ਅਹਿਮ ਖ਼ਬਰ : ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ DGP ਵਲੋਂ ਪੂਰੇ ਪੰਜਾਬ ''ਚ ਸਖ਼ਤ ਹੁਕਮ ਜਾਰੀ

01/10/2024 11:13:29 AM

ਜਲੰਧਰ/ਚੰਡੀਗੜ੍ਹ (ਧਵਨ) : ਗਣਤੰਤਰ ਦਿਵਸ ਨੂੰ ਨੇੜੇ ਵੇਖਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਰਹੱਦੀ ਖੇਤਰਾਂ ਸਮੇਤ ਪੂਰੇ ਪੰਜਾਬ ’ਚ ਸੁਰੱਖਿਆ ਇੰਤਜ਼ਾਮ ਮਜ਼ਬੂਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਗਣਤੰਤਰ ਦਿਵਸ ’ਤੇ ਰਾਜਪਾਲ, ਮੁੱਖ ਮੰਤਰੀ ਤੇ ਮੰਤਰੀਆਂ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਕੌਮੀ ਝੰਡਾ ਲਹਿਰਾਇਆ ਜਾਂਦਾ ਹੈ, ਜਿਸ ਨੂੰ ਵੇਖਦਿਆਂ ਦੇਸ਼-ਵਿਰੋਧੀ ਤਾਕਤਾਂ ਤੇ ਸਮਾਜ-ਵਿਰੋਧੀ ਅਨਸਰ ਸਰਗਰਮ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦੀਆਂ ਛੁੱਟੀਆਂ ਦਰਮਿਆਨ ਆਈ ਅਹਿਮ ਖ਼ਬਰ, ਵਧੀ ਵਿਦਿਆਰਥੀਆਂ ਦੀ Tension

ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਆਪੋ-ਆਪਣੇ ਖੇਤਰਾਂ ਵਿਚ ਰਾਤ ਦੇ ਨਾਕੇ ਲਾਉਣ ਦੇ ਹੁਕਮ ਦਿੱਤੇ ਹਨ। ਇਹ ਵੀ ਹੁਕਮ ਦਿੱਤੇ ਗਏ ਹਨ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਸਾਰੇ ਪੁਲਸ ਕਮਿਸ਼ਨਰ ਤੇ ਐੱਸ. ਐੱਸ. ਪੀਜ਼ ਆਪੋ-ਆਪਣੇ ਖੇਤਰਾਂ ਵਿਚ ਖੁਦ ਪੁਲਸ ਨਾਕਿਆਂ ਦੀ ਚੈਕਿੰਗ ਕਰਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਨਵਜੋਤ ਸਿੱਧੂ ਦੀ ਵੱਡੀ ਰੈਲੀ, ਆਖ ਦਿੱਤੀਆਂ ਵੱਡੀਆਂ ਗੱਲਾਂ (ਵੀਡੀਓ)

ਪੰਜਾਬ ਪੁਲਸ ਵਲੋਂ ਅੱਤਵਾਦੀਆਂ ਤੇ ਸਮਾਜ-ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਆਪਰੇਸ਼ਨ ਵੀ ਚਲਾਇਆ ਜਾਵੇਗਾ। ਪੰਜਾਬ ’ਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਵਿਸ਼ੇਸ਼ ਨਾਕਾਬੰਦੀ ਰਹੇਗੀ। ਗਣਤੰਤਰ ਦਿਵਸ ਸਬੰਧੀ ਕੁੱਝ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵੀ ਵਧਾਈ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News