ਪੰਜਾਬੀਓ! ਅੱਜ ਹੀ ਨਿਬੇੜ ਲਓ ਆਹ ਕੰਮ, ਨਵੇਂ ਸਾਲ 'ਤੇ ਪੈ ਸਕਦੈ ਪਛਤਾਉਣਾ

Tuesday, Dec 31, 2024 - 01:02 PM (IST)

ਪੰਜਾਬੀਓ! ਅੱਜ ਹੀ ਨਿਬੇੜ ਲਓ ਆਹ ਕੰਮ, ਨਵੇਂ ਸਾਲ 'ਤੇ ਪੈ ਸਕਦੈ ਪਛਤਾਉਣਾ

ਲੁਧਿਆਣਾ (ਹਿਤੇਸ਼)- ਜਿਨ੍ਹਾਂ ਲੋਕਾਂ ਨੇ 31 ਦਸੰਬਰ ਨੂੰ ਮੌਜੂਦਾ ਵਿੱਤੀ ਸਾਲ ਦਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਨ੍ਹਾਂ ਨੂੰ 1 ਜਨਵਰੀ ਤੋਂ 10 ਫ਼ੀਸਦੀ ਜੁਰਮਾਨਾ ਦੇਣਾ ਹੋਵੇਗਾ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਵੱਲੋਂ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਸਰਦੀ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਕਦਮ

ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਮੁਤਾਬਕ 31 ਮਾਰਚ ਤੋਂ ਲੈ ਕੇ 30 ਸਤੰਬਰ ਤੱਕ ਮੌਜੂਦਾ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫ਼ੀਸਦੀ ਛੋਟ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ 31 ਦਸੰਬਰ ਤੱਕ ਪੂਰਾ ਪ੍ਰਾਪਰਟੀ ਟੈਕਸ ਦੇਣਾ ਪੈਂਦਾ ਹੈ ਪਰ ਇਸ ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫ਼ੀਸਦੀ ਜੁਰਮਾਨਾ ਦੇਣਾ ਹੋਵੇਗਾ। ਇਹ ਡੈੱਡਲਾਈਨ 31 ਦਸੰਬਰ ਨੂੰ ਖ਼ਤਮ ਹੋ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ

42 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਅਜੇ ਵੀ ਦਾਖਲ ਨਹੀਂ ਕੀਤੀ ਰਿਟਰਨ, 12.82 ਕਰੋੜ ਹੈ ਬਕਾਇਆ

ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਲੱਗਣ ਵਾਲੇ 10 ਫ਼ੀਸਦੀ ਜੁਰਮਾਨੇ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਨਗਰ ਨਿਗਮ ਵੱਲੋਂ 28, 29 ਦਸੰਬਰ ਨੂੰ ਛੁੱਟੀਆਂ ਦੌਰਾਨ ਵੀ ਆਫਿਸ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਅਜੇ ਵੀ 42 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਰਿਟਰਨ ਦਾਖ਼ਲ ਨਹੀਂ ਕੀਤੀ, ਜਿਨ੍ਹਾਂ ਨੇ ਪਿਛਲੇ ਸਾਲ 31 ਦਸੰਬਰ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਦਿੱਤਾ ਸੀ। ਲੋਕਾਂ ਵੱਲ ਬਕਾਇਆ ਪ੍ਰਾਪਰਟੀ ਟੈਕਸ ਦਾ ਅੰਕੜਾ 12.82 ਕਰੋੜ ਦੱਸਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News