ਪੰਜਾਬ ’ਚ ਸਿਆਸੀ ਹਲਚਲ : ਕੀ ਪੰਜਾਬ ’ਚ ਦਲਿਤ ਸੀ. ਐੱਮ. ਦੇ ਚਿਹਰੇ ’ਤੇ ਮੋਹਰ ਲਾਵੇਗੀ ਭਾਜਪਾ ਹਾਈਕਮਾਨ

04/20/2021 10:53:08 AM

ਜਲੰਧਰ (ਪੁਨੀਤ) - ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਸਾਲ ਦਾ ਸਮਾਂ ਬਾਕੀ ਰਹਿ ਗਿਆ ਹੈ, ਜਿਸ ਕਾਰਨ ਚੋਣ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਸਾਰੀਆਂ ਪਾਰਟੀਆਂ ਦੀਆਂ ਨਜ਼ਰਾਂ ਦਲਿਤ ਵੋਟ ਬੈਂਕ ਨੂੰ ਆਪਣੇ ਵੱਲ ਆਕਰਸ਼ਿਤ ਕਰਨ ’ਤੇ ਟਿਕੀਆਂ ਹੋਈਆਂ ਹਨ। ਭਾਜਪਾ ਦੀ ਗੱਲ ਕੀਤੀ ਜਾਵੇ ਤਾਂ ਉਹ ਇਸ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜਨ ਵਾਲੀ ਹੈ, ਜਿਸ ਕਾਰਨ ਉਹ ਦਲਿਤ ਵੋਟ ਬੈਂਕ ਨੂੰ ਆਪਣੇ ਪੱਖ ਵਿਚ ਕਰ ਕੇ ਮਜ਼ਬੂਤ ਜਨ-ਆਧਾਰ ਬਣਾਉਣਾ ਚਾਹੁੰਦੀ ਹੈ। ਇਸ ਲਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ 14 ਅਪ੍ਰੈਲ ਨੂੰ ਐਲਾਨ ਕੀਤਾ ਹੈ ਕਿ ਭਾਜਪਾ ਦੇ ਸੱਤਾ ਵਿਚ ਆਉਣ ’ਤੇ ਮੁੱਖ ਮੰਤਰੀ ਦਲਿਤ ਸਮਾਜ ਤੋਂ ਹੋਵੇਗਾ।

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਉਥੇ ਹੀ, ਪਾਰਟੀ ਦੇ ਸਟੇਟ ਆਰਗੇਨਾਈਜ਼ਿੰਗ ਸੈਕਟਰੀ ਦਿਨੇਸ਼ ਕੁਮਾਰ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਾਰਟੀ ਨੇ ਇਸ ਮੁੱਦੇ ’ਤੇ ਕੋਈ ਫ਼ੈਸਲਾ ਨਹੀਂ ਲਿਆ। ਜਦੋਂ ਉਨ੍ਹਾਂ ਨਾਲ ਤਰੁਣ ਚੁੱਘ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਦਲਿਤਾਂ ਦਾ ਸਨਮਾਨ ਕਰਨ ਵਾਲੀ ਪਾਰਟੀ ਹੈ ਪਰ ਸੀ. ਐੱਮ. ਬਾਰੇ ਫ਼ੈਸਲਾ ਫਿਲਹਾਲ ਅਜੇ ਨਹੀਂ ਲਿਆ ਗਿਆ। ਤਰੁਣ ਚੁੱਘ ਦੇ ਬਿਆਨ ਬਾਰੇ ਉਨ੍ਹਾਂ ਨਾਲ ਹੀ ਗੱਲ ਕੀਤੀ ਜਾਵੇ ਤਾਂ ਬਿਹਤਰ ਹੋਵੇਗਾ। ਦੂਜੇ ਪਾਸੇ ਜਦੋਂ ਤਰੁਣ ਚੁੱਘ ਤੋਂ ਮੀਡੀਆ ਵੱਲੋਂ ਵ੍ਹਟਸਐਪ ਕਾਲ, ਟੈਕਸਟ ਮੈਸੇਜ ਆਦਿ ਜ਼ਰੀਏ ਉਨ੍ਹਾਂ ਦੀ ਪ੍ਰਤੀਕਿਰਿਆ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਇਸ ਦਾ ਜਵਾਬ ਨਹੀਂ ਦਿੱਤਾ।

ਪੜ੍ਹੋ ਇਹ ਵੀ ਖਬਰ - ਪੰਜਾਬੀ ਅਖ਼ਬਾਰ ਦੇ ਲਾਪਤਾ ਪੱਤਰਕਾਰ ਦੀ ਝੀਲ ’ਚੋਂ ਮਿਲੀ ਲਾਸ਼, ਖੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਰਾਜਨੀਤੀ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਚੁੱਘ ਵੱਲੋਂ ਅਜਿਹਾ ਬਿਆਨ ਦਿੱਤਾ ਜਾਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਇਸ ਵਿਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਹਾਈਕਮਾਨ ਕੋਲੋਂ ਹਰੀ ਝੰਡੀ ਲਏ ਬਿਨਾਂ ਹੀ ਉਨ੍ਹਾਂ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਜਾਂ ਸਿਰਫ਼ ਚੁੱਘ ਨੂੰ ਹੀ ਇਸ ਅਹਿਮ ਫ਼ੈਸਲੇ ਦੀ ਜਾਣਕਾਰੀ ਦਿੱਤੀ ਗਈ ਸੀ?

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਸਭ ਤੋਂ ਅਹਿਮ ਗੱਲ ਇਹ ਵੀ ਹੈ ਕਿ ਅਜਿਹੇ ਵੱਡੇ ਫ਼ੈਸਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਜਾਂਦੇ ਹਨ ਅਤੇ ਉਹ ਖੁਦ ਵੱਡੀਆਂ ਰੈਲੀਆਂ ਵਿਚ ਅਜਿਹੇ ਐਲਾਨ ਕਰਦੇ ਹਨ। ਪ੍ਰਧਾਨ ਮੰਤਰੀ ਅਜੇ ਮਮਤਾ ਬੈਨਰਜੀ ਦੇ ਗੜ੍ਹ ਵਿਚ ਚੋਣ ਰੈਲੀਆਂ ਵਿਚ ਰੁੱਝੇ ਹੋਏ ਹਨ ਅਤੇ ਜਦੋਂ ਪੰਜਾਬ ਵੱਲ ਧਿਆਨ ਦੇਣਗੇ ਤਾਂ ਸਥਿਤੀ ਸਪੱਸ਼ਟ ਹੋ ਸਕੇਗੀ। ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਵਿਚ ਜੇਕਰ ਪਾਰਟੀ ਨੇ ਆਪਣੇ ਬਲਬੂਤੇ ’ਤੇ ਸੱਤਾ ਵਿਚ ਆਉਣਾ ਹੈ ਤਾਂ ਉਸਨੂੰ ਕਈ ਵੱਡੇ ਫ਼ੈਸਲੇ ਲੈਣੇ ਹੋਣਗੇ, ਕਿਉਂਕਿ ਇਹ ਪਹਿਲੀ ਵਾਰ ਹੈ, ਜਦੋਂ ਭਾਜਪਾ ਆਪਣੇ ਸਹਿਯੋਗੀ ਅਕਾਲੀ ਦਲ ਤੋਂ ਵੱਖ ਹੋ ਕੇ ਚੋਣਾਂ ਲੜਨ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਹਿੰਦੂ ਅਤੇ ਸਿੱਖ ਵੋਟਰਾਂ ਦੀ ਪ੍ਰਤੀਕਿਰਿਆ ਵੀ ਹੋਵੇਗੀ ਅਹਿਮ
ਭਾਜਪਾ ਲਈ ਦਲਿਤ ਵਰਗ ਤੋਂ ਸੀ. ਐੱਮ. ਦਾ ਚਿਹਰਾ ਐਲਾਨਣਾ ਆਸਾਨ ਨਹੀਂ ਹੋਵੇਗਾ। ਅਜਿਹਾ ਫ਼ੈਸਲਾ ਕਰਨ ਤੋਂ ਪਹਿਲਾਂ ਉਸਨੂੰ ਹਿੰਦੂ ਵੋਟਰਾਂ ਦੀ ਪ੍ਰਤੀਕਿਰਿਆ ਵੀ ਲੈਣੀ ਹੋਵੇਗੀ, ਕਿਉਂਕਿ ਉਸ ਨੂੰ ਹਿੰਦੂਆਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਹੈ। ਉਸਨੂੰ ਦਲਿਤਾਂ ਦੇ ਨਾਲ-ਨਾਲ ਸਿੱਖ ਅਤੇ ਹਿੰਦੂ ਵੋਟਰਾਂ ਦਾ ਵੀ ਧਿਆਨ ਰੱਖਣਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 

ਅਕਾਲੀ ਦਲ ਅਤੇ ਭਾਜਪਾ ਦੇ ਐਲਾਨਾਂ ਨੂੰ ਚੋਣ ਜੁਮਲਾ ਕਰਾਰ ਦੇ ਚੁੱਕੇ ਹਨ ਕੈਪਟਨ
ਸੁਖਬੀਰ ਬਾਦਲ ਅਤੇ ਤਰੁਣ ਚੁੱਘ ਵੱਲੋਂ ਦਲਿਤਾਂ ਨੂੰ ਅਹਿਮ ਸਥਾਨ ਦੇਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ’ਚ ਸਾਰੀਆਂ ਯੋਜਨਾਵਾਂ ਵਿਚ ਘੱਟ ਤੋਂ ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਦੀ ਭਲਾਈ ਲਈ ਖਰਚ ਕਰਨ ਦਾ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਜਾਪਦਾ ਹੈ ਕਿ ਸਾਰੇ ਦਲਿਤ ਵੋਟਰਾਂ ਨੂੰ ਆਪਣੇ ਨਾਲ ਜੋੜਨਾ ਚਾਹੁੰਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਅਤੇ ਅਕਾਲੀ ਦਲ ਵੱਲੋਂ ਦਲਿਤ ਚਿਹਰੇ ਨੂੰ ਅੱਗੇ ਲਿਆਉਣ ਦੇ ਐਲਾਨਾਂ ਨੂੰ ਚੋਣ ਜੁਮਲਾ ਕਰਾਰ ਦਿੱਤਾ ਜਾ ਚੁੱਕਾ ਹੈ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਸੁਖਬੀਰ ਵੀ ਹਾਸਲ ਕਰਨੀਆਂ ਚਾਹੁੰਦੇ ਹਨ ਦਲਿਤ ਵੋਟਾਂ
ਸੁਖਬੀਰ ਬਾਦਲ ਵੱਲੋਂ ਜਲੰਧਰ ਵਿਚ 14 ਅਪ੍ਰੈਲ ਨੂੰ ਕਰਵਾਏ ਇਕ ਪ੍ਰੋਗਰਾਮ ਦੌਰਾਨ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਦਲਿਤ ਡਿਪਟੀ ਸੀ. ਐੱਮ. ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਸਾਫ ਜ਼ਾਹਰ ਹੈ ਕਿ ਉਹ ਵੀ ਦਲਿਤਾਂ ਦੀਆਂ ਵੋਟਾਂ ਹਾਸਲ ਕਰਨੀਆਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੋਆਬਾ ਇਲਾਕੇ ਵਿਚ ਡਾ. ਅੰਬੇਡਕਰ ਦੇ ਨਾਂ ’ਤੇ ਯੂਨੀਵਰਸਿਟੀ ਬਣਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਵੱਲੋਂ ਚੋਣਾਂ ਤੋਂ ਪਹਿਲਾਂ ਹੋਰ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਸਕਦੇ ਹਨ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)


rajwinder kaur

Content Editor

Related News