ਪੰਜਾਬ: ਡੇਰਾ ਮੁਖੀ ਦੀ ਭੋਰੇ 'ਚ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!

Friday, Jun 20, 2025 - 02:12 PM (IST)

ਪੰਜਾਬ: ਡੇਰਾ ਮੁਖੀ ਦੀ ਭੋਰੇ 'ਚ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!

ਲੁਧਿਆਣਾ (ਮਨੀ): ਲੁਧਿਆਣਾ ਦੇ ਇਕ ਧਾਰਮਿਕ ਡੇਰੇ ਦੇ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਪੁਲਸ ਵੱਲੋਂ ਡੇਰਾ ਮੁਖੀ ਦੇ ਖ਼ਿਲਾਫ਼ FIR ਦਰਜ ਕੀਤੀ ਜਾ ਚੁੱਕੀ ਹੈ ਤੇ ਡੇਰਾ ਮੁਖੀ ਫ਼ਰਾਰ ਚੱਲ ਰਿਹਾ ਹੈ। ਇਸ ਮਗਰੋਂ ਹੁਣ ਪਿੰਡ ਵਾਸੀ ਵੀ ਖੁੱਲ੍ਹ ਕੇ ਬਾਬੇ ਦੇ ਵਿਰੋਧ ਵਿਚ ਆ ਗਏ ਹਨ ਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਇਕ ਮੰਗ ਪੱਤਰ ਵੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ

ਦਰਅਸਲ, ਲੁਧਿਆਣਾ ਦੇ ਮੁੱਲਾਂਪੁਰ ਦਾਖਾ ਅਧੀਨ ਪੈਂਦੇ ਪਿੰਡ ਤਲਵੰਡੀ ਵਿਚ ਇਕ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਦਾ ਵਿਵਾਦ ਦਿਨੋਂ-ਦਿਨ ਵਧਦਾ ਨਜ਼ਰ ਆ ਰਿਹਾ ਹੈ। ਜਿੱਥੇ ਪੁਲਸ ਵੱਲੋਂ ਡੇਰਾ ਮੁਖੀ ਦੇ ਖ਼ਿਲਾਫ਼ FIR ਦਰਜ ਕੀਤੀ ਜਾ ਚੁੱਕੀ ਹੈ, ਉੱਥੇ ਹੀ ਹੁਣ ਪਿੰਡ ਵਾਸੀਆਂ ਨੇ ਵੀ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚ ਮੰਗ ਪੱਤਰ ਦੇ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ਗਈ ਹੈ। ਜਿੱਥੇ ਇਕ ਪਾਸੇ ਡੇਰਾ ਮੁਖੀ ਵੱਲੋਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਹੈ, ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਅਤੇ ਵੱਡੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ-ਹਨੇਰੀ ਦਾ Alert

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਮਗਰੋਂ ਪਿੰਡ ਦੇ ਲੋਕਾਂ ਨੇ ਕਿਹਾ ਕਿ ਧਰਮ ਦੀ ਆੜ ਵਿਚ ਮਹਿਲਾਵਾਂ ਨੂੰ ਬਹਿਲਾ ਫੁਸਲਾ ਕੇ ਗਲਤ ਕੰਮ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ, ਸਗੋਂ ਪਹਿਲਾਂ ਵੀ ਡੇਰਾ ਮੁਖੀ ਦੀ ਅਜਿਹੀ ਵੀਡੀਓ ਵਾਇਰਲ ਹੋਈ ਸੀ, ਜਿਸ ਮਾਮਲੇ ਨੂੰ ਦਬਾਇਆ ਜਾ ਚੁੱਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਜਾਇਦਾਦ ਡੇਰੇ ਦੇ ਨਾਂ 'ਤੇ ਬਣਾਈ ਗਈ ਹੈ, ਉਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਛੋਟੀਆਂ ਬੱਚੀਆਂ ਦਾ ਵਪਾਰ ਕੀਤਾ ਜਾਂਦਾ ਹੈ । ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤਾ ਹੈ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਵੇਗੀ। ਜੇ ਡੇਰੇ ਵਿਚ ਕੁਝ ਵੀ ਗਲਤ ਹੋ ਰਿਹਾ ਹੋਵੇਗਾ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News