ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਭਾਖੜਾ ਨਹਿਰ 'ਚੋਂ ਪਾਣੀ ਲੀਕ
Wednesday, Jul 02, 2025 - 06:22 PM (IST)

ਸੰਗਰੂਰ : ਪਹਾੜਾਂ ਵਿਚ ਪੈ ਰਹੇ ਭਾਰੀ ਮੀਂਹ ਨੇ ਪੰਜਾਬ ਵਿਚ ਵੀ ਖ਼ਤਰਾ ਪੈਦਾ ਕਰ ਦਿੱਤਾ ਹੈ। ਜਿਸ ਦੇ ਚੱਲਦੇ ਸੰਗਰੂਰ ਦੇ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ਲਈ ਖ਼ਤਰੇ ਦੀ ਘੰਟੀ ਖੜਕ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭਾਖੜਾ ਨਹਿਰ ਵਿਚੋਂ ਪਾਣੀ ਲੀਕ ਹੋ ਰਿਹਾ ਹੈ ਅਤੇ ਇਹ ਪਾਣੀ ਘੱਗਰ ਦਰਿਆ ਵਿਚ ਜਾ ਰਿਹਾ ਹੈ। ਸੂਤਰਾਂ ਮੁਤਾਬਕ ਖਨੌਰੀ ਇਲਾਕੇ ਵਿਚ ਘੱਗਰ ਦਰਿਆ ਦੇ ਉੱਪਰ ਲੰਘ ਰਹੀ ਭਾਖੜਾ ਨਹਿਰ ਦੇ ਪੁਲ ਹੇਠੋਂ ਪਾਣੀ ਲੀਕ ਹੋ ਰਿਹਾ ਹੈ। ਜੇ ਇਸ ਨੂੰ ਨਾ ਰੋਕਿਆ ਗਿਆ ਤਾਂ ਇਹ ਵੱਡਾ ਸੰਕਟ ਬਣ ਸਕਦੀ ਹੈ ਕਿਉਂਕਿ ਘੱਗਰ ਵਿਚ ਵੀ ਮੀਂਹ ਦੇ ਮੌਸਮ ਕਾਰਨ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਘਪਲਾ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
ਭਾਖੜਾ ਨਹਿਰ, ਹਿਮਾਚਲ ਤੋਂ ਚੱਲ ਕੇ ਪੰਜਾਬ, ਹਰਿਆਣਾ ਰਾਹੀਂ ਰਾਜਸਥਾਨ ਤੱਕ ਜਾਂਦੀ ਹੈ। ਇਹ ਨਾ ਸਿਰਫ਼ ਪੰਜਾਬ ਦੀ ਸਿੰਚਾਈ ਲਈ ਜੀਵਨ ਰੇਖਾ ਹੈ, ਸਗੋਂ ਦੱਖਣੀ ਰਾਜਾਂ ਲਈ ਵੀ ਇਹ ਵੱਡਾ ਸਰੋਤ ਹੈ। ਇਸ ਨਹਿਰ ਵਿੱਚ ਪਾਣੀ ਦਾ ਬਹਾਅ ਕਾਫੀ ਤੇਜ਼ ਹੋਣ ਕਰਕੇ ਲੰਘਣ ਵਾਲੇ ਪੁਲ ਹੇਠੋਂ ਹੋ ਰਹੀ ਲੀਕੇਜ ਕਾਰਣ ਕਿਸੇ ਵੀ ਸਮੇਂ ਵੱਡੇ ਹਾਦਸਾ ਵਾਪਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦਾ ਖ਼ਤਰਾ, ਕੰਟਰੋਲ ਰੂਮ ਕੀਤੇ ਗਏ ਸਥਾਪਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e