ਪੰਜਾਬ ਦੇ DGP ਵੱਲੋਂ ਅਗਲੇ ਹੁਕਮਾਂ ਤੱਕ ਸੰਵੇਦਨਸ਼ੀਲ ਇਲਾਕਿਆਂ ਲਈ ਜਾਰੀ ਕੀਤੇ ਗਏ ਹੁਕਮ
Wednesday, Mar 22, 2023 - 10:41 AM (IST)
ਜਲੰਧਰ (ਧਵਨ) : ਪੰਜਾਬ ’ਚ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਹਾਲਾਂਕਿ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਪਰ ਇਸ ਦੇ ਬਾਵਜੂਦ ਪੁਲਸ ਆਪਰੇਸ਼ਨ ਜਾਰੀ ਰਹਿਣ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਆਪੋ-ਆਪਣੇ ਖੇਤਰਾਂ 'ਚ ਪੈਂਦੇ ਸੰਵੇਦਨਸ਼ੀਲ ਇਲਾਕਿਆਂ 'ਚ ਫਲੈਗ ਮਾਰਚ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ Internet ਨੂੰ ਲੈ ਕੇ ਆਈ ਵੱਡੀ ਖ਼ਬਰ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
ਪੰਜਾਬ ’ਚ ਹਾਲਾਂਕਿ ਪਿਛਲੇ 2-3 ਦਿਨਾਂ 'ਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਕਿਉਂਕਿ ਸਾਰੇ ਜ਼ਿਲ੍ਹਿਆਂ 'ਚ ਸੁਰੱਖਿਆ ਬਲਾਂ ਤੇ ਪੰਜਾਬ ਪੁਲਸ ਨੇ ਮਿਲ ਕੇ ਫਲੈਗ ਮਾਰਚ ਆਯੋਜਿਤ ਕੀਤੇ ਸਨ, ਜਿਸ ਨਾਲ ਜਨਤਾ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਹੋਈ।
ਇਹ ਵੀ ਪੜ੍ਹੋ : PSEB ਦਾ ਨਵਾਂ ਫ਼ਰਮਾਨ, ਹੁਣ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਇਹ ਨਿਰਦੇਸ਼
ਡੀ. ਜੀ. ਪੀ. ਨੇ ਇਹ ਵੀ ਕਿਹਾ ਹੈ ਕਿ ਫਲੈਗ ਮਾਰਚ ਨੂੰ ਸ਼ੱਕੀ ਇਲਾਕਿਆਂ 'ਚ ਜ਼ਰੂਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ, ਜਿਸ ਨਾਲ ਅਪਰਾਧਿਕ ਅਨਸਰਾਂ 'ਚ ਡਰ ਦੀ ਭਾਵਨਾ ਪੈਦਾ ਹੋਵੇਗੀ ਅਤੇ ਨਾਲ ਹੀ ਪੁਲਸ ਦਾ ਦਬਦਬਾ ਵਧੇਗਾ। ਡੀ. ਜੀ. ਪੀ. ਦੇ ਹੁਕਮਾਂ ਤੋਂ ਬਾਅਦ ਹਰਿਆਣਾ, ਰਾਜਸਥਾਨ, ਚੰਡੀਗੜ੍ਹ ਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੀਆਂ ਅੰਤਰਰਾਜੀ ਸਰਹੱਦਾਂ ’ਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ