ਅਮਰੀਕਾ ''ਚ ਗ੍ਰਿਫ਼ਤਾਰ ਹੋਏ ਗੈਂਗਸਟਰ ਹੈੱਪੀ ਪਾਸੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ DGP ਦਾ ਵੱਡਾ ਬਿਆਨ

Saturday, Apr 19, 2025 - 11:04 AM (IST)

ਅਮਰੀਕਾ ''ਚ ਗ੍ਰਿਫ਼ਤਾਰ ਹੋਏ ਗੈਂਗਸਟਰ ਹੈੱਪੀ ਪਾਸੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ DGP ਦਾ ਵੱਡਾ ਬਿਆਨ

ਜਲੰਧਰ/ਚੰਡੀਗੜ੍ਹ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਅੱਤਵਾਦ ਖ਼ਿਲਾਫ਼ ਜਾਰੀ ਜੰਗ ਵਿਚ ਇਤਿਹਾਸਕ ਪ੍ਰਾਪਤੀ ਦੇ ਰੂਪ ’ਚ ਪੰਜਾਬ ਪੁਲਸ ਦੇ ਅਣਥੱਕ ਯਤਨਾਂ ਸਦਕਾ ਅਮਰੀਕਾ ’ਚ ਰਹਿਣ ਵਾਲੇ ਪਾਕਿਸਤਾਨ-ਆਈ. ਐੱਸ. ਆਈ. ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਪ੍ਰਮੁੱਖ ਵਰਕਰ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਹਿਯੋਗੀ ਹਰਪ੍ਰੀਤ ਸਿੰਘ ਉਰਫ਼ ਹੈੱਪੀ ਪਾਸੀਆ ਨੂੰ ਅਮਰੀਕਾ ਦੇ ਸੈਕ੍ਰਾਮੈਂਟੋ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਨੂੰ ਵੱਡੀ ਸਫ਼ਲਤਾ ਕਰਾਰ ਦਿੱਤਾ ਅਤੇ ਕਿਹਾ ਕਿ ਆਈ. ਐੱਸ. ਆਈ. ਦੇ ਸਮਰਥਨ ਵਾਲੇ ਅੱਤਵਾਦੀ ਨੈੱਟਵਰਕ ’ਤੇ ਲਗਾਤਾਰ ਕਾਰਵਾਈ ’ਚ ਇਹ ਪ੍ਰਮੁੱਖ ਮੀਲ ਦਾ ਪੱਥਰ ਹੈ, ਜਿਸ ਵਿਚ ਅਮਰੀਕਾ ਦੇ ਅਧਿਕਾਰੀਆਂ ਵੱਲੋਂ ਹੈੱਪੀ ਪਾਸੀਆ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ': 49ਵੇਂ ਦਿਨ 124 ਨਸ਼ਾ ਸਮੱਗਲਰ ਗ੍ਰਿਫ਼ਤਾਰ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

PunjabKesari

ਉਨ੍ਹਾਂ ਕਿਹਾ ਕਿ ਇਹ ਅਮਰੀਕਾ ਅਤੇ ਭਾਰਤ ਵਿਚਾਲੇ ਕੌਮਾਂਤਰੀ ਸਹਿਯੋਗ ਅਤੇ ਸੂਚਨਾਵਾਂ ਦੇ ਵਟਾਂਦਰੇ ਦਾ ਨਤੀਜਾ ਹੈ। ਫੈਡਰਲ ਜਾਂਚ ਬਿਊਰੋ (ਐੱਫ਼. ਬੀ. ਆਈ.) ਅਤੇ ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫ਼ੋਰਸਮੈਂਟ (ਆਈ. ਸੀ. ਈ.) ਨੇ 17 ਅਪ੍ਰੈਲ ਨੂੰ ਕੈਲੀਫੋਰਨੀਆ ਦੇ ਸੈਕ੍ਰਾਮੈਂਟੋ ’ਚ ਹੈਪੀ ਪਾਸੀਆ ਨੂੰ ਗ੍ਰਿਫ਼ਤਾਰ ਕੀਤਾ। ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਹੈਪੀ ਪਾਸੀਆ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਉਸ ਦੇ ਅਮਰੀਕਾ ਸਥਿਤ ਸਾਥੀਆਂ ਦਰਮਨ ਕਾਹਲੋਂ ਅਤੇ ਅੰਮ੍ਰਿਤ ਬਲ ਦੇ ਨਾਲ ਆਪਣੇ ਅਪਰਾਧਕ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ Alert! ਆਉਣ ਵਾਲੇ ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਡੀ. ਜੀ. ਪੀ. ਨੇ ਦੱਸਿਆ ਕਿ ਬਾਅਦ ’ਚ ਹੈੱਪੀ ਪਾਸੀਆ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਪ੍ਰਮੁੱਖ ਸਹਿਯੋਗੀ ਬਣ ਗਿਆ, ਜੋ ਆਈ. ਐੱਸ. ਆਈ. ਦੇ ਸਿੱਧੇ ਮਾਰਗਦਰਸ਼ਨ ’ਚ ਕੰਮ ਕਰਦਾ ਸੀ। ਹੈੱਪੀ ਪੰਜਾਬ ’ਚ ਆਈ. ਐੱਸ. ਆਈ. ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਸੀ ਅਤੇ ਉਸ ਨੇ 2023 ਤੋਂ 2025 ਵਿਚਾਲੇ ਪੂਰੇ ਸੂਬੇ ਵਿਚ ਟਾਰਗੈੱਟ ਕਿਲਿੰਗਜ਼, ਪੁਲਸ ਥਾਣਿਆਂ ਅਤੇ ਗ੍ਰਨੇਡ ਹਮਲਿਆਂ ਅਤੇ ਜਬਰੀ ਵਸੂਲੀ ਦੀ ਸਾਜ਼ਿਸ਼ ਰਚਣ ’ਚ ਕੇਂਦਰੀ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਕਾਨੂੰਨ ਅਨੁਸਾਰ ਪਾਸੀਆ ਦੀ ਭਾਰਤ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੇ ਨਾਲ ਮਾਮਲਾ ਉਠਾਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਲੱਗੀ ਪਾਬੰਦੀ, ਸਵੇਰੇ ਤੋਂ 9 ਤੋਂ ਸ਼ਾਮ 5 ਵਜੇ ਤੱਕ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News