ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ, ਜੇ ਨਜ਼ਰ ਆਉਣ ਇਹ ਲੱਛਣ ਤਾਂ ਰਹੋ ਸਾਵਧਾਨ

Saturday, Nov 02, 2024 - 06:31 PM (IST)

ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ, ਜੇ ਨਜ਼ਰ ਆਉਣ ਇਹ ਲੱਛਣ ਤਾਂ ਰਹੋ ਸਾਵਧਾਨ

ਬੁਢਲਾਡਾ (ਬਾਂਸਲ) : ਡੇਂਗੂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਭਾਵੇਂ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਕਿ ਕਿਸ ਤਰ੍ਹਾਂ ਡੇਂਗੂ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਥੇ ਇਸ ਬੀਮਾਰੀ ਤੋਂ ਬਚਾਅ ਲਈ ਘਰੇਲੂ ਟੋਟਕਿਆਂ ਦਾ ਵੀ ਲਾਹਾ ਲਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਅਧੀਨ ਪੈਂਦੇ ਪਿੰਡਾਂ ਵਿਚ ਅਸ਼ਵਨੀ ਕੁਮਾਰ ਸੁਪਰਵਾਈਜ਼ਰ ਦੀ ਅਗਵਾਈ ਵਿਚ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਦੀਵਾਲੀ ਵਾਲੀ ਰਾਤ ਪੰਜਾਬ 'ਚ ਵੱਡੀ ਅਣਹੋਣੀ, 25 ਸਾਲਾ ਮੁਟਿਆਰ ਦੀ ਧੌਣ ਧੜ ਤੋਂ ਹੋਈ ਵੱਖ

ਲੋਕਾਂ ਨੂੰ ਡੇਂਗੂ ਦੇ ਕਾਰਨ ਅਤੇ ਲੱਛਣਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਰਿਹਾ ਹੈ। ਬਾਰਿਸ਼ ਦਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਸਮਾਨ ਵਿਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲ੍ਹੀ ਕੀਤਾ ਜਾਵੇ ਕਿਉਂਕਿ ਉੱਥੇ ਲਾਰਵਾ ਬਣ ਜਾਂਦਾ ਹੈ ਜੋ ਡੇਂਗੂ ਦਾ ਕਾਰਨ ਹੈ। ਇਹ ਮੱਛਰ ਇਕ ਚਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ਵਿਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਮਸੂੜਿਆਂ ਤੇ ਨੱਕ ਵਿਚ ਖੂਨ ਵਗਣਾ ਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਇਸ ਪਿੰਡ ਨੇ 10 ਜੀਆਂ ਵਾਲੇ ਪਰਿਵਾਰ ਨੂੰ ਪਿੰਡ ਛੱਡਣ ਲਈ ਕਿਹਾ, ਦੋ ਦਿਨਾਂ ਦਾ ਦਿੱਤਾ ਸਮਾਂ

ਘਰਾਂ ਵਿਚ ਵਾਧੂ ਪਏ ਬਰਤਨਾਂ ਅਤੇ ਕਬਾੜ ਆਦਿ ਵਿਚ ਜੇਕਰ ਬਾਰਿਸ਼ ਦਾ ਪਾਣੀ ਭਰ ਗਿਆ ਹੈ ਤਾਂ ਉਸਨੂੰ ਤੁਰੰਤ ਖਾਲ੍ਹੀ ਕੀਤਾ ਜਾਵੇ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰੇ ਸਰੀਰ ਨੂੰ ਢਕ ਕੇ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ’ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਕਰਨਾ ਚਾਹੀਦਾ ਹੈ, ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿਚ ਖੁਦ ਜਾ ਕੇ ਖੂਨ ਦੀ ਜਾਂਚ ਜ਼ਰੂਰ ਕਰਵਾਉਣ। ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲ ਮਾਨਸਾ ਅਤੇ ਬੁਢਲਾਡਾ ਵਿਚ ਸਥਾਪਿਤ ਕੀਤੇ ਗਏ ਸੈਂਟੀਨਲ ਸਰਵੇਲੈਂਸ ਸੈਂਟਰਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਪੋਰਟਿਵ ਇਲਾਜ ਵੀ ਕੀਤਾ ਜਾਂਦਾ ਹੈ।

 


author

Gurminder Singh

Content Editor

Related News