ਪੰਜਾਬ ਦੇ DGP ਗੌਰਵ ਯਾਦਵ ਹਾਈਕੋਰਟ 'ਚ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

Thursday, Oct 12, 2023 - 01:08 PM (IST)

ਪੰਜਾਬ ਦੇ DGP ਗੌਰਵ ਯਾਦਵ ਹਾਈਕੋਰਟ 'ਚ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਐੱਨ. ਡੀ. ਪੀ. ਐੱਸ. ਮਾਮਲਿਆਂ ਦੀ ਜਾਂਚ 'ਚ ਦੇਰੀ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਅਤੇ ਗ੍ਰਹਿ ਸਕੱਤਰ ਅਦਾਲਤ 'ਚ ਪੇਸ਼ ਹੋਏ। ਉਨ੍ਹਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਪੀ. ਵੀ ਅਦਾਲਤ 'ਚ ਪੇਸ਼ ਹੋਏ। ਉਨ੍ਹਾਂ ਨੂੰ ਖ਼ੁਦ ਪੇਸ਼ ਹੋ ਕੇ ਅਦਾਲਤ ਦੇ ਸਵਾਲਾਂ ਦਾ ਜਵਾਬ ਦੇਣ ਦੇ ਹੁਕਮ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਨੋਟੀਫਿਕੇਸ਼ਨ

ਇਨ੍ਹਾਂ ਸਾਰਿਆਂ ਨੂੰ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਐਫੀਡੇਵਿਟ 'ਚ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਐੱਨ. ਡੀ. ਪੀ. ਐੱਸ. ਦੇ ਇਕ ਮਾਮਲੇ 'ਚ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ 'ਚ ਬੰਦ ਇਕ ਨੌਜਵਾਨ ਦੀ ਜਾਂਚ ਦੇ ਮਾਮਲੇ ਸਬੰਧੀ ਉਕਤ ਕਾਰਵਾਈ ਕੀਤੀ ਗਈ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਲੰਬੇ ਅਰਸੇ ਤੋਂ ਜੇਲ੍ਹ 'ਚ ਬੰਦ ਹੈ ਪਰ ਪੁਲਸ ਦੀ ਜਾਂਚ ਅੱਗੇ ਨਹੀਂ ਵੱਧ ਰਹੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ! Snapchat 'ਤੇ ਹੋਈਆਂ ਅਪਲੋਡ

ਇਸ ਮਾਮਲੇ 'ਚ ਕਰੀਬ 24 ਅਧਿਕਾਰੀਆਂ ਨੂੰ ਗਵਾਹ ਬਣਾਇਆ ਗਿਆ ਸੀ ਪਰ ਅਜੇ ਤੱਕ ਸਿਰਫ ਇਕ ਹੀ ਗਵਾਹੀ ਹੋਈ ਹੈ। ਇਸ ਦੇ ਚੱਲਦਿਆਂ ਟ੍ਰਾਇਲ 'ਚ ਦੇਰੀ ਹੋ ਰਹੀ ਹੈ। ਹਾਈਕੋਰਟ ਨੇ ਕਿਹਾ ਸੀ ਕਿ ਨਸ਼ੇ ਦੇ ਕਾਰੋਬਾਰ ਦੇ ਚੱਲਦਿਆਂ ਨੌਜਵਾਨ ਬਰਬਾਦ ਹੋ ਰਿਹਾ ਹੈ ਪਰ ਪੁਲਸ ਅਜਿਹੇ ਮਾਮਲਿਆਂ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰ ਰਹੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News