ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਕੋਰੋਨਾ ਨਾਲ ਇੱਕੋ ਜ਼ਿਲ੍ਹੇ ਦੇ ਤਿੰਨ ਮਰੀਜ਼ਾਂ ਦੀ ਮੌਤ
Friday, Jun 20, 2025 - 10:01 AM (IST)

ਲੁਧਿਆਣਾ (ਸਹਿਗਲ)- ਪੰਜਾਬ ’ਚ ਕੋਰੋਨਾ ਨਾਲ ਤੀਜੀ ਮੌਤ ਹੋ ਗਈ ਹੈ। ਮਰਨ ਵਾਲਾ 82 ਸਾਲਾ ਮਰੀਜ਼ ਲੁਧਿਆਣਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਇਲਾਜ ਲਈ ਓਸਵਾਲ ਹਸਪਤਾਲ ’ਚ ਦਾਖ਼ਲ ਸੀ। ਵੀਰਵਾਰ ਨੂੰ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ Alert
ਜ਼ਿਕਰਯੋਗ ਹੈ ਕਿ ਪੰਜਾਬ ’ਚ ਹੁਣ ਤੱਕ 3 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਉਹ ਤਿੰਨੇ ਹੀ ਮਰੀਜ਼ ਲੁਧਿਆਣੇ ਨਾਲ ਸਬੰਧਤ ਸਨ। ਵਰਤਮਾਨ ਸਮੇਂ ’ਚ ਲੁਧਿਆਣੇ ’ਚ ਹੀ ਮਰੀਜ਼ਾਂ ਦੀ ਜ਼ਿਆਦਾ ਗਿਣਤੀ ਸਾਹਮਣੇ ਆਈ ਹੈ। ਇੱਥੇ ਹੁਣ ਤੱਕ 61 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 28 ਮਰੀਜ਼ ਠੀਕ ਹੋ ਚੁੱਕੇ ਹਨ 26 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਰੱਖਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ
ਵੀਰਵਾਰ ਨੂੰ ਸੂਬੇ ’ਚ ਸਾਹਮਣੇ ਆਏ 9 ਮਰੀਜ਼ਾਂ ’ਚੋਂ ਇਕ 51 ਸਾਲਾ ਮਰੀਜ਼ ਲੁਧਿਆਣੇ ਦਾ ਰਹਿਣ ਵਾਲਾ ਸੀ, ਜਦੋਂਕਿ ਜਲੰਧਰ ’ਚ 3, ਮੋਹਾਲੀ ’ਚ 2 ਤੋਂ ਇਲਾਵਾ ਰੋਪੜ, ਪਠਾਨਕੋਟ ਅਤੇ ਬਰਨਾਲੇ ’ਚ 1-1 ਮਰੀਜ਼ ਸਾਹਮਣੇ ਆਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8