...ਤੇ ਹੁਣ ਪੰਜਾਬ ਦੇ ਚੀਫ਼ ਪ੍ਰਿੰਸੀਪਲ ਸਕੱਤਰ ''ਸੁਰੇਸ਼ ਕੁਮਾਰ'' ਦਾ ਫੇਸਬੁੱਕ ਅਕਾਊਂਟ ਹੈਕ
Tuesday, Dec 29, 2020 - 09:36 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੇ ਫੇਸਬੁੱਕ ਅਕਾਊਂਟ ਦੀ ਨਕਲ ਕੀਤੀ ਗਈ ਹੈ। ਸੁਰੇਸ਼ ਕੁਮਾਰ ਵੱਲੋਂ ਇਸ ਸਬੰਧੀ ਖੁਦ ਆਪਣੇ ਫੇਸਬੁੱਕ ਅਕਾਊਂਟ ਤੋਂ ਆਪਣੇ ਦੋਸਤਾਂ ਅਤੇ ਲੋਕਾਂ ਨੂੰ ਇਸ ਬਾਰੇ ਸੂਚਿਤ ਕੀਤਾ ਹੈ।
ਇਹ ਵੀ ਪੜ੍ਹੋ : 'ਆਮ ਆਦਮੀ ਪਾਰਟੀ' ਦਾ ਐਲਾਨ, ਪੰਜਾਬ 'ਚ 'ਝਾੜੂ' ਦੇ ਨਿਸ਼ਾਨ 'ਤੇ ਲੜੇਗੀ ਸਥਾਨਕ ਚੋਣਾਂ
ਸੁਰੇਸ਼ ਕੁਮਾਰ ਨੇ ਆਪਣੀ ਪੋਸਟ 'ਚ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਦੇ ਨਾਮ ਅਤੇ ਫੋਟੋ ਨੂੰ ਲਗਾ ਕੇ ਇਕ ਨਵਾਂ ਅਕਾਊਂਟ ਬਣਾਇਆ ਹੈ ਅਤੇ ਉਸ ਰਾਹੀਂ ਉਹ ਵਿਅਕਤੀ ਉਨ੍ਹਾਂ ਦੇ ਦੋਸਤਾਂ ਨੂੰ ਫਰੈਂਡ ਰਿਕਵੈਸਟ ਭੇਜ ਰਿਹਾ ਹੈ। ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਇਹ ਵੀ ਕਿਹਾ ਹੈ ਕਿ ਮਾਮਲੇ ਨੂੰ ਜਾਂਚ ਲਈ ਸਾਈਬਰ ਸੈੱਲ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : PSEB ਵੱਲੋਂ ਪੰਜ ਦਹਾਕੇ ਪੁਰਾਣੇ 'ਵਿਦਿਆਰਥੀਆਂ' ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਕੀਤਾ ਅਹਿਮ ਐਲਾਨ
ਦੱਸਣਯੋਗ ਹੈ ਕਿ ਮੌਜੂਦਾ ਸਮੇਂ ਫੇਸਬੁੱਕ ਅਕਾਊਂਟ ਹੈਕ ਹੋਣ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅਜਿਹੀਆਂ ਸੂਚਨਾਵਾਂ ਲਗਾਤਾਰ ਆ ਰਹੀਆਂ ਹਨ ਕਿ ਹੈਕਰ ਅਕਾਊਂਟ ਹੈਕ ਕਰ ਕੇ ਪੈਸਿਆਂ ਦੀ ਮਦਦ ਕਰਨ ਦਾ ਸੰਦੇਸ਼ ਭੇਜਦੇ ਹਨ, ਹਾਲਾਂਕਿ ਸੁਰੇਸ਼ ਕੁਮਾਰ ਦੇ ਅਕਾਊਂਟ ਤੋਂ ਅਜੇ ਸਿਰਫ ਫਰੈਂਡ ਰਿਕਵੈਸਟ ਹੀ ਭੇਜੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀਆਂ ਦੀ 'ਅਸ਼ਵਨੀ ਸ਼ਰਮਾ' ਨੂੰ ਚਿਤਾਵਨੀ, 'ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ'
ਇਹ ਰਿਕਵੈਸਟ ਉਨ੍ਹਾਂ ਨੂੰ ਵੀ ਭੇਜੀ ਜਾ ਰਹੀ ਹੈ, ਜੋ ਕਿ ਪਹਿਲਾਂ ਤੋਂ ਹੀ ਉਨ੍ਹਾਂ ਦੀ ਫਰੈਂਡ ਲਿਸਟ 'ਚ ਸ਼ਾਮਲ ਹਨ, ਜਿਸ ਨੂੰ ਦੇਖਦੇ ਹੋਏ ਇਹ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਸੁਰੇਸ਼ ਕੁਮਾਰ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ।
ਨੋਟ : ਫੇਸਬੁੱਕ ਅਕਾਊਂਟ ਹੈਕ ਹੋਣ ਦੀਆਂ ਵੱਧ ਰਹੀਆਂ ਘਟਨਾਵਾਂ ਬਾਰੇ ਦਿਓ ਆਪਣੀ ਰਾਏ