ਤਲਵਾੜਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ! ਰਸਤੇ 'ਚ ਸੁੱਟੀ ਲਾਸ਼ ਦੀ ਹਾਲਤ ਵੇਖ ਸਹਿਮੇ ਲੋਕ

Wednesday, Nov 25, 2026 - 03:25 PM (IST)

ਤਲਵਾੜਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ! ਰਸਤੇ 'ਚ ਸੁੱਟੀ ਲਾਸ਼ ਦੀ ਹਾਲਤ ਵੇਖ ਸਹਿਮੇ ਲੋਕ

ਤਲਵਾੜਾ (ਜੋਸ਼ੀ)- ਥਾਣਾ ਤਲਵਾੜਾ ਅਧੀਨ ਪੈਂਦੇ ਕਸਬਾ ਦਾਤਾਰਪੁਰ ਦੇ ਲਾਗੇ ਪਿੰਡ ਦਲਵਾਲੀ ਨੂੰ ਜਾਣ ਵਾਲੇ ਰਸਤੇ ਵਿਚੋਂ ਬੀਤੀ ਰਾਤ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਪਿੰਡ ਦਲਵਾਲੀ ਦੇ ਰਸਤੇ ਤੋਂ ਲੰਘ ਰਹੇ ਰਾਹਗੀਰਾਂ ਨੇ ਔਰਤ ਦੀ ਲਾਸ਼ ਪਈ ਵੇਖੀ ਤਾਂ ਇਲਾਕੇ 'ਚ ਸਨਸਨੀ ਫੈਲ ਗਈ। 

ਇਹ ਵੀ ਪੜ੍ਹੋ: ਪੰਜਾਬ 'ਚ ਸੋਨਾਲਿਕਾ ਟਰੈਕਟਰ ਫੈਕਟਰੀ 'ਚ ਆ ਵੜਿਆ ਤੇਂਦੂਆ! ਪਈਆਂ ਭਾਜੜਾਂ

ਸਥਾਨਕ ਲੋਕਾਂ ਵੱਲੋਂ ਮ੍ਰਿਤਕਾ ਦੀ ਪਛਾਣ ਕਰਵਾਉਣ ਦੇ ਮਕਸਦ ਨਾਲ ਉਸ ਦੀ ਤਸਵੀਰ ਅਤੇ ਹੁਲੀਏ ਸਬੰਧੀ ਆਡੀਓ ਸੰਦੇਸ਼ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੇ ਗਏ। ਲੋਕਾਂ 'ਚ ਇਹ ਚਰਚਾ ਪਾਈ ਜਾ ਰਹੀ ਹੈ ਕਿ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਔਰਤ ਦਾ ਕਤਲ ਕਰਨ ਉਪਰੰਤ ਲਾਸ਼ ਨੂੰ ਇਥੇ ਸੁੱਟਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਤਲਵਾੜਾ ਪੁਲਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। 

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਗਠਜੋੜ ਹੋਣ ਨਾਲ ਸੰਭਾਵੀ ਉਮੀਦਵਾਰਾਂ ਦੇ ਚਿਹਰੇ ਖਿੜੇ, ਦਿੱਸਣ ਲੱਗੀ ਜਿੱਤ ਦੀ ਉਮੀਦ

ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੁਲਸ ਅਧਿਕਾਰੀਆਂ ਮੁਤਾਬਕ ਮ੍ਰਿਤਕਾ ਦੀ ਪਛਾਣ ਲਈ ਲਾਸ਼ ਨੂੰ ਅਗਲੇ 72 ਘੰਟਿਆਂ ਵਾਸਤੇ ਬੀ. ਬੀ. ਐੱਮ. ਬੀ. ਹਸਪਤਾਲ ਤਲਵਾੜਾ ਦੇ ਮੁਰਦਾਘਰ 'ਚ ਰੱਖਵਾਇਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਔਰਤ ਦੀ ਪਛਾਣ ਨਹੀਂ ਹੋ ਸਕੀ ਸੀ ਅਤੇ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਤਨੀ ਨੂੰ ਮਨਾਉਣ ਸਹੁਰੇ ਘਰ ਆਏ ਜਵਾਈ ਵੱਲੋਂ ਸੱਸ ਦਾ ਕਤਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News