ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ, ਸੂਬੇ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ
Sunday, Oct 01, 2023 - 06:54 PM (IST)
ਚੰਡੀਗੜ੍ਹ/ਜਲੰਧਰ (ਧਵਨ) : ਪੰਜਾਬ ਪੁਲਸ ਸੂਬੇ ਵਿਚ ਸਰਾਧਾਂ ਅਤੇ ਉਸ ਤੋਂ ਬਾਅਦ ਆਉਣ ਵਾਲੇ ਨਵਰਾਤਰਿਆਂ ਦੌਰਾਨ ਧਾਰਮਿਕ ਸਥਾਨਾਂ ਦੇ ਆਸ-ਪਾਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਹੁਣੇ ਤੋਂ ਜੁਟ ਗਈ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਫੀਲਡ ਵਿਚ ਤਾਇਨਾਤ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਸਰਾਧਾਂ ਦੌਰਾਨ ਵੀ ਧਾਰਮਿਕ ਸਥਾਨਾਂ ਦੇ ਆਸ-ਪਾਸ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਇਸ ਦੇ ਨਾਲ ਹੀ ਨਵਰਾਤਰਿਆਂ ਦੌਰਾਨ ਕਿਉਂਕਿ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਰਹਿੰਦੀ ਹੈ, ਇਸ ਲਈ ਇਨ੍ਹਾਂ ਦਿਨਾਂ ’ਚ ਸਾਰੇ ਮੰਦਰਾਂ ਦੇ ਆਸ-ਪਾਸ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਬਣਾਉਂਦੇ ਹੋਏ ਵਾਧੂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣ।
ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਤਲਵਾਰ ਨਾਲ ਟੋਟੇ-ਟੋਟੇ ਕਰਤਾ ਮੁੰਡਾ, ਲਲਕਾਰੇ ਮਾਰ ਕਿਹਾ ਮੈਂ ਇਕੱਲੇ ਨੇ ਮਾਰਿਆ
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਤਿਉਹਾਰੀ ਸੀਜ਼ਨ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਫੀਲਡ ਵਿਚ ਤਾਇਨਾਤ ਅਧਿਕਾਰੀਆਂ ਨੂੰ ਸੌਂਪੇਗੀ ਅਤੇ ਜੇ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਸੁਰੱਖਿਆ ਪ੍ਰਬੰਧਾਂ ਸਬੰਧੀ ਆਪਣੀਆਂ ਯੋਜਨਾ ਤਿਆਰ ਕਰਨ ਅਤੇ ਇਨ੍ਹਾਂ ਦਾ ਬਲਿਊ ਪ੍ਰਿੰਟ ਉਨ੍ਹਾਂ ਨੂੰ ਭੇਜਿਆ ਜਾਵੇ।
ਇਹ ਵੀ ਪੜ੍ਹੋ : ਛੁੱਟੀ ਆਏ ਫੌਜੀ ’ਤੇ ਹਮਲਾ, ਵੱਢ-ਟੁੱਕ ਕਰਕੇ ਪਿਸਟਲ ਤੇ ਰਾਈਫ਼ਲ ਖੋਹ ਕੇ ਲੈ ਗਏ 5 ਨੌਜਵਾਨ
ਅਜੇ ਸਰਾਧ 14 ਅਕਤੂਬਰ ਤਕ ਚੱਲਣੇ ਹਨ ਅਤੇ 15 ਅਕਤੂਬਰ ਤੋਂ ਨਵਰਾਤਰੇ ਸ਼ੁਰੂ ਹੋ ਜਾਣਗੇ। ਇਸ ਤੋਂ ਬਾਅਦ ਦੁਸਹਿਰਾ ਤੇ ਦੀਵਾਲੀ ਵਰਗੇ ਵੱਡੇ ਤਿਉਹਾਰ ਆ ਰਹੇ ਹਨ, ਜਿਸ ਕਾਰਨ ਬਾਜ਼ਾਰਾਂ ’ਚ ਕਾਫੀ ਭੀੜ ਹੋਵੇਗੀ। ਤਿਉਹਾਰੀ ਸੀਜ਼ਨ ਦੌਰਾਨ ਸੁਰੱਖਿਆ ਪ੍ਰਬੰਧਾਂ ਸਬੰਧੀ ਡੀ. ਜੀ. ਪੀ. ਜਿੱਥੇ ਇਕ ਪਾਸੇ ਆਪਣੇ ਪੱਧਰ ’ਤੇ ਪੁਲਸ ਅਧਿਕਾਰੀਆਂ ਨਾਲ ਬੈਠਕਾਂ ਕਰਦੇ ਹਨ, ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਪੱਧਰ ’ਤੇ ਪੁਲਸ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ। ਪੰਜਾਬ ਦੇ ਸਰਹੱਦੀ ਸੂਬਾ ਹੋਣ ਕਾਰਨ ਤਿਉਹਾਰੀ ਸੀਜ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਵਿਚ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਪਾਕਿਸਤਾਨ ਵਿਚ ਹੁਣੇ ਜਿਹੇ ਹੋਏ ਬੰਬ ਧਮਾਕਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਖਣਨ ਖ਼ਿਲਾਫ ਚੁੱਕਿਆ ਅਹਿਮ ਕਦਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8