ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ

Sunday, Apr 05, 2020 - 08:02 PM (IST)

ਮਾਛੀਵਾੜਾ ਸਾਹਿਬ (ਟੱਕਰ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੋਰੋਨਾ ਵਾਇਰਸ ਦੇ ਪੰਜਾਬ 'ਚੋਂ 68 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ ਜਦਕਿ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਲੱਗੇ ਕਰਫਿਊ ਤੋਂ ਬਾਅਦ ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣ ਲੋੜਵੰਦ ਅਤੇ ਗਰੀਬ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਰਾਸ਼ਨ ਸਮੱਗਰੀ ਮੁਹੱਇਆ ਕਰਵਾਉਣ 'ਚ ਜੁਟੇ ਹੋਈਆਂ ਹਨ। ਇਸ ਸੇਵਾ ਦੌਰਾਨ ਸੰਸਥਾਵਾਂ ਕੋਲ ਅਜਿਹੀਆਂ ਫਰਮਾਇਸ਼ਾਂ ਵੀ ਆਉਣ ਲੱਗ ਪਈਆਂ ਹਨ, ਜਿਸ ਤੋਂ ਉਹ ਆਪ ਹੈਰਾਨ ਹਨ ਕਿ ਇਸ ਮੁਸ਼ਕਿਲ ਘੜੀ 'ਚ ਜਿੱਥੇ ਲੋੜਵੰਦ ਲੋਕਾਂ ਦੀ ਭੁੱਖ ਮਿਟਾਉਣ ਲਈ ਰਾਸ਼ਨ ਪਹੁੰਚਾਉਣਾ ਇਕ ਚੁਣੌਤੀ ਹੈ, ਉਥੇ ਕਈ ਲੋਕ ਸ਼ਾਹੀ ਠਾਠ ਵਾਲੀਆਂ ਫਰਮਾਇਸ਼ਾਂ ਕਰ ਮਜ਼ਾਕ ਦਾ ਪਾਤਰ ਬਣ ਰਹੇ ਹਨ।

ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਪਰਿਵਾਰ ਨੇ ਅਸਥੀਆਂ ਚੁਗਣ ਸਬੰਧੀ ਸਿਹਤ ਵਿਭਾਗ ਨੂੰ ਕੀਤੀ ਇਹ ਬੇਨਤੀ
ਇਹ ਵੀ ਪੜ੍ਹੋ:  ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ

ਮਾਛੀਵਾੜਾ ਇਲਾਕੇ 'ਚ ਲੋਕਾਂ ਨੂੰ ਰਾਸ਼ਨ ਵੰਡਣ 'ਚ ਜੁਟੀ ਇਕ ਸੰਸਥਾ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਘਰ-ਘਰ ਜਾ ਕੇ ਰਾਸ਼ਨ ਵੰਡ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਹੀ ਸਹਾਇਤਾ ਦਿੱਤੀ ਜਾਵੇ। ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਫੋਨ ਕਰ ਰਾਸ਼ਨ ਦੀ ਮੰਗ ਵੀ ਕੀਤੀ ਜਾਂਦੀ ਹੈ ਜਿਸ ਸਬੰਧੀ ਉਨ੍ਹਾਂ ਦੇ ਮੈਂਬਰ ਉਸ ਦੇ ਘਰ ਜਾ ਕੇ ਤਸਦੀਕ ਕਰਨ ਤੋਂ ਬਾਅਦ ਹੀ ਰਾਸ਼ਨ ਦੇ ਪੈਕੇਟ ਦਿੰਦੇ ਹਨ ਪਰ ਹੁਣ ਹੱਦ ਤਾਂ ਉਦੋਂ ਹੋ ਗਈ ਜਦੋਂ ਲੋਕ ਅਜਿਹੇ ਸਮਾਨ ਦੀ ਫਰਮਾਇਸ਼ ਕਰਨ ਲੱਗੇ ਜੋ ਦੇਣਾ ਉਨ੍ਹਾਂ ਦੇ ਵਸ ਨਹੀਂ।

ਇਹ ਵੀ ਪੜ੍ਹੋ:  ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ

ਸ਼ੈਂਪੂ ਦੀ ਬੋਤਲ ਸਮਤੇ ਇਨ੍ਹਾਂ ਚੀਜ਼ਾਂ ਦੀ ਕੀਤੀਆਂ ਫਰਮਾਇਸ਼ਾਂ
ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਇੱਕ ਥਾਂ ਤੋਂ ਉਨ੍ਹਾਂ ਨੂੰ ਇਹ ਫੋਨ ਆਇਆ ਕਿ ਰਾਸ਼ਨ ਦੇ ਨਾਲ-ਨਾਲ ਉਨ੍ਹਾਂ ਦੇ ਘਰ ਸ਼ੈਂਪੂ ਦੀ ਬੋਤਲ, ਮੀਟ-ਮਸਾਲਾ ਅਤੇ ਡਵ ਸਾਬਣ ਵੀ ਭੇਜਿਆ ਜਾਵੇ। ਉਨ੍ਹਾਂ ਦੱਸਿਆ ਕਿ ਕਈ ਲੋਕ ਅਜਿਹੇ ਵੀ ਹਨ ਜੋ ਹੁਣ ਵੱਖ-ਵੱਖ ਸੰਸਥਾਵਾਂ ਨੂੰ ਫੋਨ ਕਰ ਆਪਣੇ ਘਰਾਂ 'ਚ ਰਾਸ਼ਨ ਜਮ੍ਹਾ ਕਰਨ ਲੱਗ ਪਏ ਹਨ।

PunjabKesari

ਇਹ ਵੀ ਪੜ੍ਹੋ:  ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)
ਇਹ ਵੀ ਪੜ੍ਹੋ:  ਦੇਸ਼ 'ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ

ਮਾਛੀਵਾੜਾ ਇਲਾਕੇ 'ਚ ਲੋੜਵੰਦਾਂ ਦੀ ਸਹਾਇਤਾ ਕਰਨ ਵਾਲੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਿਹੜੇ ਲੋਕ ਇਸ ਔਖੀ ਘੜੀ 'ਚ ਘਰਾਂ 'ਚ ਰਾਸ਼ਨ ਹੋਣ ਦੇ ਬਾਵਜ਼ੂਦ ਵੀ ਹੋਰ ਸਮਾਨ ਮੰਗ ਬਾਕੀ ਗਰੀਬ ਲੋਕਾਂ ਦਾ ਹੱਕ ਮਾਰ ਰਹੇ ਹਨ, ਜਿਨ੍ਹਾਂ ਤੱਕ ਅਜੇ ਸਹਾਇਤਾ ਨਹੀਂ ਪਹੁੰਚੀ। ਇਥੋਂ ਤੱਕ ਕਈ ਖਾਂਦੇ-ਪੀਂਦੇ ਘਰਾਂ ਦੇ ਲੋਕ ਵੀ ਸਮਾਜ ਸੇਵੀ ਸੰਸਥਾਵਾਂ ਨੂੰ ਫੋਨ ਕਰ ਮੁਫਤ ਰਾਸ਼ਨ ਦੀ ਮੰਗ ਕਰ ਰਹੇ ਹਨ ਜੋ ਬਹੁਤ ਮੰਦਭਾਗਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ, ਅਪ੍ਰੈਲ ਮਹੀਨੇ 'ਚ ਪੰਜਾਬ ਸਰਕਾਰ ਨੂੰ ਹੋਇਆ 5 ਹਜ਼ਾਰ ਕਰੋੜ ਦਾ ਵਿੱਤੀ ਨੁਕਸਾਨ

ਇਹ ਵੀ ਪੜ੍ਹੋ : ਪੰਜਾਬ ''ਚ 68 ਹੋਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ, ਦੋਰਾਹਾ ''ਚ ਵੀ ਮਿਲਿਆ ਮਰੀਜ਼    
ਇਹ ਵੀ ਪੜ੍ਹੋ :ਪੁਲਸ ਹੱਥ ਲੱਗੀ ਵੱਡੀ ਸਫਲਤਾ, ਕਰਫਿਊ ਦੌਰਾਨ ਹੁਸ਼ਿਆਰਪੁਰ 'ਚੋਂ 1 ਕਰੋੜ ਦੀ ਸ਼ਰਾਬ ਜ਼ਬਤ


shivani attri

Content Editor

Related News