ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਹਦਾਇਤਾਂ

Wednesday, Aug 19, 2026 - 11:39 AM (IST)

ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਸੰਤੁਲਿਤ, ਪੀੜਤ-ਕੇਂਦਰਿਤ ਅਤੇ ਲਿੰਗ-ਸੰਵੇਦਨਸ਼ੀਲ ਪੁਲਸ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ 'ਚ ਵੱਡਾ ਕਦਮ ਚੁੱਕਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਫਿਲੌਰ ਸਥਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਸ ਅਕੈਡਮੀ (ਐੱਮ. ਆਰ. ਐੱਸ. ਪੀ. ਪੀ. ਏ.) ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰਾਜੈਕਟ ‘ਮੇਨਸਟਰੀਮਿੰਗ ਆਫ ਵੂਮੈਨ ਇਨ ਪੰਜਾਬ ਪੁਲਸ’ ਅਧੀਨ ਤੀਜੇ ਗੇੜ ਦੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ: ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਬਿਕਰਮ ਮਜੀਠੀਆ ਦਾ ਬਿਆਨ

PunjabKesari

ਇਹ ਪਹਿਲਕਦਮੀ ਪੰਜਾਬ ਪੁਲਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ. ਏ. ਡੀ.) ਵੱਲੋਂ ਜੇ-ਪਾਲ ਸਾਊਥ ਏਸ਼ੀਆ ਅਤੇ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਵਿਆਪਕ ਇੰਪੈਕਟ ਅਸੈਸਮੈਂਟ ਟ੍ਰੇਨਿੰਗ ਪ੍ਰੋਗਰਾਮ ਹੈ। ਦਸੰਬਰ 2025 ਤੋਂ ਚਲਾਈ ਜਾ ਰਹੀ ਲਿੰਗ ਸੰਵੇਦਨਸ਼ੀਲ ਸਿਖਲਾਈ ਦਾ ਇਹ ਤੀਜਾ ਅਤੇ ਆਖ਼ਰੀ ਗੇੜ ਹੈ। ਇਸ ਗੇੜ ਦੀ ਸਿਖਲਾਈ ’ਚ ਵਿਸ਼ੇਸ਼ ਗਰੁੱਪਾਂ ਅਧੀਨ ਕੁੱਲ੍ਹ 1,453 ਨਾਮਜ਼ਦ ਪੁਲਸ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਸ 'ਚ ਪਹਿਲੇ ਦਿਨ ਮਿਕਸਡ ਗਰੁੱਪ (ਟੀ3), ਦੂਜੇ ਦਿਨ ਸਿਰਫ਼ ਪੁਰਸ਼ਾਂ ਦਾ ਗਰੁੱਪ (ਟੀ2) ਅਤੇ ਤੀਜੇ ਦਿਨ ਸਿਰਫ਼ ਔਰਤਾਂ ਦਾ ਗਰੁੱਪ (ਟੀ1) ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert

PunjabKesari

ਡੀ. ਜੀ. ਪੀ. ਨੇ ਕਿਹਾ ਕਿ ਸੂਬਾ ਪੱਧਰੀ ਥ੍ਰੀ ਟ੍ਰੇਨਿੰਗ ਰਾਊਂਡਜ਼ ਰਾਹੀਂ 384 ਪੁਲਸ ਥਾਣਿਆਂ ਦੇ 1500–2000 ਪੁਲਸ ਮੁਲਾਜ਼ਮਾਂ ਨੂੰ ਲਿੰਗ-ਸੰਵੇਦਨਸ਼ੀਲ, ਹੱਕ- ਆਧਾਰਿਤ ਅਤੇ ਪੀੜਤ-ਕੇਂਦਰਿਤ ਪੁਲਸਿੰਗ ਲਈ ਲੋੜੀਂਦੇ ਹੁਨਰ ਅਤੇ ਸੂਝ-ਬੂਝ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ’ਚ ਔਰਤਾਂ, ਬੱਚਿਆਂ ਅਤੇ ਹੋਰ ਕਮਜ਼ੋਰ ਵਰਗਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਪੁਲਸ ਦੇ ‘ਸਾਂਝ’ ਪਲੇਟਫਾਰਮ ’ਤੇ ਰੱਖਿਆ ਮੰਤਰਾਲੇ ਦੀ ਵੈਰੀਫਿਕੇਸ਼ਨ ਲਈ ਆਨਲਾਈਨ ਡਿਜੀਟਲ ਪੋਰਟਲ ਵੀ ਲਾਂਚ ਕੀਤਾ। ਇਹ ਡਿਜੀਟਲ ਪਹਿਲ ਇਕ ਵੱਡਾ ਮੀਲ ਪੱਥਰ ਹੈ, ਜੋ ਨਵੇਂ ਭਰਤੀ ਹੋਏ ਰੱਖਿਆ ਮੁਲਾਜ਼ਮਾਂ ਦੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਮਹੀਨਿਆਂ ਦੇ ਸਮੇਂ ਨੂੰ ਘਟਾ ਕੇ ਕੁਝ ਦਿਨਾਂ ’ਚ ਤਬਦੀਲ ਕਰਨ ਲਈ ਦੇ ਉਦੇਸ਼ ਨਾਲ ਕੀਤੀ ਗਈ ਹੈ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਨਾਗਰਿਕ-ਕੇਂਦਰਿਤ ਪੁਲਸਿੰਗ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਥਾਣਿਆਂ ’ਚ ਪਹੁੰਚਣ ਵਾਲੇ ਸਾਰੇ ਸ਼ਿਕਾਇਤਕਰਤਾਵਾਂ ਨਾਲ ਆਪਣੀ ਰੋਜ਼ਾਨਾ ਗੱਲਬਾਤ ’ਚ ਹਮਦਰਦੀ ਤੇ ਸੰਵੇਦਨਸ਼ੀਲਤਾ ਲਿਆਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News