ਭਲਕੇ ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ, ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ (ਵੀਡੀਓ)
Wednesday, Aug 25, 2021 - 04:29 PM (IST)
ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਟਵੀਟ ਕਰਕੇ ਕੀਤਾ ਗਿਆ ਹੈ। ਟਵੀਟ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਗੁਰਦਾਸਪੁਰ ਆ ਰਹੇ ਹਨ। ਗੁਰਦਾਸਪੁਰ ਵਿਖੇ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ ਵਿਖੇ ਮੁਲਾਕਾਤ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਨਾਨਕੇ ਘਰ ਆਈ 12 ਸਾਲਾ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਦੇ ਨਾਲ ਹੀ ਤਿਲਕ ਨਗਰ ਦੇ ਵਿਧਾਇਕ ਜਰਨੈਲ ਸਿੰਘ ਨੇ ਵੀ ਆਪਣੇ ਫੇਸਬੁੱਕ ਪੇਜ਼ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਵੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਅਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਨ ਦੀ ਗੱਲ ਕਹੀ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 'ਮਿਸ਼ਨ ਪੰਜਾਬ' ਤਹਿਤ ਬੀਤੇ ਕਈ ਦਿਨ ਪਹਿਲਾਂ ਚੰਡੀਗੜ੍ਹ ਆਏ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : MP ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ (ਵੀਡੀਓ)
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੰਨੇ ਪੁਰਾਣੇ ਬਿੱਲ ਹਨ, ਸਾਰੇ ਮੁਆਫ਼ ਕੀਤੇ ਜਾਣਗੇ ਅਤੇ ਕੱਟੇ ਹੋਏ ਸਾਰੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਤੀਜਾ ਵੱਡਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਇਸ 'ਚ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ।
ਪੜ੍ਹੋ ਇਹ ਵੀ ਖ਼ਬਰ - ਪਾਕਿ ਨੂੰ ਸਿੱਖਾਂ ਲਈ ਸੁਰੱਖਿਅਤ ਦੇਸ਼ ਕਹਿਣ 'ਤੇ ਚੁਤਰਫ਼ਾ ਘਿਰੇ ਚਾਵਲਾ, ਸਿੱਖਾਂ ਨੇ ਉਠਾਏ ਵੱਡੇ ਸਵਾਲ
ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਇਸ ਦੇ ਲਈ ਦਿੱਲੀ 'ਚ ਵੀ 2-3 ਸਾਲ ਲੱਗੇ ਸਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਬਿਜਲੀ ਬਣਦੀ ਹੈ ਪਰ ਇਸ ਦੇ ਬਾਵਜੂਦ ਵੀ ਦੇਸ਼ 'ਚੋਂ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਅੰਦਰ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਅਸੀਂ ਦੂਜੇ ਸੂਬਿਆਂ ਤੋਂ ਬਿਜਲੀ ਖ਼ਰੀਦਦੇ ਹਾਂ ਪਰ ਫਿਰ ਵੀ ਸਭ ਤੋਂ ਸਸਤੀ ਬਿਜਲੀ ਦਿੱਲੀ 'ਚ ਦਿੱਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ