ਕਿਸਾਨ ਅੰਦੋਲਨ: ਗ੍ਰਹਿ ਵਿਭਾਗ ਦੇ ਨਿਰਦੇਸ਼ਾਂ ਮਗਰੋਂ DGP ਪੰਜਾਬ ਨੇ ਦਿੱਤੀਆਂ ਸਖ਼ਤ ਹਦਾਇਤਾਂ

Wednesday, Feb 21, 2024 - 05:22 AM (IST)

ਕਿਸਾਨ ਅੰਦੋਲਨ: ਗ੍ਰਹਿ ਵਿਭਾਗ ਦੇ ਨਿਰਦੇਸ਼ਾਂ ਮਗਰੋਂ DGP ਪੰਜਾਬ ਨੇ ਦਿੱਤੀਆਂ ਸਖ਼ਤ ਹਦਾਇਤਾਂ

ਚੰਡੀਗੜ੍ਹ: ਕਿਸਾਨ ਅੰਦੋਲਨ ਨਾਲ ਜੁੜੀ ਬੇਹੱਦ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ 21 ਫ਼ਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਵੱਲ ਜਾਣ ਤੋਂ ਰੋਕਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ: ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਰੇ ਏ.ਡੀ.ਜੀ.ਪੀ., ਆਈ.ਜੀ.ਪੀ., ਡੀ.ਆਈ.ਜੀ., ਸਮੂਹ ਪੁਲਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਹਦਾਇਤਾਂ ਵਿਚ ਕਿਹਾ ਗਿਆ ਹੈ ਕਿ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਪੰਜਾਬ-ਹਰਿਆਣਾ ਬਾਰਡਰ 'ਤੇ ਪੈਂਦੇ ਖਨੌਰੀ ਅਤੇ ਸ਼ੰਭੂ ਤਕ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਜਿੱਥੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲ ਰਹੀ ਹੈ ਕਿ ਅੰਦੋਲਨਕਾਰੀਆਂ ਵੱਲੋਂ ਬੈਰੀਕੇਡ ਤੋੜ ਕੇ ਹਰਿਆਣਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਦੋਹਾਂ ਸੂਬਿਆਂ ਵਿਚ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਵੱਲੋਂ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਪਹਿਲਾ ਬਿਆਨ

ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀ.ਜੀ.ਪੀ. ਵੱਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐੱਸਐੱਸਪੀਜ਼ ਤੇ ਪੁਲਸ ਕਮਿਸ਼ਨਰਾਂ ਤਕ ਪਹੁੰਚਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲਿੰਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇ.ਸੀ.ਬੀ., ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਹੁੰਚਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਕੁਝ ਦੇਰ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੀ ਪੰਜਾਬ ਦੇ ਮੁੱਖ ਸਕੱਤਰ ਨੂੰ ਉਕਤ ਮਾਮਲੇ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News