ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਬਰੀ
Sunday, Feb 23, 2025 - 11:25 AM (IST)

ਅੰਮ੍ਰਿਤਸਰ (ਜਸ਼ਨ)- ਖ਼ਤਰਨਾਕ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਬਰੀ ਕਰ ਦਿੱਤਾ।
ਦੱਸਣਯੋਗ ਇਹ ਹੈ ਕਿ ਭਗਵਾਨਪੁਰੀਆ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਹੈ ਅਤੇ ਉਹ ਪਿੰਡ ਧਿਆਨਪੁਰਾ ’ਚ ਇਕ ਕਤਲ ਕੇਸ ’ਚ ਸੁਰਖੀਆਂ ਵਿਚ ਆਇਆ ਸੀ। ਇਸ ਦੇ ਨਾਲ ਹੀ ਉਸ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ, ਗੱਡੀਆਂ ਅਤੇ ਗੈਂਗਸਟਰ ਲਾਰੈਂਸ ਨੂੰ ਸ਼ੂਟਰ ਮੁਹੱਈਆ ਕਰਵਾਏ ਸਨ। ਜੱਗੂ ਵਿਰੁੱਧ ਪੰਜਾਬ ਅਤੇ ਹੋਰ ਸੂਬਿਆਂ ’ਚ 70 ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ 19 ਮਾਮਲਿਆਂ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਦੱਸਿਆ ਜਾ ਰਿਹਾ ਹੈ ਕਿ ਉਸ ਖ਼ਿਲਾਫ਼ ਦਸੰਬਰ 2012 ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਮੱਤੇਵਾਲ ਪੁਲਸ ਨੇ ਦਰਜ ਕੀਤਾ ਸੀ। 2012 ’ਚ ਪੁਲਸ ਨੇ ਜੱਗੂ ਭਗਵਾਨਪੁਰੀਆ ਤੋਂ 700 ਗ੍ਰਾਮ ਪਾਬੰਦੀਸ਼ੁਦਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ ਪਰ ਪੁਲਸ ਅਦਾਲਤ ’ਚ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਇਸ ਮਾਮਲੇ ’ਚੋਂ ਬਰੀ ਕਰ ਦਿੱਤਾ।
ਇਸ ਤੋਂ ਪਹਿਲਾਂ ਸਤੰਬਰ 2014 ਵਿਚ ਉਸ ਨੂੰ ਸੋਹੀਆਂ ਕਲਾਂ ਪਿੰਡ ’ਚ ਅੰਮ੍ਰਿਤਸਰ ਦਿਹਾਤੀ ਪੁਲਸ ਅਤੇ ਜੱਗੂ ਭਗਵਾਨਪੁਰੀਆ ਵਿਚਕਾਰ ਹੋਏ ਮੁਕਾਬਲੇ ਦੇ ਮਾਮਲੇ ’ਚ ਬਰੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਸ ਨੇ ਉਜ਼ਬੇਕਿਸਤਾਨ ਤੋਂ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜੱਗੂ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8