ਪੰਜਾਬ ’ਚ ਪਹੁੰਚੀ ਕੋਵੀਸ਼ੀਲਡ ਦੀ 4 ਲੱਖ ਡੋਜ਼, ਅੱਜ ਤੋਂ ਟੀਕਾਕਰਨ ਤੇਜ਼ ਹੋਵੋਗਾ : ਵਿਨੀ ਮਹਾਜਨ

04/23/2021 5:05:38 PM

ਜਲੰਧਰ (ਧਵਨ)-ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਜਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਸਾਹਮਣੇ ਚੁੱਕੇ ਗਏ ਮਾਮਲੇ ਤੋਂ ਬਾਅਦ ਕੇਂਦਰ ਨੇ ਸੂਬੇ ਨੂੰ ਕੋਵੀਸ਼ੀਲਡ ਦੀ 4 ਲੱਖ ਡੋਜ਼ ਹੋਰ ਭੇਜ ਦਿੱਤੀ ਗਈ ਹੈ ਅਤੇ ਸ਼ੁੱਕਰਵਾਰ ਤੋਂ ਟੀਕਾਕਰਨ ਅਭਿਆਨ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ

ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ’ਚ ਤਕਰੀਬਨ ਰੋਜ਼ਾਨਾ ਇਕ ਲੱਖ ਲੋਕਾਂ ਨੂੰ ਕੋਵਿਡ ਦੇ ਟੀਕੇ ਲਾਏ ਜਾ ਰਹੇ ਹਨ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ 4 ਲੱਖ ਡੋਜ਼ 4 ਦਿਨਾਂ ਲਈ ਕਾਫ਼ੀ ਹੋਵੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਨਾਲ-ਨਾਲ ਕੋਵਿਡ ਵੈਕਸੀਨ ਮੁਹੱਈਆ ਕਰਵਾ ਦਿੱਤੀ ਜਾਵੇਗੀ ਤਾਂ ਜੋ ਸੂਬੇ ਨੂੰ ਦਵਾਈ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਅਭਿਆਨ ਹੋਰ ਤੇਜ਼ ਕਰਨ ਦੀ ਲੋੜ ਹੈ ਅਤੇ ਸਰਕਾਰ ਇਸ ਪਾਸੇ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਕਸੀਜਨ ਸਪਲਾਈ ਨਾਰਮਲ ਬਣਾਉਣ ਦਾ ਮਾਮਲਾ ਵੀ ਮੁੱਖ ਮੰਤਰੀ ਨੇ ਕੇਂਦਰੀ ਸਿਹਤ ਮੰਤਰੀ ਸਾਹਮਣੇ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)

ਵਿਨੀ ਮਹਾਜਨ ਨੇ ਦੱਸਿਆ ਕਿ 4 ਲੱਖ ਡੋਜ਼ ਆਉਣ ਤੋਂ ਬਾਅਦ ਉਨ੍ਹਾਂ ਦੀ ਵੰਡ ਸੂਬੇ ਦੇ ਸਿਹਤ ਕੇਂਦਰਾਂ ’ਚ ਕਰ ਦਿੱਤੀ ਗਈ ਹੈ ਅਤੇ ਸ਼ੁੱਕਰਵਾਰ ਤੋਂ ਟੀਕਾਕਰਨ ਅਭਿਆਨ ਹੋਰ ਤੇਜ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ’ਚ ਕੋਵਿਡ ਟੈਸਟ ਨੂੰ ਹੋਰ ਤੇਜ਼ ਕਰਨ ਲਈ ਕਿਹਾ ਹੈ। ਸੂਬੇ ’ਚ ਕੋਵਿਡ ਟੈਸਟ 56000 ਤੱਕ ਪਹੁੰਚ ਚੁੱਕੇ ਹਨ ਜਿਨ੍ਹਾਂ ਨੂੰ ਵਧਾ ਕੇ 60,000 ਕੀਤਾ ਜਾ ਰਿਹਾ ਹੈ। ਇਸ ਨਾਲ ਅਸੀਂ ਸਮਾਜ ਨੂੰ ਕੋਰੋਨਾ ਤੋਂ ਬਚਾਉਣ ’ਚ ਸਹਾਇਕ ਹੋਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀ ਲਗਾਤਾਰ ਕੇਂਦਰ ਸਰਕਾਰ ਨਾਲ ਸੰਪਰਕ ’ਚ ਹਨ ਅਤੇ ਪੰਜਾਬ ਦੀਆਂ ਲੋੜਾਂ ਨੂੰ ਕੇਂਦਰ ਸਰਕਾਰ ਦੇ ਧਿਆਨ ’ਚ ਲਗਾਤਾਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਿਹਤ ਸਬੰਧੀ ਸੇਵਾਵਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ 
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


shivani attri

Content Editor

Related News