ਪੰਜਾਬ ਦੇ ਅਧਿਕਾਰਾਂ ''ਤੇ ਕੇਂਦਰ ਦਾ ਇਕ ਹੋਰ ਡਾਕਾ, ''ਵੱਡੇ ਡੈਮਾਂ'' ਦੀ ਸੁਰੱਖਿਆ ਲਈ ਲਿਆ ਇਹ ਫ਼ੈਸਲਾ

Friday, Mar 04, 2022 - 03:09 PM (IST)

ਪੰਜਾਬ ਦੇ ਅਧਿਕਾਰਾਂ ''ਤੇ ਕੇਂਦਰ ਦਾ ਇਕ ਹੋਰ ਡਾਕਾ, ''ਵੱਡੇ ਡੈਮਾਂ'' ਦੀ ਸੁਰੱਖਿਆ ਲਈ ਲਿਆ ਇਹ ਫ਼ੈਸਲਾ

ਚੰਡੀਗੜ੍ਹ : ਕੇਂਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਪੰਜਾਬ ਨੂੰ ਉਸ ਦੇ ਅਧਿਕਾਰਾਂ ਤੋਂ ਵਾਂਝਾ ਕਰ ਰਹੀ ਹੈ। ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) 'ਚ ਪੰਜਾਬ ਦੀ ਮੈਂਬਰੀ ਖ਼ਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਹੁਣ ਪੰਜਾਬ ਦੇ ਅਧਿਕਾਰਾਂ 'ਤੇ ਇਕ ਹੋਰ ਡਾਕਾ ਮਾਰਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਵੱਡੇ ਬੰਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੈਂਟਰਲ ਇੰਡਸਟ੍ਰੀਅਲ ਸਕਿਓਰਿਟੀ ਫੋਰਸ (ਸੀ. ਆਈ. ਐੱਸ. ਐੱਫ.) ਨੂੰ ਸੌਂਪਣ ਦਾ ਫ਼ੈਸਲਾ ਲਿਆ ਹੈ। ਅਜੇ ਤੱਕ ਭਾਖੜਾ ਡੈਮ, ਪੌਂਗ ਅਤੇ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪੁਲਸ ਕਰਦੀ ਰਹੀ ਹੈ ਪਰ ਕੇਂਦਰ ਦੇ ਉਕਤ ਫ਼ੈਸਲੇ ਦੇ ਤਹਿਤ ਪੰਜਾਬ ਪੁਲਸ ਨੂੰ ਬੰਨ੍ਹਾਂ ਦੀ ਸੁਰੱਖਿਆ ਤੋਂ ਹਟਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਫਾਜ਼ਿਲਕਾ ਤੋਂ ਵੱਡੀ ਖ਼ਬਰ : EVM ਸਟਰਾਂਗ ਰੂਮ ਸੈਂਟਰ 'ਚ ਚੱਲੀ ਗੋਲੀ, ਗਾਰਦ ਇੰਚਾਰਜ ਦੀ ਮੌਤ

ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਪਹਿਲਾਂ ਤੋਂ ਪੀੜਤ ਪੰਜਾਬੀਆਂ ਦੇ ਅਧਿਕਾਰਾਂ ਨੂੰ ਲੁੱਟ ਕੇ ਉਨ੍ਹਾਂ ਨੂੰ ਹੋਰ ਜ਼ਿਆਦਾ ਪਰੇਸ਼ਾਨ ਨਾ ਕਰੇ ਅਤੇ ਬੰਨ੍ਹਾਂ ਸਮੇਤ ਚੰਡੀਗੜ੍ਹ ਵਿਚ ਪੰਜਾਬ ਦੇ ਅਧਿਕਾਰਾਂ ਨੂੰ ਬਹਾਲ ਕਰੇ। ਮਾਨ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿਚ ਲਿਆਂਦੇ ਹਨ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਾਉਣ ਵਾਲੀ ਕੁੜੀ ਦੇ ਪਰਿਵਾਰ ਨੇ ਮੁੰਡੇ ਨੂੰ ਕੀਤਾ ਅਗਵਾ, ਘਰ 'ਚ ਬੰਨ੍ਹ ਕੇ ਕੀਤੀ ਕੁੱਟਮਾਰ

ਕਾਂਗਰਸ ਤੋਂ ਬਾਅਦ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਣੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢਣ ਦੇ ਫ਼ੈਸਲੇ ਨੂੰ ਲਾਗੂ ਕਰ ਰਹੀ ਹੈ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਡੈਮਾਂ ਦੀ ਸੁਰੱਖਿਆ ਵਿਚ ਲੱਗੀ ਪੰਜਾਬ ਪੁਲਸ ਫੋਰਸ ਨੂੰ ਵੀ ਹਟਾ ਦਿੱਤਾ ਹੈ। ਬੋਰਡ ਦੇ ਤਿੰਨ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਸਨਅਤੀ ਸੁਰੱਖਿਆ ਫੋਰਸ ਨੂੰ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਡੈਮਾਂ ਦੀ ਸੁਰੱਖਿਆ ’ਤੇ ਖ਼ਰਚ ਆਉਂਦੇ 90 ਕਰੋੜ ਰੁਪਏ ਪੰਜਾਬ ਸਮੇਤ ਹਿੱਸੇਦਾਰਾਂ ਕੋਲੋਂ ਵਸੂਲ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ DGP ਸੈਣੀ ਦੇ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ, ਹਾਈਕੋਰਟ ਨੂੰ ਜਾਰੀ ਕੀਤੇ ਇਹ ਨਿਰਦੇਸ਼

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੀ ਧਰਤੀ ’ਤੇ ਬਣੇ ਆਧੁਨਿਕ ਸ਼ਹਿਰ ਅਤੇ ਰਾਜਧਾਨੀ ਚੰਡੀਗੜ੍ਹ ਵਿਚੋਂ ਸੂਬੇ ਦੇ 112 ਡਾਕਟਰਾਂ ਨੂੰ ਬਾਹਰ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ਵਿਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ੍ਹ ਲਿਆ ਹੈ। ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ਵਿਚ ਲੱਗੀ ਹੋਈ ਹੈ, ਜੋ ਭਾਰਤ ਦੀ ਸੰਘੀ ਵਿਵਸਥਾ ’ਤੇ ਵੀ ਸਿੱਧਾ ਹਮਲਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News