''ਪੰਜਾਬ ਡੈਮੋਕ੍ਰੇਟਿਕ ਅਲਾਇੰਸ'' ਨੇ ਗੁਰਦਾਸਪੁਰ ਤੋਂ ਐਲਾਨਿਆ ਉਮੀਦਵਾਰ

03/21/2019 6:18:33 PM

ਗੁਰਦਾਸਪੁਰ (ਗੁਰਪ੍ਰੀਤ)— 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਨੇ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਆਪਣਾ ਉਮਦੀਵਾਰ ਐਲਾਨ ਦਿੱਤਾ ਹੈ। 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਵੱਲੋਂ ਆਰ. ਐੱਮ. ਪੀ. ਆਈ. ਪਾਰਟੀ ਦੇ ਆਗੂ ਲਾਲ ਚੰਦ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਲਾਲ ਚੰਦ ਜ਼ਿਲਾ ਪਠਾਨਕੋਟ ਦੇ ਪਿੰਡ ਕਟਾਰੂਚਕ ਦੇ ਰਹਿਣ ਵਾਲੇ ਹਨ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਲਾਲ ਚੰਦ ਨੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਧੰਨਵਾਦ ਕਰਦੇ ਹੋਏ ਕਿਹਾ ਲੋਕਹਿਤ ਦੇ ਮੁੱਦਿਆਂ ਨੂੰ ਸੁਲਝਾਉਣ ਦਾ ਦਾਅਵਾ ਕੀਤਾ। 
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕ੍ਰੇਟਿਕ ਪਾਰਟੀ ਵੱਲੋਂ ਇਸ ਤੋਂ ਪਹਿਲਾਂ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਜਿਸ 'ਚ ਮਾਸਟਰ ਬਲਦੇਵ ਸਿੰਘ ਨੂੰ ਜੈਤੋ ਤੋਂ, ਪਰਮਜੀਤ ਕੌਰ ਖਾਲੜਾ ਖਡੂਰ ਸਾਹਿਬ ਤੋਂ, ਪੰਜਾਬ ਮੰਚ ਪਾਰਟੀ ਦੇ ਪ੍ਰਧਾਨ ਧਰਮਵੀਰ ਗਾਂਧੀ ਪਟਿਆਲਾ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਬਿਕਮਰ ਸਿੰਘ ਸੋਢੀ (ਬਸਪਾ) , ਜਲੰਧਰ ਤੋਂ ਬਲਵਿੰਦਰ ਕੁਮਾਰ (ਬਸਪਾ), ਫਤਿਹਗੜ੍ਹ ਸਾਹਿਬ ਤੋਂ ਮਨਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਖੁਸ਼ੀ ਰਾਮ (ਬਸਪਾ) ਅਤੇ ਸੁਖਪਾਲ ਸਿੰਘ ਖਹਿਰਾ (ਪੰਜਾਬ ਏਕਤਾ ਪਾਰਟੀ) ਬਠਿੰਡਾ ਤੋਂ ਚੋਣਾਂ ਲੜਨਗੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਗੁਰਦਾਸਪਰ ਸੀਟ ਤੋਂ ਅਜੇ ਤੱਕ ਨਾ ਤਾਂ ਕਾਂਗਰਸ ਅਤੇ ਨਾ ਹੀ ਭਾਜਪਾ ਨੇ ਕੋਈ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਨਹੀਂ ਉਤਾਰਿਆ ਹੈ।

shivani attri

This news is Content Editor shivani attri