ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼

Friday, Jun 27, 2025 - 10:38 AM (IST)

ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਸ ਨਸ਼ਾ ਸਮੱਗਲਰਾਂ ਵਿਰੁੱਧ ਹੋਰ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।  ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸੂਬੇ ਦੇ ਸਾਰੇ ਪੁਲਸ ਅਧਿਕਾਰੀਆਂ ਨੂੰ ਇਕ ਸੰਦੇਸ਼ ਵਿਚ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨਸ਼ਿਆਂ ਨੂੰ ਖ਼ਤਮ ਕਰਨ ਲਈ ਆਰ-ਪਾਰ ਦੀ ਲੜਾਈ ਲੜ ਰਹੀ ਹੈ ਅਤੇ ਅਸੀਂ ਸੂਬੇ ਵਿਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਵਾਂਗੇ।

ਇਹ ਵੀ ਪੜ੍ਹੋ: ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਦਾ Alert

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨਾ ਸਿਰਫ਼ ਨਸ਼ਿਆਂ ਨੂੰ ਖ਼ਤਮ ਕਰ ਰਹੀ ਹੈ ਸਗੋਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਨਾ ਸਿਰਫ਼ ਛੋਟੇ ਨਸ਼ਾ ਸਮੱਗਲਰਾਂ ਨੂੰ ਫੜਿਆ ਹੈ, ਸਗੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਵੀ ਫੜਿਆ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਕਾਰਨ ਪੰਜਾਬ ਪੁਲਸ ਦਾ ਮਨੋਬਲ ਵਧਿਆ ਹੈ ਕਿਉਂਕਿ ਜਨਤਾ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਵੱਡਾ ਕੰਮ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਸ਼ਾ ਖ਼ਤਮ ਕਰਨ ਦੇ ਸੰਕਲਪ ਨੂੰ ਹਰ ਕੀਮਤ ’ਤੇ ਪੂਰਾ ਕਰੇਗੀ ਅਤੇ ਅਸੀਂ ਇਸ ਦਿਸ਼ਾ ਵਿਚ ਬਹੁਤ ਨੇੜੇ ਪਹੁੰਚ ਚੁੱਕੇ ਹਾਂ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News