ਪੰਜਾਬ ਪੁਲਸ DGP ਗੌਰਵ ਯਾਦਵ ਦੀ ਅਗਵਾਈ ’ਚ ਗੈਂਗਸਟਰਾਂ ’ਤੇ ਦਬਦਬਾ ਕਾਇਮ ਕਰਨ ’ਚ ਜੁਟੀ

07/21/2022 6:03:45 PM

ਜਲੰਧਰ (ਧਵਨ)-ਪੰਜਾਬ ਪੁਲਸ ਆਪਣੇ ਨਵੇਂ ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ’ਚ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ’ਤੇ ਦਬਦਬਾ ਕਾਇਮ ਕਰਨ ’ਚ ਜੁਟ ਗਈ ਹੈ। ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਅਤੇ ਸ਼ੂਟਰਾਂ ਨਾਲ ਹੋਏ ਮੁਕਾਬਲੇ ਨੇ ਪੁਲਸ ਦੀਆਂ ਪੁਰਾਣੀਆਂ ਯਾਦਾਂ ਨੂੰ ਮੁੜ ਤਾਜ਼ਾ ਕਰ ਦਿੱਤਾ ਹੈ, ਜੋ ਸਾਬਕਾ ਡੀ. ਜੀ. ਪੀ. ਸਵ. ਕੇ. ਪੀ. ਐੱਸ. ਗਿੱਲ ਦੇ ਸਮੇਂ ’ਚ ਹੋਇਆ ਕਰਦੀਆਂ ਸੀ। ਗੌਰਵ ਯਾਦਵ ਵੱਲੋਂ ਡੀ. ਜੀ. ਪੀ. ਬਣਨ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫੀਲਡ ’ਚ ਉਤਾਰਿਆ ਗਿਆ ਹੈ, ਉਸ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋਇਆ ਹੈ ਅਤੇ ਬੁੱਧਵਾਰ ਜਿਸ ਤਰ੍ਹਾਂ ਪੰਜਾਬ ਪੁਲਸ ਨੇ ਸ਼ੂਟਰਾਂ ਨੂੰ ਮਾਰਿਆ ਹੈ, ਉਸ ਨਾਲ ਪੰਜਾਬ ਪੁਲਸ ਦੀ ਸੋਸ਼ਲ ਮੀਡੀਆ ’ਤੇ ਕਾਫ਼ੀ ਤਾਰੀਫ਼ ਹੋ ਰਹੀ ਹੈ। ਸੋਸ਼ਲ ਮੀਡੀਆ ’ਤੇ ਕਈ ਲੋਕਾਂ ਨੇ ਲਿਖਿਆ ਹੈ ਕਿ ਪੁਲਸ ਨੇ ਕੇ. ਪੀ. ਐੱਸ. ਗਿੱਲ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ਹੈ, ਜਿਨ੍ਹਾਂ ਨੇ ਆਪਣੇ ਡੀ. ਜੀ. ਪੀ. ਕਾਰਜਕਾਲ ਦੌਰਾਨ ਅਨੇਕਾਂ ਅੱਤਵਾਦੀਆਂ ਨੂੰ ਮਾਰਿਆ ਸੀ ਅਤੇ ਸੂਬੇ ’ਚ ਅਮਨ-ਸ਼ਾਂਤੀ ਬਹਾਲ ਕੀਤੀ ਸੀ।

ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਮਨੂੰ ਤੇ ਜਗਰੂਪ ਰੂਪਾ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਜਾਣੋ ਕਦੋਂ ਕੀ-ਕੀ ਹੋਇਆ

ਕੁਝ ਲੋਕਾਂ ਨੇ ਇਹ ਵੀ ਲਿਖਿਆ ਹੈ ਕਿ ਇਸ ਮੁਕਾਬਲੇ ਤੋਂ ਬਾਅਦ ਹੁਣ ਪੰਜਾਬ ਪੁਲਸ ਦਾ ਮਨੋਬਲ ਹੋਰ ਵਧੇਗਾ ਅਤੇ ਪੰਜਾਬ ਪੁਲਸ ਦੀ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਜੋ ਲੋਕ ਆਲੋਚਨਾ ਕਰ ਰਹੇ ਸਨ, ਦੀ ਜ਼ੁਬਾਨ ਨੂੰ ਤਾਲੇ ਲੱਗ ਜਾਣਗੇ। ਡੀ. ਜੀ. ਪੀ. ਗੌਰਵ ਯਾਦਵ ਨੇ ਪਿਛਲੇ ਦਿਨੀਂ ਚੰਡੀਗੜ੍ਹ ਪੁਲਸ ਹੈੱਡਕੁਆਰਟਰ ’ਚ ਬੈਠਣ ਵਾਲੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਫੀਲਡ ’ਚ ਚੈਕਿੰਗ ਅਭਿਆਨ ’ਚ ਉਤਾਰਿਆ ਸੀ ਅਤੇ ਹਰ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨਾਲ ਮਿਲ ਕੇ ਨਸ਼ਾ ਸਮੱਗਲਿੰਗ ਕਰਨ ਵਾਲੇ ਇਲਾਕਿਆਂ ’ਚ ਜਾ ਕੇ ਚੈਕਿੰਗ ਕਰਕੇ ਸਮੱਗਲਰਾਂ ਨੂੰ ਕਾਬੂ ਕੀਤਾ ਸੀ। ਜਿਸ ਤਰ੍ਹਾਂ ਨਾਲ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਸ਼ੂਟਰਾਂ ਨੂੰ ਮਾਰਿਆ ਗਿਆ ਹੈ, ਉਸ ਨਾਲ ਸੂਬਾ ਪੁਲਸ ਦਾ ਮਨੋਬਲ ਉੱਚਾ ਹੋਇਆ ਹੈ।
 ਇਹ ਵੀ ਪੜ੍ਹੋ:  ਨਸ਼ੇ ਨੇ ਉਜਾੜਿਆ ਘਰ, ਫਿਲੌਰ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੀ ਮੌਤ

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਜਿੱਥੇ ਗੈਂਗਸਟਰਾਂ ’ਤੇ ਦਬਦਬਾ ਬਣਾਉਣ ਵਾਲੇ ਪੁਲਸ ਅਧਿਕਾਰੀਆਂ ਅਤੇ ਟੀਮ ਨੂੰ ਵਧਾਈ ਦਿੱਤੀ ਹੈ, ਉਥੇ ਹੀ ਉਨ੍ਹਾਂ ਦੁਹਰਾਇਆ ਕਿ ਸੂਬੇ ’ਚ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਉਨ੍ਹਾਂ ਦੇ ਏਜੰਡੇ ’ਚ ਸਭ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਨੂੰ ਪੂਰੀ ਤਰ੍ਹਾਂ ਨਾਲ ਬਰਕਰਾਰ ਰੱਖਣ ਲਈ ਪੰਜਾਬ ਪੁਲਸ ਵਚਨਬੱਧ ਹੈ ਅਤੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾਤਲਾਂ ਨੂੰ ਪੁਲਸ ਨੇ ਇੰਝ ਪਾਇਆ ਸੀ ਘੇਰਾ, ਚਸ਼ਮਦੀਦਾਂ ਨੇ ਬਿਆਨ ਕੀਤਾ ਐਨਕਾਊਂਟਰ ਦਾ ਮੰਜ਼ਰ 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News