ਪੰਜਾਬੀਓ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਲਾਓ ਮਾਸਕ...! ਕੋਰੋਨਾ ਦੇ ਮਾਮਲੇ 10 ਤੋਂ ਪਾਰ

Wednesday, Jun 04, 2025 - 10:25 AM (IST)

ਪੰਜਾਬੀਓ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਲਾਓ ਮਾਸਕ...! ਕੋਰੋਨਾ ਦੇ ਮਾਮਲੇ 10 ਤੋਂ ਪਾਰ

ਲੁਧਿਆਣਾ (ਸਹਿਗਲ): ਪੰਜਾਬ ’ਚ ਕੋਰੋਨਾ ਦੇ ਇੱਕਾ-ਦੁੱਕਾ ਮਾਮਲੇ ਸਾਹਮਣੇ ਆ ਰਹੇ ਹਨ ਪਰ ਅਜੇ ਤੱਕ ਕੋਈ ਵੀ ਮਰੀਜ਼ ਗੰਭੀਰ ਸਥਿਤੀ ’ਚ ਸਾਹਮਣੇ ਨਹੀਂ ਆਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਵਰਤਮਾਨ ’ਚ ਸੂਬੇ ’ਚ ਕੋਰੋਨਾ ਦੇ 12 ਐਕਟਿਵ ਮਰੀਜ਼ ਹੋਮ ਆਈਸੋਲੇਸ਼ਨ ’ਚ ਰਹਿ ਰਹੇ ਹਨ। ਇਨ੍ਹਾਂ ’ਚੋਂ 9 ਮਰੀਜ਼ ਲੁਧਿਆਣੇ ਦੇ ਰਹਿਣ ਵਾਲੇ ਹਨ, ਜਿਨ੍ਹਾਂ ’ਚ 2 ਮਰੀਜ਼ ਪਿਛਲੇ ਦਿਨੀਂ ਕੋਰੋਨਾ ਨਾਲ ਮਰੇ ਮਰੀਜ਼ ਦੇ ਸੰਪਰਕ ’ਚ ਆਉਣ ਨਾਲ ਪਾਜ਼ੇਟਿਵ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਪਹਿਲਾਂ ਦੱਸੇ ਹੋਏ ਬਚਾਅ ਦੇ ਨਿਯਮ ਅਪਣਾਉਣੇ ਚਾਹੀਦੇ ਹਨ, ਜਿਨ੍ਹਾਂ ’ਚ ਘਰੋਂ ਬਾਹਰ ਨਿਕਲਣ ’ਤੇ ਮਾਸਕ ਲਗਾਉਣਾ, ਵਾਰ-ਵਾਰ ਹੱਥ ਸਾਫ ਕਰਨਾ, ਖਾਂਸੀ-ਜੁਕਾਮ ਵਾਲੇ ਮਰੀਜ਼ ਦੇ ਸੰਪਰਕ ’ਚ ਨਾ ਆਉਣ ਅਤੇ ਭੀੜ-ਭੜੱਕੇ ਵਾਲੇ ਇਲਾਕੇ ਜਾਣ ਤੋਂ ਬਚਣਾ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ ਦਫ਼ਤਰਾਂ 'ਚ ਵੀ ਆ ਗਈਆਂ ਲਗਾਤਾਰ ਛੁੱਟੀਆਂ

ਡਾ. ਭਾਸਕਰ ਨੇ ਦੱਸਿਆ ਕਿ ਸੂਬੇ ’ਚ ਅਜੇ ਤੱਕ ਕੋਰੋਨਾ ਦੀ ਸਥਿਤੀ ਗੰਭੀਰ ਨਹੀਂ ਹੈ। ਸਿਰਫ ਮਾਈਲਡ ਕੇਸ ਸਾਹਮਣੇ ਆ ਰਹੇ ਹਨ ਅਤੇ ਇਨ੍ਹਾਂ ’ਚੋਂ ਕਈ ਮਰੀਜ਼ ਠੀਕ ਵੀ ਹੋ ਰਹੇ ਹਨ , ਬਸ ਕੋਵਿਡ ਐਪਰੋਪ੍ਰੀਏਟ ਬਿਹੇਵੀਅਰ ਅਪਣਾਉਣ ਦੀ ਲੋੜ ਹੈ। ਬੱਚਿਆਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News