ਪੰਜਾਬ 'ਚ ਕੋਰੋਨਾ ਨੂੰ ਲੈ ਕੇ DGP ਦਾ ਵੱਡਾ ਫ਼ੈਸਲਾ, ਪੁਲਸ ਮੁਖੀਆਂ ਨੂੰ ਹਦਾਇਤਾਂ ਜਾਰੀ

07/16/2020 2:09:13 PM

ਚੰਡੀਗੜ੍ਹ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਕੋਰੋਨਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਸ ਮੁਲਾਜ਼ਮਾਂ ਅਤੇ ਮੰਤਰੀਆਂ ਨੂੰ ਵੀ ਆਪਣੇ ਲਪੇਟੇ 'ਚ ਲਿਆ ਹੋਇਆ ਹੈ। ਸੂਬੇ 'ਚ ਕੋਰੋਨਾ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਦੇ ਡੀ. ਜੀ. ਪੀ. ਦਫ਼ਤਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਹਸਪਤਾਲ 'ਚ ਦਾਖਲ ਨੇ ਕੋਰੋਨਾ ਪੀੜਤ ਮੰਤਰੀ 'ਬਾਜਵਾ', ਜਾਣੋ ਸਿਹਤ ਦਾ ਹਾਲ

ਡੀ. ਜੀ. ਪੀ. ਦਫ਼ਤਰ ਵੱਲੋਂ ਸੂਬੇ ਦੇ ਸਾਰੇ ਪੁਲਸ ਮੁਖੀਆ ਨੂੰ ਸਮਾਜਿਕ ਦੂਰੀ ਨੂੰ ਧਿਆਨ 'ਚ ਰੱਖਦੇ ਹੋਏ ਦਫ਼ਤਰਾਂ 'ਚ 50 ਫੀਸਦੀ ਸਟਾਫ ਸੱਦਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਗੱਲ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ ਕਿ ਸਰਕਾਰ ਦਾ ਕੰਮ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਪੁਲਸ ਮੁਖੀ ਇਸ ਨੂੰ ਲੈ ਕੇ ਫੈਸਲਾ ਲੈਣਗੇ ਕਿ 50 ਫ਼ੀਸਦੀ ਸਟਾਫ ਦਾ ਦਫ਼ਤਰ ਆਉਣਾ ਜ਼ਰੂਰੀ ਹੈ ਜਾਂ 50 ਫ਼ੀਸਦੀ ਤੋਂ ਘੱਟ ਸਟਾਫ ਦੀ ਲੋੜ ਹੈ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸਾਂ 'ਤੇ ਰੋਕ, ਸਿਆਸੀ ਪਾਰਟੀਆਂ ਨੂੰ ਸਖਤ ਹੁਕਮ ਜਾਰੀ
ਦੱਸਣਯੋਗ ਹੈ ਕਿ ਇਸ ਸਮੇਂ ਕੋਰੋਨਾ ਕਾਰਨ ਪੰਜਾਬ 'ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ 8800 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 226 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਅਤੇ ਸੂਬੇ ਅੰਦਰ ਕੋਰੋਨਾ ਦੇ ਕੁੱਲ 2500 ਤੋਂ ਜ਼ਿਆਦਾ ਕੇਸ ਸਰਗਰਮ ਹਨ। ਇਸ ਦੇ ਨਾਲ ਹੀ ਕਰੀਬ 6000 ਲੋਕ ਕੋਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦਾ ਅਹਿਮ ਫੈਸਲਾ, ਪੁਲਸ 'ਚ ਭਰਤੀ ਹੋਣਗੇ ਤਕਨੀਕੀ ਮਾਹਿਰ


 

Babita

This news is Content Editor Babita