ਪੰਜਾਬ ਵੱਲੋਂ ਕੇਂਦਰ ਨੂੰ 2900 ਕਰੋੜ ਰੁਪਏ ਦੇ ਬਕਾਇਆ ਭੁਗਤਾਨ ਜਲਦ ਜਾਰੀ ਕਰਨ ਦੀ ਮੰਗ
Tuesday, Jun 21, 2022 - 12:20 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰ ਤੋਂ ਅਨਾਜ ਦੀ ਖ਼ਰੀਦ ਲਈ 2900 ਕਰੋੜ ਰੁਪਏ ਦੇ ਬਕਾਏ ਅਤੇ ਬਕਾਇਆ ਭੁਗਤਾਨ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਸੂਬਾ ਸਰਕਾਰ ਨੇ ਕੇਂਦਰ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਨਾਲ ਇੱਥੇ ਹੋਈ ਮੀਟਿੰਗ ਦੌਰਾਨ ਰੱਖੀ। ਬਕਾਇਆ ਵਸੂਲੀ 'ਚ ਪਿਛਲੇ 2 ਸੀਜ਼ਨਾਂ ਦੇ ਕੁੱਲ ਖ਼ਰੀਦ ਖ਼ਰਚਿਆਂ ਦਾ 3 ਫ਼ੀਸਦੀ ਪੇਂਡੂ ਵਿਕਾਸ ਫੰਡ ਸ਼ਾਮਲ ਹੈ।
ਸੁਧਾਂਸ਼ੂ ਪਾਂਡੇ 2 ਦਿਨਾਂ ਦੇ ਦੌਰੇ 'ਤੇ ਸਨ। ਉਹ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਪਹੁੰਚੇ ਸਨ। ਪਾਂਡੇ ਨੇ ਐਤਵਾਰ ਨੂੰ ਨਵਾਂਸ਼ਹਿਰ ਅਤੇ ਜਲੰਧਰ ਜ਼ਿਲ੍ਹਿਆਂ ਦਾ ਵੀ ਦੌਰਾ ਕੀਤਾ। ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਭਰੋਸਾ ਦੁਆਇਆ ਗਿਆ ਕਿ ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਆਉਣ ਵਾਲੀ ਮੀਟਿੰਗ 'ਚ ਉਹ ਮੁੱਦਿਆਂ ਨੂੰ ਚੁੱਕਣਗੇ।
ਇਹ ਵੀ ਪੜ੍ਹੋ : ਕਪੂਰਥਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਸਿਰਫਿਰੇ ਨੇ ਔਰਤ 'ਤੇ ਸੁੱਟਿਆ ਤੇਜ਼ਾਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ