ਮੂਸੇਵਾਲਾ ਕਤਲਕਾਂਡ ਨੂੰ ਲੈ ਕੇ DGP ਦਾ ਵੱਡਾ ਬਿਆਨ, 'ਗੋਲਡੀ ਬਰਾੜ ਨੂੰ ਜਲਦ ਗ੍ਰਿਫ਼ਤਾਰ ਕਰ ਪੰਜਾਬ ਲਿਆਵਾਂਗੇ'

09/11/2022 1:15:53 PM

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ 6ਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਸਾਥੀਆਂ ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਡੀ. ਜੀ. ਪੀ. ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਲਦ ਹੀ ਇਸ ਕਤਲਕਾਂਡ ਦੇ ਮੁੱਖ ਸੂਤਰਧਾਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰ ਕੇ ਪੰਜਾਬ ਲਿਆਂਦਾ ਜਾਵੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਦਿੱਲੀ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਦੀਪਕ ਮੁੰਡੀ, ਰਾਜਿੰਦਰ ਤੇ ਕਪਿਲ ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮਾਮੇ ਸਹੁਰੇ ਦੇ ਪੁੱਤ ਨਾਲ ਝੂਟ ਰਹੀ ਸੀ ਪਿਆਰ ਦੀਆਂ ਪੀਂਘਾਂ, ਇਸ਼ਕ 'ਚ ਅੰਨ੍ਹੀ ਨੇ ਹੱਥੀਂ ਉਜਾੜਿਆ ਸੁਹਾਗ

ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਦੁਬਈ ਭੱਜਣ ਦੀ ਫਿਰਾਕ 'ਚ ਸਨ। ਡੀ. ਜੀ. ਪੀ. ਨੇ ਕਿਹਾ ਕਿ ਫੇਕ ਪਾਸਪੋਰਟ ਜ਼ਰੀਏ ਮੁਲਜ਼ਮ ਵਿਦੇਸ਼ ਭੱਜਣ ਦਾ ਪਲਾਨ ਬਣਾ ਰਹੇ ਸਨ। ਡੀ. ਜੀ. ਪੀ. ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਹੁਣ ਤੱਕ ਕੁੱਲ 23 ਗ੍ਰਿਫ਼ਤਾਰੀ ਹੋ ਚੁੱਕੀਆਂ ਹਨ ਅਤੇ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ 'ਤੇ ਯਾਤਰੀਆਂ ਦੀ ਗਿਣਤੀ ਹੋਈ ਦੁੱਗਣੀ, ਜਾਣੋ ਕੀ ਬੋਲੇ CEO

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਕੇਸ ਦੀ ਨਿਗਰਾਨੀ ਕਰ ਰਹੇ ਹਨ ਅਤੇ ਰੀਵਿਊ ਕਰਦੇ ਹਨ। ਉਨ੍ਹਾਂ ਦੱਸਿਆ ਕਿ ਰਾਜਿੰਦਰ ਜੋਕਰ, ਗੋਲਡੀ ਬਰਾੜ ਦੇ ਸੰਪਰਕ 'ਚ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗਸਟਰਾਂ 'ਤੇ ਵੀ ਪੂਰੀ ਤਰ੍ਹਾਂ ਨੱਥ ਪਾਈ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita