਾਜਾਂ ਅਤੇ ਕੇਂਦਰ ਸ਼ਾਸਿਤ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ। ਸੂਤਰਾਂ ਅਨੁਸਾਰ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ ਦੇਸ਼ ਭਰ ਵਿਚ 7 ​​ਨਵੰਬਰ ਤੱਕ ਝੋਨੇ ਦਾ ਘੱਟੋਂ-ਘੱਟ ਸਮਰਥਨ ਮੁੱਲ 248.99 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ। ਇਸ ’ਚੋਂ 175.24 ਲੱਖ ਮੀਟ੍ਰਿਕ ਟਨ ਪੰਜਾਬ ਰਾਜ ਨੇ ਖ਼ਰੀਦ ਕੀਤੀ ਹੈ, ਜੋ ਦੇਸ਼ ਵਿਚ ਆਈ ਝੋਨੇ ਦੀ ਕੁੱਲ ਆਮਦ ਦਾ 70.37 ਫੀਸਦੀ ਹੈ। ਦੂਜੇ ਪਾਸੇ ਹਰਿਆਣਾ ਰਾਜ ਝੋਨੇ ਦੀ ਖ਼ਰੀਦ ਵਿਚ 21 ਫੀਸਦੀ ਯੋਗਦਾਨ ਪਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ- Diwali 2020 : ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੇ ਤਿਉਹਾਰਾਂ ਦੀ ਜਾਣੋ ਤਾਰੀਖ਼ ਅਤੇ ਸ਼ੁੱਭ ਮਹੂਰਤ

ਭਾਰਤੀ ਖ਼ੁਰਾਕ ਸਪਲਾਈ ਆਫ ਇੰਡੀਆ (ਐੱਫ. ਸੀ. ਆਈ.) ਅਤੇ ਰਾਜਾਂ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਤੋਂ ਝੋਨੇ ਦੀ ਖ਼ਰੀਦ ਕਰਦੀਆਂ ਹਨ। ਪਿਛਲੇ ਸਾਲ ਇਸ ਸਮੇਂ ਦੌਰਾਨ ਦੇਸ਼ ਵਿਚ 207.63 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ 19.92 ਫੀਸਦੀ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਪੜ੍ਹੋ ਇਹ ਵੀ ਖ਼ਬਰ- Diwali 2020 : ਇਸ ਵਾਰ 4 ਦਿਨ ਦੀ ਹੋਵੇਗੀ ‘ਦੀਵਾਲੀ’, ਕਈ ਸਾਲ ਬਾਅਦ ਬਣਿਐ 3 ਗ੍ਰਹਿਆਂ ਦਾ ਦੁਰਲੱਭ ਸੰਯੋਗ

ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਆਮਦ ਦੀ ਰਫ਼ਤਾਰ ਚੱਲ ਰਹੀ ਹੈ। 9 ਨਵੰਬਰ ਸ਼ਾਮ ਤੱਕ ਰਾਜ ਵਿਚ 190.80 ਲੱਖ ਮੀਟ੍ਰਿਕ ਟਨ ਝੋਨਾ ਪੁੱਜ ਚੁੱਕਾ ਹੈ, ਜਿਸ ’ਚੋਂ 189.34 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

ਪੜ੍ਹੋ ਇਹ ਵੀ ਖ਼ਬਰ- ਸੈਰ-ਸਪਾਟਾ ਵਿਸ਼ੇਸ਼ 12 : ਇਸ ਰੇਗਿਸਤਾਨ 'ਚ ਕਦੇ ਦੌੜਦੇ ਸਨ ਸਮੁੰਦਰੀ ਜਹਾਜ਼ ਪਰ ਅੱਜ...

ਪਿਛਲੇ ਸਾਲ ਇਸ ਅਰਸੇ ਦੌਰਾਨ ਰਾਜ ਦੀਆਂ ਮੰਡੀਆਂ ਵਿਚ 154.92 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ’ਚੋਂ 154.41 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਸੀ। ਪੰਜਾਬ ਮੰਡੀ ਬੋਰਡ ਨੇ ਕੱਲ ਤੱਕ ਰਾਜ ਦੇ ਕਿਸਾਨਾਂ ਨੂੰ ਆੜ੍ਹਤੀਆਂ ਦੁਆਰਾ 33 ਲੱਖ ਪਾਸ ਜਾਰੀ ਕੀਤੇ ਹਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਜ਼ਿਲ੍ਹਾ ਜੱਟ ਮਹਾਂਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਕਿਹਾ ਹੈ ਕਿ ਸੂਬੇ ਦੀ ਸਰਕਾਰ ਵੱਲੋਂ ਦੇਸ਼ ਆਏ ਕੁੱਲ ਝੋਨੇ ਦੀ ਆਮਦ ’ਚੋਂ 70. 37 ਫੀਸਦੀ ਝੋਨਾ ਖਰੀਦਣਾ ਇਕ ਬਹੁਤ ਵੱਡੀ ਸਫਲਤਾ ਹੈ।

ਪੜ੍ਹੋ ਇਹ ਵੀ ਖ਼ਬਰ- ਸਿਰਫ਼ 1 ਉਪਾਅ ਕਰਨ ਨਾਲ ਮਿਲ ਸਕਦੈ ‘16 ਸੋਮਵਾਰ’ ਵਾਲੇ ਵਰਤ ਦਾ ਫ਼ਲ, ਜਾਣੋ ਕਿਵੇਂ


rajwinder kaur

Content Editor

Related News